
ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੌਕੇ 'ਤੇ ਮੌਜੂਦ ਪੁਲਿਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਯਮੁਨਾਨਗਰ: ਹਰਿਆਣਾ ਦੇ ਯਮੁਨਾਨਗਰ ਜ਼ਿਲ੍ਹੇ ਵਿਚ ਰਾਵਣ ਦਹਿਨ ਦੌਰਾਨ ਇਕ ਭਿਆਨਕ ਹਾਦਸਾ ਹੋਣੋਂ ਟਲ ਗਿਆ। ਦਰਅਸਲ ਰਾਵਣ ਨੂੰ ਸਾੜਨ ਦੌਰਾਨ ਅਚਾਨਕ ਪੁਤਲਾ ਉਥੇ ਖੜ੍ਹੇ ਲੋਕਾਂ 'ਤੇ ਡਿੱਗ ਪਿਆ। ਇਸ ਹਾਦਸੇ 'ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਮੌਕੇ 'ਤੇ ਮੌਜੂਦ ਪੁਲਿਸ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਨਿਊਜ਼ ਏਜੰਸੀ ਮੁਤਾਬਕ ਦੁਸਹਿਰੇ ਮੌਕੇ ਬੁੱਧਵਾਰ ਦੇਰ ਸ਼ਾਮ ਰਾਵਣ ਦਾ ਪੁਤਲਾ ਫੂਕਿਆ ਗਿਆ। ਇਸ ਦੇ ਨਾਲ ਹੀ ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਵੀ ਫੂਕੇ ਗਏ। ਇਸ ਦੌਰਾਨ ਵੱਡੀ ਗਿਣਤੀ 'ਚ ਲੋਕ ਹਾਜ਼ਰ ਸਨ। ਅਚਾਨਕ ਰਾਵਣ ਦਾ ਪੁਤਲਾ ਸੜਦੇ ਹੀ ਲੋਕਾਂ 'ਤੇ ਡਿੱਗ ਪਿਆ। ਇਸ ਕਾਰਨ ਕਈ ਲੋਕ ਜ਼ਖਮੀ ਹੋ ਗਏ।