ਦਿੱਲੀ ਵਿਚ ਹੁਣ ਮਾਸਕ ਨਾ ਲਗਾਉਣ ਵਾਲੇ ਨੂੰ ਨਹੀਂ ਹੋਵੇਗਾ 500 ਰੁਪਏ ਜੁਰਮਾਨਾ
Published : Oct 5, 2022, 2:22 pm IST
Updated : Oct 5, 2022, 2:22 pm IST
SHARE ARTICLE
Masks no more compulsory in Delhi
Masks no more compulsory in Delhi

ਡੀਡੀਐਮਏ ਨੇ ਅਪ੍ਰੈਲ ਮਹੀਨੇ ਵਿਚ ਹੋਈ ਆਪਣੀ ਪਿਛਲੀ ਮੀਟਿੰਗ ਦੌਰਾਨ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ

 

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਦੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ 'ਤੇ 500 ਰੁਪਏ ਦਾ ਜੁਰਮਾਨਾ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕੋਵਿਡ ਹਸਪਤਾਲਾਂ ਵਿਚ ਕੰਟਰੈਕਟ ਹੈਲਥ ਵਰਕਰਾਂ ਦੀਆਂ ਸੇਵਾਵਾਂ ਨੂੰ ਸਾਲ ਦੇ ਅੰਤ ਤੱਕ ਵਧਾ ਦਿੱਤਾ ਗਿਆ ਹੈ। ਡੀਡੀਐਮਏ ਨੇ ਅਪ੍ਰੈਲ ਮਹੀਨੇ ਵਿਚ ਹੋਈ ਆਪਣੀ ਪਿਛਲੀ ਮੀਟਿੰਗ ਦੌਰਾਨ ਜਨਤਕ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਸੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ 500 ਰੁਪਏ ਦਾ ਜੁਰਮਾਨਾ ਲਾਇਆ ਗਿਆ ਸੀ।

ਰਾਸ਼ਟਰੀ ਰਾਜਧਾਨੀ ਵਿਚ ਜੁਰਮਾਨੇ ਨੂੰ ਖਤਮ ਕਰਨ ਦੇ ਨਾਲ, ਕੋਵਿਡ ਦੇ ਮਰੀਜ਼ਾਂ ਲਈ ਦਿੱਲੀ ਵਿਚ ਤਿੰਨ ਥਾਵਾਂ 'ਤੇ ਬਣਾਏ ਗਏ ਕੋਵਿਡ ਕੇਅਰ ਸੈਂਟਰਾਂ ਨੂੰ ਖ਼ਤਮ ਕਰਨ ਅਤੇ ਉਹਨਾਂ ਨੂੰ ਸੰਸਥਾਵਾਂ ਨੂੰ ਵਾਪਸ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਸ ਦੌਰਾਨ ਉਪ ਰਾਜਪਾਲ ਨੇ ਕਿਹਾ ਹੈ ਕਿ ਤਿਉਹਾਰਾਂ ਦੌਰਾਨ ਲਾਗ ਦੀ ਸਥਿਤੀ 'ਤੇ ਲਗਾਤਾਰ ਅਤੇ ਸਖ਼ਤ ਨਿਗਰਾਨੀ ਰੱਖਣ ਦੀ ਲੋੜ ਹੈ। ਉਹਨਾਂ ਕਿਹਾ ਕਿ ਇਹ ਇਕ ਨਾਜ਼ੁਕ ਸਮਾਂ ਹੋਵੇਗਾ ਕਿਉਂਕਿ ਬਹੁਤ ਸਾਰੇ ਲੋਕ ਤਿਉਹਾਰਾਂ ਦੌਰਾਨ ਕੋਵਿਡ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਨਹੀਂ ਕਰਨਗੇ। ਐਲਜੀ ਅਨਿਲ ਬੈਜਲ ਨੇ ਕਿਹਾ ਕਿ ਕੋਵਿਡ ਅਨੁਕੂਲ ਵਿਵਹਾਰ ਦੀ ਪਾਲਣਾ ਕਰਨਾ ਅਤੇ ਇਸ ਦੀ ਪਾਲਣਾ ਕਰਨ ਲਈ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਜ਼ਰੂਰੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement