
1985 ਵਿਚ ਹੋਏ ਸਨ ਜਲ ਸੈਨਾ ਵਿਚ ਭਰਤੀ
ਨਵੀਂ ਦਿੱਲੀ : ਵਾਈਸ ਐਡਮਿਰਲ ਆਰਤੀ ਸਰੀਨ ਭਾਰਤੀ ਜਲ ਸੈਨਾ ਦੇ ਪੁਣੇ ਸਥਿਤ ਆਰਮਡ ਫੋਰਸਿਜ਼ ਮੈਡੀਕਲ ਕਾਲਜ ਦੀ ਕਮਾਡੈਂਟ ਬਣ ਗਏ ਹਨ। ਭਾਰਤੀ ਜਲ ਸੈਨਾ ਦੇ ਅਧਿਕਾਰੀਆਂ ਵਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਵਾਈਸ ਐਡਮਿਰਲ ਆਰਤੀ ਸਰੀਨ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮਹਿਲਾ ਫ਼ੌਜੀ ਅਧਿਕਾਰੀ ਆਰਤੀ ਸਰੀਨ ਕੋਲ 2 ਮਾਸਟਰ ਡਿਗਰੀਆਂ ਹਨ ਅਤੇ ਉਨ੍ਹਾਂ ਨੇ 1985 'ਚ ਆਰਮਡ ਫੋਰਸਿਜ਼ ਮੈਡੀਕਲ ਸਰਵਿਸਿਜ਼ 'ਚ ਕਮਿਸ਼ਨ ਪ੍ਰਾਪਤ ਕੀਤਾ ਸੀ।