ਅੱਜ ਹੋਵੇਗੀ ਸੰਜੇ ਸਿੰਘ ਦੀ ਅਦਾਲਤ 'ਚ ਪੇਸ਼ੀ, ਗ੍ਰਿਫ਼ਤਾਰੀ ਵਿਰੁਧ ਭਾਜਪਾ ਮੁੱਖ ਦਫ਼ਤਰ ਦਾ ਘਿਰਾਓ ਕਰੇਗੀ ‘ਆਪ’
Published : Oct 5, 2023, 8:57 am IST
Updated : Oct 5, 2023, 8:57 am IST
SHARE ARTICLE
Sanjay Singh to be produced in court
Sanjay Singh to be produced in court

ਚੰਡੀਗੜ੍ਹ ਵਿਖੇ ਵੀ ਆਮ ਆਦਮੀ ਪਾਰਟੀ ਪੰਜਾਬ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਵਿਰੁਧ ਰੋਸ ਪ੍ਰਦਰਸ਼ਨ ਕਰੇਗੀ।

 

ਨਵੀਂ ਦਿੱਲੀ: ਦਿੱਲੀ ਵਿਚ ਕਥਿਤ ਸ਼ਰਾਬ ਘੁਟਾਲੇ ਵਿਚ ਆਮ ਆਦਮੀ ਪਾਰਟੀ ਦੇ ਇਕ ਹੋਰ ਵੱਡੇ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਰਾਜਧਾਨੀ ਵਿਚ ਸਿਆਸਤ ਕਾਫੀ ਗਰਮਾਈ ਹਈ ਹੈ। ਸੰਜੇ ਸਿੰਘ ਨੂੰ ਬੀਤੀ ਸ਼ਾਮ ਈ.ਡੀ. ਨੇ ਗ੍ਰਿਫ਼ਤਾਰ ਕੀਤਾ ਸੀ। ਅੱਜ ਸੰਜੇ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦਸਿਆ ਜਾ ਰਿਹਾ ਹੈ ਕਿ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਅੱਜ ਭਾਜਪਾ ਹੈੱਡਕੁਆਰਟਰ ਦਾ ਘਿਰਾਓ ਕਰੇਗੀ। ਇਸ ਦੌਰਾਨ ਚੰਡੀਗੜ੍ਹ ਵਿਖੇ ਵੀ ਆਮ ਆਦਮੀ ਪਾਰਟੀ ਪੰਜਾਬ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਵਿਰੁਧ ਰੋਸ ਪ੍ਰਦਰਸ਼ਨ ਕਰੇਗੀ।

Delhi CM Arvind Kejriwal At Sanjay Singh's HouseDelhi CM Arvind Kejriwal At Sanjay Singh's House

ਸੰਜੇ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਤਨੀ ਨੇ ਸੰਸਦ ਮੈਂਬਰ ਦੇ ਪ੍ਰਵਾਰ ਨਾਲ ਮੁਲਾਕਾਤ ਵੀ ਕੀਤੀ ਸੀ।ਦੱਸ ਦੇਈਏ ਕਿ ‘ਆਪ’ ਆਗੂ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੌਰਾਨ ਪੁਲਿਸ ਨਾਲ ਹੋਈ ਹੱਥੋਪਾਈ ਵਿਚ ਪਾਰਟੀ ਦੇ ਕਈ ਆਗੂ ਤੇ ਵਰਕਰ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। 'ਆਪ' ਆਗੂਆਂ ਨੂੰ ਕਾਬੂ ਕਰਨ ਲਈ ਦਿੱਲੀ ਪੁਲਿਸ ਨੂੰ ਕਾਫੀ ਜੱਦੋ-ਜਹਿਦ ਕਰਨੀ ਪਈ। 'ਆਪ' ਸਮਰਥਕਾਂ ਨੇ ਸੰਜੇ ਸਿੰਘ ਨੂੰ ਈ.ਡੀ. ਦੀ ਗੱਡੀ 'ਚ ਬੈਠਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ। ਈ.ਡੀ. ਦੀ ਗੱਡੀ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਸੰਜੇ ਸਿੰਘ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਵਰਕਰਾਂ ਨੇ ਉਨ੍ਹਾਂ ਦੇ ਘਰ ਦਾ ਘਿਰਾਓ ਕੀਤਾ ਅਤੇ ਪ੍ਰਧਾਨ ਮੰਤਰੀ ਵਿਰੁਧ ਨਾਅਰੇਬਾਜ਼ੀ ਕੀਤੀ।

ਬੁੱਧਵਾਰ ਸ਼ਾਮ ਕਰੀਬ 5.30 ਵਜੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਇਕੱਠੇ ਹੋਏ ਵਰਕਰ ਰੇਲਿੰਗ ਟੱਪ ਕੇ ਅੰਦਰ ਦਾਖ਼ਲ ਹੋ ਗਏ। ਗੁੱਸੇ 'ਚ ਆਏ ਵਰਕਰਾਂ ਨੇ ਈ.ਡੀ. ਦੀ ਕਾਰਵਾਈ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਕੁਝ ਸਮੇਂ ਬਾਅਦ ਈ.ਡੀ. ਦੇ ਅਧਿਕਾਰੀ ਸੰਜੇ ਸਿੰਘ ਨੂੰ ਲੈ ਕੇ ਬਾਹਰ ਆਏ। ਪਾਰਟੀ ਦੇ ਸੰਸਦ ਮੈਂਬਰ ਜਿਵੇਂ ਹੀ ਕਾਰ 'ਚ ਬੈਠੇ ਤਾਂ ਵਰਕਰਾਂ ਨੇ ਆਪਣਾ ਵਿਰੋਧ ਤੇਜ਼ ਕਰ ਦਿਤਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

ਪੰਜਾਬ ਦੇ ਮੁੱਖ ਮੰਤਰੀ ਨੇ ਲਿਖਿਆ, “ਜਿਥੇ ਜਨਤਾ ਸਮਰਥਨ ਨਹੀਂ ਕਰਦੀ ਉਥੇ ED ਰਾਹੀਂ ਲੋਕਾਂ ਨੂੰ ਡਰਾਉਣਾ ਮੋਦੀ ਜੀ ਦਾ ਸੁਭਾਅ ਬਣ ਗਿਆ ਹੈ ਪਰ ਅਸੀਂ ਵੀ ਕਿਸੇ ਹੋਰ ਮਿੱਟੀ ਦੇ ਬਣੇ ਹਾਂ, ਡਰਨ ਵਾਲੇ ਨਹੀਂ....ਸੰਜੇ ਸਿੰਘ ਜ਼ਿੰਦਾਬਾਦ”।

 

ਇਹ ਗ੍ਰਿਫਤਾਰੀ ਭਾਜਪਾ ਦੀ ਇੰਡੀਆ ਪ੍ਰਤੀ ਘਬਰਾਹਟ ਨੂੰ ਦਰਸਾਉਂਦੀ ਹੈ: ਰਾਘਵ ਚੱਢਾ

ਰਾਘਵ ਚੱਢਾ ਨੇ ਲਿਖਿਆ, “ਸੰਸਦ 'ਚ ਭਾਜਪਾ ਸਰਕਾਰ ਵਿਰੁਧ ਆਵਾਜ਼ ਬੁਲੰਦ ਕਰਨ ਵਾਲੇ 'ਆਪ' ਸੰਸਦ ਮੈਂਬਰ ਸੰਜੇ ਸਿੰਘ ਦੀ ਗ੍ਰਿਫਤਾਰੀ ਪੂਰੀ ਤਰ੍ਹਾਂ ਸਿਆਸਤ ਤੋਂ ਪ੍ਰੇਰਿਤ ਹੈ। ਪਹਿਲਾਂ ਪੱਤਰਕਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਅਤੇ ਹੁਣ ਏਜੰਸੀਆਂ ਦੀ ਮਦਦ ਨਾਲ ਵਿਰੋਧੀ ਧਿਰ ਨੂੰ ਦਬਾਉਣਾ ਸਾਡੇ ਲੋਕਤੰਤਰ 'ਤੇ ਹਮਲਾ ਹੈ। ਇਹ ਗ੍ਰਿਫਤਾਰੀ ਭਾਜਪਾ ਦੀ ਇੰਡੀਆ ਪ੍ਰਤੀ ਘਬਰਾਹਟ ਨੂੰ ਦਰਸਾਉਂਦੀ ਹੈ...”।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement