Delhi News : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਈ-ਕਾਮਰਸ ਵੈੱਬਸਾਈਟ Amazon 'ਤੇ ਕੀਤੇ ਸਵਾਲ ਖੜ੍ਹੇ 

By : BALJINDERK

Published : Oct 5, 2024, 5:14 pm IST
Updated : Oct 5, 2024, 5:14 pm IST
SHARE ARTICLE
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ

Delhi News : ਕਿਹਾ -Amazon ਵੱਲੋਂ ਗੁਟਕਾ ਸਾਹਿਬ ਅਤੇ ਗੁਰਬਾਣੀ ਵਰਗੇ ਪਾਠ ਆਨਲਾਈਨ ਨਹੀਂ ਵੇਚੇ ਜਾ ਸਕਦੇ

Delhi News : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਈ-ਕਾਮਰਸ ਵੈੱਬਸਾਈਟ Amazon 'ਤੇ ਸਵਾਲ ਖੜ੍ਹੇ ਕੀਤੇ ਹਨ। ਜਿਸ ਨੂੰ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿੱਖ ਮਰਿਆਦਾ ਦੀ ਉਲੰਘਣਾ ਹੈ।

1

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਅਮੇਜ਼ਨ ਅਤੇ ਈ-ਕਾਮਰਸ ਵੈੱਬਸਾਈਟਾਂ ਵੱਲੋਂ ਸਿੱਖ ਧਰਮ ਗ੍ਰੰਥਾਂ ਅਤੇ ਪਵਿੱਤਰ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਇਹ ਪਾਰਸਲ ਜਾਂ ਕੋਰੀਅਰ ਰਾਹੀਂ ਇੱਕ ਥਾਂ ਤੋਂ ਦੂਜੀ ਥਾਂ ਪਹੁੰਚਦਾ ਹੈ ਤਾਂ ਸਿੱਖ ਮਰਿਆਦਾ ਦੀ ਪਾਲਣਾ ਨਾ ਕਰਨ ਕਰਕੇ ਇਸ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਦੀ ਹੈ।

1

ਇਸ ਤੋਂ ਪਹਿਲਾਂ ਵੀ ਇਨ੍ਹਾਂ ਪ੍ਰਕਾਸ਼ਕਾਂ ਨੂੰ ਨੋਟਿਸ ਦਿੱਤੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੇ ਖੁਦ ਮੁਆਫੀ ਮੰਗ ਲਈ ਸੀ ਪਰ ਇੱਕ ਵਾਰ ਫਿਰ ਤੋਂ ਇਸ ਤਰ੍ਹਾਂ ਕੀਤਾ ਜਾ ਰਿਹਾ ਹੈ। ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਜੇਕਰ ਐਮਾਜ਼ਾਨ ਨੇ 2 ਦਿਨਾਂ ਤੱਕ ਇਸ ਨੂੰ ਨਾ ਹਟਾਇਆ ਤਾਂ ਉਨ੍ਹਾਂ ਦੇ ਦਫਤਰ ਅੱਗੇ ਧਰਨਾ ਦਿੱਤਾ ਜਾਵੇਗਾ।

(For more news apart from The Delhi Sikh Gurdwara Management Committee raised questions on the e-commerce website Amazon News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement