
ਤੁਰੰਤ ਰਿਹਾਅ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ: ਸੁਪਰੀਮ ਕੋਰਟ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ. ਐਂਗਮੋ ਵਲੋਂ ਦਾਇਰ ਪਟੀਸ਼ਨ ਉਤੇ ਸੋਮਵਾਰ ਨੂੰ ਸੁਣਵਾਈ ਕਰੇਗੀ, ਜਿਸ ’ਚ ਜਲਵਾਯੂ ਕਾਰਕੁਨ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਹਿਰਾਸਤ ’ਚ ਲਏ ਜਾਣ ਨੂੰ ਚੁਣੌਤੀ ਦਿਤੀ ਗਈ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਸੁਪਰੀਮ ਕੋਰਟ ਦੀ 6 ਅਕਤੂਬਰ ਵਾਲੀ ਕੰਮਕਾਜ ਦੀ ਸੂਚੀ ਮੁਤਾਬਕ ਇਹ ਪਟੀਸ਼ਨ ਜਸਟਿਸ ਅਰਵਿੰਦ ਕੁਮਾਰ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਬੈਂਚ ਦੇ ਸਾਹਮਣੇ ਸੁਣਵਾਈ ਲਈ ਆਵੇਗੀ। ਲੱਦਾਖ ਨੂੰ ਸੂਬੇ ਦਾ ਦਰਜਾ ਅਤੇ ਛੇਵੀਂ ਅਨੁਸੂਚੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਹੋਏ ਵਿਰੋਧ ਪ੍ਰਦਰਸ਼ਨਾਂ ’ਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ ਅਤੇ 90 ਜ਼ਖਮੀ ਹੋ ਗਏ ਸਨ, ਜਿਸ ਤੋਂ ਦੋ ਦਿਨ ਬਾਅਦ ਵਾਂਗਚੁਕ ਨੂੰ ਸਖ਼ਤ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਹਿਰਾਸਤ ’ਚ ਲਿਆ ਗਿਆ ਸੀ। ਵਾਂਗਚੁਕ ਰਾਜਸਥਾਨ ਦੀ ਜੋਧਪੁਰ ਜੇਲ ਵਿਚ ਬੰਦ ਹਨ।