ਪੰਜਾਬ ਸਮੇਤ ਦੇਸ਼ ਦੇ ਕਰੀਬ 14 ਸੂਬਿਆਂ ਵਿਚ ਸੀਬੀਆਈ ਦੀ ਛਾਪੇਮਾਰੀ
Published : Nov 5, 2019, 4:35 pm IST
Updated : Nov 5, 2019, 4:35 pm IST
SHARE ARTICLE
CBI
CBI

7 ਹਜ਼ਾਰ ਕਰੋੜ ਦੀ ਬੈਂਕ ਧੋਖਾਧੜੀ ਦੇ 35 ਕੇਸ ਦਰਜ

ਨਵੀਂ ਦਿੱਲੀ: ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੇ ਅੱਜ ਦੇਸ਼ ਦੇ ਕਰੀਬ 14 ਸੂਬਿਆਂ ਵਿਚ ਛਾਪੇਮਾਰੀ ਕੀਤੀ ਹੈ। ਸੀਬੀਆਈ ਨੇ ਛਾਪੇਮਾਰੀ ਦੌਰਾਨ ਸੱਤ ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਬੈਂਕ ਧੋਖਾਧੜੀ ਦੇ ਮਾਮਲਿਆਂ ਵਿਚ 35 ਕੇਸ ਦਰਜ ਕੀਤੇ ਹਨ। ਸੀਬੀਆਈ ਨੇ 14 ਸੂਬਿਆਂ ਦੀਆਂ 169 ਥਾਵਾਂ ‘ਤੇ ਛਾਪੇਮਾਰੀ ਨੂੰ ਅੰਜਾਮ ਦਿੱਤਾ ਹੈ।

Bank fraud touches unprecedented Rs 71500 crore in 2018-19: RBIBank fraud

ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਹਾਲੇ ਵੀ ਜਾਰੀ ਹੈ। ਸੀਬੀਆਈ ਅਧਿਕਾਰੀਆਂ ਨੇ ਦੱਸਿਆ ਹੈ ਕਿ ਆਂਧਰਾ ਪ੍ਰਦੇਸ਼, ਚੰਡੀਗੜ੍ਹ, ਦਿੱਲੀ, ਗੁਜਰਾਤ, ਹਰਿਆਣਾ, ਕਰਨਾਟਕ, ਕੇਰਲ, ਮੱਧ ਪ੍ਰਦੇਸ਼, ਮਹਾਰਾਸ਼ਟਰ, ਪੰਜਾਬ, ਤਮਿਲਨਾਡੂ, ਤੇਲੰਗਾਨਾ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਨਾਲ-ਨਾਲ ਦਾਦਰ ਅਤੇ ਨਗਰ ਹਵੇਲੀ ਵਿਚ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

CBICBI

ਸੀਬੀਆਈ ਦੀਆਂ 170 ਤੋਂ ਜ਼ਿਆਦਾ ਟੀਮਾਂ 7 ਹਜ਼ਾਰ ਕਰੋੜ ਤੋਂ ਜ਼ਿਆਦਾ ਦੀ ਬੈਂਕ ਧੋਖਾਧੜੀ ਨਾਲ ਸਬੰਧਿਤ 35 ਮਾਮਲਿਆਂ ਵਿਚ ਛਾਪੇਮਾਰੀ ਕਰ ਰਹੀਆਂ ਹਨ। ਸੂਤਰਾਂ ਨੇ ਦੱਸਿਆ ਸੀ ਕਿ ਸੀਨੀਅਰ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਬੈਠਕ ਸੋਮਵਾਰ ਨੂੰ ਹੋਈ ਸੀ ਅਤੇ ਮੰਗਲਵਾਰ ਸਵੇਰੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਛਾਪੇਮਾਰੀ ਸ਼ੁਰੂ ਕੀਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement