ਕਿਸਾਨਾਂ ਦੀਆਂ ਸਾਰੀਆਂ ਫਸਲਾਂ ਐਮਐਸਪੀ 'ਤੇ ਖਰਦੀਆਂ ਜਾਣ- ਅਰਵਿੰਦ ਕੇਜਰੀਵਾਲ
Published : Nov 5, 2020, 5:56 pm IST
Updated : Nov 5, 2020, 5:56 pm IST
SHARE ARTICLE
Arvind Kejriwal
Arvind Kejriwal

-'ਆਮ ਆਦਮੀ ਪਾਰਟੀ' ਕਿਸਾਨਾਂ ਨੂੰ ਐਮਐਸਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਆਖਰੀ ਦਮ ਤੱਕ ਲੜੇਗੀ-ਅਰਵਿੰਦ ਕੇਜਰੀਵਾਲ

ਚੰਡੀਗੜ੍ਹ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁੱਖ ਮੰਤਰੀ ਨਿਵਾਸ 'ਤੇ ਮੁਲਾਕਾਤ ਕਰਕੇ ਖੇਤੀ ਬਾਰੇ ਕਾਨੂੰਨਾਂ 'ਤੇ ਵਿਸਥਾਰ ਨਾਲ ਚਰਚਾ ਹੋਈ। ਬੈਠਕ 'ਚ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਵਿਧਾਇਕ), ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਵਿਧਾਇਕ ਅਮਨ ਅਰੋੜਾ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਮੌਜੂਦ ਸਨ।

Arvind kejriwal Arvind kejriwal

ਪਾਰਟੀ ਹੈੱਡਕੁਆਟਰ ਤੋਂ ਜਾਰੀ ਜਾਣਕਾਰੀ ਅਨੁਸਾਰ ਅਰਵਿੰਦ ਕੇਜਰੀਵਾਲ ਨੇ 'ਆਪ' ਪੰਜਾਬ ਦੀ ਸਾਰੀ ਲੀਡਰਸ਼ਿਪ ਨੂੰ ਹਿਦਾਇਤ ਕੀਤੀ ਹੈ ਕਿ ਉਹ ਕਿਸਾਨਾਂ ਦਾ ਡਟ ਕੇ ਸਾਥ ਦੇਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਾਰੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਚਾਹੀਦੀ ਹੈ।

Arvind KejriwalArvind Kejriwal

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਗੱਲ ਦਾ ਕੋਈ ਫ਼ਰਕ ਨਹੀਂ ਪੈਂਦਾ ਕਿ ਐਮਐਸਪੀ ਕੌਣ ਦੇਵੇਗਾ? ਕਿਸਾਨਾਂ ਨੂੰ ਐਮਐਸਪੀ ਉੱਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਜ਼ਰੂਰੀ ਹੈ। ਕੇਜਰੀਵਾਲ ਨੇ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਐਮਐਸਪੀ 'ਤੇ ਕਾਨੂੰਨੀ ਗਰੰਟੀ ਨਹੀਂ ਦਿੰਦੇ ਤਾਂ ਇਹ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦੇਣੀ ਚਾਹੀਦੀ ਹੈ।

Punjab FarmerFarmer

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਲਈ ਆਖ਼ਰੀ ਦਮ ਤੱਕ ਲੜਾਈ ਲੜੇਗੀ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੀ ਐਮਐਸਪੀ 'ਤੇ ਖ਼ਰੀਦ ਦੀ ਕਾਨੂੰਨੀ ਗਰੰਟੀ ਦਿਵਾ ਕੇ ਦਮ ਲਵੇਗੀ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ 'ਆਪ' ਲੀਡਰਸ਼ਿਪ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਾਨੂੰਨੀ ਗਰੰਟੀ ਦਿਵਾਉਣ ਲਈ ਪੂਰੇ ਪੰਜਾਬ 'ਚ ਮੁਹਿੰਮ ਚਲਾਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement