
ਉਨ੍ਹਾਂ ਨੂੰ ਪਿਛਲੇ ਹਫ਼ਤੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ।
ਕੋਲਕਾਤਾ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਹ ਜਾਣਕਾਰੀ ਸਾਂਝੀ ਕੀਤੀ ਕਿ ਤ੍ਰਿਣਮੂਲ ਕਾਂਗਰਸ ਦੇ ਸੀਨੀਅਰ ਆਗੂ ਸੁਬਰਤ ਮੁਖਰਜੀ ਦਾ ਵੀਰਵਾਰ ਨੂੰ ਕੋਲਕਾਤਾ ਦੇ ਸਰਕਾਰੀ ਹਸਪਤਾਲ ਵਿਚ ਦੇਹਾਂਤ ਹੋ ਗਿਆ। ਮੁਖਰਜੀ (75) ਲੰਬੇ ਸਮੇਂ ਤੋਂ ਬਿਮਾਰ ਸਨ। ਮੁਖਰਜੀ ਸੂਬੇ ਦੇ ਪੰਚਾਇਤ ਮੰਤਰੀ ਸਨ। ਮੁੱਖ ਮੰਤਰੀ ਨੇ ਅੱਜ ਦੇਰ ਸ਼ਾਮ ਐਸਐਸਕੇਐਮ ਹਸਪਤਾਲ ਜਾ ਕੇ ਮੁਖਰਜੀ ਦੀ ਮੌਤ ਦੀ ਖ਼ਬਰ ਸਾਂਝੀ ਕੀਤੀ।
Subrata Mukherjee
ਉਹਨਾਂ ਨੇ ਕਿਹਾ ਕਿ "ਮੈਨੂੰ ਵਿਸ਼ਵਾਸ਼ ਨਹੀਂ ਹੋ ਰਿਹਾ ਕਿ ਉਹ ਹੁਣ ਸਾਡੇ ਵਿਚ ਨਹੀਂ ਹਨ। ਉਹ ਪਾਰਟੀ ਦੇ ਸਮਰਪਿਤ ਆਗੂ ਸਨ। ਇਹ ਮੇਰੇ ਲਈ ਨਿੱਜੀ ਨੁਕਸਾਨ ਹੈ।" ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਮੁਖਰਜੀ ਨੂੰ ਸਾਹ ਲੈਣ ਵਿਚ ਗੰਭੀਰ ਦਿੱਕਤ ਦੀ ਸ਼ਿਕਾਇਤ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਿਛਲੇ ਹਫ਼ਤੇ ਆਈਸੀਯੂ ਵਿਚ ਦਾਖਲ ਕਰਵਾਇਆ ਗਿਆ ਸੀ।