ਕਿਸਾਨਾਂ ਨੇ BJP ਆਗੂਆਂ ਨੂੰ ਮੰਦਰ 'ਚ ਬਣਾਇਆ ਬੰਧਕ, ਕੱਢੀ ਵਾਹਨਾਂ ਦੀ ਹਵਾ 
Published : Nov 5, 2021, 2:35 pm IST
Updated : Nov 5, 2021, 3:14 pm IST
SHARE ARTICLE
 Farmers held BJP leaders hostage at the temple
Farmers held BJP leaders hostage at the temple

ਕਿਸਾਨਾਂ ਨੇ ਟਰੈਕਟਰ ਟਰਾਲੀਆਂ ਨਾਲ ਮੰਦਰ ਨੂੰ ਜਾਣ ਵਾਲੇ ਸਾਰੇ ਰਸਤੇ ਜਾਮ ਕਰ ਦਿੱਤੇ ਹਨ

 

ਰੋਹਤਕ - ਹਰਿਆਣਾ ਭਾਜਪਾ ਦੇ ਉਪ ਪ੍ਰਧਾਨ ਅਤੇ ਸਾਬਕਾ ਮੰਤਰੀ ਮਨੀਸ਼ ਗਰੋਵਰ ਸ਼ੁੱਕਰਵਾਰ ਸਵੇਰੇ ਕਰੀਬ 10 ਵਜੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਦੇ ਪਿੰਡ ਕਿਲੋਈ ਵਿਚ ਪੂਜਾ ਕਰਨ ਪਹੁੰਚੇ ਸਨ। ਦਰਅਸਲ ਕਿਲੋਈ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਉੱਤਰਾਖੰਡ ਦੇ ਧਾਰਮਿਕ ਸਥਾਨ ਕੇਦਾਰਨਾਥ ਧਾਮ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੂਜਾ ਪਾਠ ਸਮੇਤ ਕਰੀਬ 400 ਕਰੋੜ ਰੁਪਏ ਦੇ ਨੀਂਹ ਪੱਥਰ ਅਤੇ ਉਦਘਾਟਨੀ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਸੀ।
ਜਿਵੇਂ ਹੀ ਪਿੰਡ ਦੇ ਕਿਸਾਨਾਂ ਨੂੰ ਇਸ ਬਾਰੇ ਪਤਾ ਲੱਗਾ ਕਿ ਭਾਜਪਾ ਆਗੂ ਮੰਦਰ 'ਚ ਆਏ ਹਨ ਤਾਂ ਕਿਸਾਨ ਧਰਨਾ ਦੇਣ ਲਈ ਮੰਦਰ ਦੇ ਬਾਹਰ ਪਹੁੰਚ ਗਏ। ਮੰਦਰ ਦੇ ਅਹਾਤੇ ਵਿਚ ਲੱਗੇ ਟੀਵੀ ਸਕਰੀਨ ਦੀਆਂ ਤਾਰਾਂ ਤੋੜ ਦਿੱਤੀਆਂ ਗਈਆਂ। ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਘੇਰਾ ਪਾ ਲਿਆ। 

 Farmers held BJP leaders hostage at the templeFarmers held BJP leaders hostage at the temple

ਬੰਧਕ ਬਣਾਏ ਗਏ ਭਾਜਪਾ ਆਗੂਆਂ ਵਿਚ ਪਾਰਟੀ ਦੇ ਸੂਬਾ ਸੰਗਠਨ ਇੰਚਾਰਜ ਰਵਿੰਦਰ ਰਾਜੂ ਅਤੇ ਸਾਬਕਾ ਮੰਤਰੀ ਮਨੀਸ਼ ਗਰੋਵਰ ਸਮੇਤ ਸਥਾਨਕ ਆਗੂ ਸ਼ਾਮਲ ਹਨ। ਵੱਡੀ ਗਿਣਤੀ 'ਚ ਪਿੰਡ ਵਾਸੀ ਅਤੇ ਕਿਸਾਨ ਮੰਦਰ ਦੇ ਬਾਹਰ ਇਕੱਠੇ ਹੋ ਗਏ। ਭਾਜਪਾ ਨੇਤਾਵਾਂ ਨੂੰ ਮੰਦਰ 'ਚੋਂ ਬਾਹਰ ਕੱਢਣ ਲਈ ਵੱਡੀ ਗਿਣਤੀ 'ਚ ਪੁਲਿਸ ਫੋਰਸ ਵੀ ਪਹੁੰਚ ਗਈ। ਇਹ ਮੰਦਰ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਹਲਕੇ ਵਾਲੇ ਛੋਟੇ ਜਿਹੇ ਪਿੰਡ ਕਿਲੋਈ ਵਿਚ ਸਥਿਤ ਹੈ। ਕਿਸਾਨਾਂ ਅਤੇ ਪੁਲਿਸ ਵਿਚਾਲੇ ਗੱਲਬਾਤ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ 'ਤੇ ਅੜੇ ਹੋਏ ਹਨ।

 Farmers held BJP leaders hostage at the templeFarmers held BJP leaders hostage at the temple

ਪੁਲਿਸ ਨੇ ਮੰਦਰ ਦੇ ਆਲੇ-ਦੁਆਲੇ ਸੁਰੱਖਿਆ ਘੇਰਾ ਬਣਾ ਲਿਆ ਹੈ। ਦੂਜੇ ਪਾਸੇ ਕਿਸਾਨਾਂ ਨੇ ਟਰੈਕਟਰ ਟਰਾਲੀਆਂ ਨਾਲ ਮੰਦਰ ਨੂੰ ਜਾਣ ਵਾਲੇ ਸਾਰੇ ਰਸਤੇ ਜਾਮ ਕਰ ਦਿੱਤੇ ਹਨ। ਕਿਸਾਨਾਂ ਨੇ ਭਾਜਪਾ ਆਗੂਆਂ ਦੀਆਂ ਗੱਡੀਆਂ ਦੀ ਹਵਾ ਵੀ ਕੱਢ ਦਿੱਤੀ ਅਤੇ ਕਿਸਾਨ ਹੋਰਨਾਂ ਪਿੰਡਾਂ ਤੋਂ ਵੀ ਵੱਡੀ ਗਿਣਤੀ ਵਿਚ ਟਰੈਕਟਰ ਟਰਾਲੀਆਂ ਭਰ ਕੇ ਉੱਥੇ ਪਹੁੰਚ ਰਹੇ ਹਨ। 

 Farmers held BJP leaders hostage at the templeFarmers held BJP leaders hostage at the temple

ਇਸ ਤੋਂ ਪਹਿਲਾਂ ਪਿੰਡ ਦੇ ਕਿਸਾਨ ਰੋਸ ਪ੍ਰਦਰਸ਼ਨ ਕਰ ਰਹੇ ਸਨ, ਇਸ ਦੌਰਾਨ ਕਿਸਾਨ ਮਕਰੌਲੀ ਧਰਨੇ 'ਤੇ ਵੀ ਪਹੁੰਚ ਗਏ। ਹੁਣ ਹੌਲੀ-ਹੌਲੀ ਹੋਰ ਪਿੰਡਾਂ ਦੇ ਲੋਕ ਵੀ ਉੱਥੇ ਪਹੁੰਚਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਸਾਬਕਾ ਮੰਤਰੀ ਗਰੋਵਰ ਅੱਧੇ ਘੰਟੇ ਦੇ ਅੰਦਰ-ਅੰਦਰ ਮੁਆਫ਼ੀ ਮੰਗਣ ਅਤੇ ਕਹਿਣ ਕਿ ਜਿੰਨਾ ਚਿਰ ਅੰਦੋਲਨ ਜਾਰੀ ਰਹੇਗਾ, ਉਹ ਪਿੰਡ ਵਿਚ ਨਹੀਂ ਵੜਨਗੇ।

ਕਿਸਾਨਾਂ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ ਭਾਜਪਾ ਆਗੂਆਂ ਨੂੰ ਪਿੰਡਾਂ ਵਿਚ ਜਾਣ ਤੋਂ ਰੋਕਿਆ ਗਿਆ ਹੈ। ਇਸ ਦੇ ਬਾਵਜੂਦ ਆਗੂ ਪਿੰਡ ਦਾ ਮਾਹੌਲ ਖ਼ਰਾਬ ਕਰਨ ਲਈ ਆ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕਿਸਾਨ ਅੰਦੋਲਨ ਦਾ ਕੋਈ ਹੱਲ ਨਹੀਂ ਨਿਕਲਦਾ, ਉਦੋਂ ਤੱਕ ਉਹ ਆਗੂਆਂ ਦਾ ਵਿਰੋਧ ਕਰਦੇ ਰਹਿਣਗੇ।

file photo

ਮੰਦਰ ਵਿਚ ਭਾਜਪਾ ਦੇ ਸੂਬਾ ਮੀਤ ਪ੍ਰਧਾਨ, ਸਾਬਕਾ ਸਹਿਕਾਰਤਾ ਮੰਤਰੀ ਮਨੀਸ਼ ਕੁਮਾਰ ਗਰੋਵਰ, ਸੰਗਠਨ ਮੰਤਰੀ ਰਵਿੰਦਰ ਰਾਜੂ, ਮੇਅਰ ਮਨਮੋਹਨ ਗੋਇਲ, ਜ਼ਿਲ੍ਹਾ ਪ੍ਰਧਾਨ ਅਜੈ ਬਾਂਸਲ, ਸਤੀਸ਼ ਨੰਦਲ, ਭਾਜਪਾ ਅਨੁਸੂਚਿਤ ਜਾਤੀ ਮੋਰਚਾ ਦੇ ਕੌਮੀ ਮੀਤ ਪ੍ਰਧਾਨ ਰਾਮਾਵਤਾਰ ਬਾਲਮੀਕੀ, ਸੀਨੀਅਰ ਡਿਪਟੀ ਮੇਅਰ ਰਾਜਕਮਲ ਸਹਿਗਲ, ਸ. ਮੰਦਰ 'ਚ ਆਯੋਜਿਤ ਪ੍ਰੋਗਰਾਮ 'ਚ ਭਾਜਪਾ ਕੌਂਸਲਰ, ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਊਸ਼ਾ ਸ਼ਰਮਾ, ਭਾਜਪਾ ਯੁਵਾ ਮੋਰਚਾ ਦੇ ਜ਼ਿਲਾ ਪ੍ਰਧਾਨ ਨਵੀਨ ਢੁੱਲ, ਰੋਹਤਕ ਭਾਜਪਾ ਨੇਤਾ ਅਤੇ ਕਈ ਅਧਿਕਾਰੀ ਪਹੁੰਚੇ।

SHARE ARTICLE

ਏਜੰਸੀ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement