
ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਭੇਜਿਆ ਅਸਤੀਫ਼ਾ
ਨਵੀਂ ਦਿੱਲੀ : ਗੁਜਰਾਤ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਦੋਵਾਂ ਨੂੰ ਝਟਕਾ ਲੱਗਾ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਸਕੱਤਰ ਇੰਚਾਰਜ ਹਿਮਾਂਸ਼ੂ ਵਿਆਸ ਨੇ ਆਪਣੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਹਿਮਾਂਸ਼ੂ ਨੇ ਦੋਸ਼ ਲਾਇਆ ਹੈ ਕਿ ਕਾਂਗਰਸ ਵਿੱਚ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾਂਦੀ।
ਇਸ ਤੋਂ ਪਹਿਲਾਂ ਭਾਜਪਾ ਨੇਤਾ ਜੈ ਨਰਾਇਣ ਵਿਆਸ ਵੀ ਪਾਰਟੀ ਤੋਂ ਅਸਤੀਫਾ ਦੇ ਚੁੱਕੇ ਹਨ। ਗੁਜਰਾਤ ਵਿੱਚ ਵਿਧਾਨ ਸਭਾ ਚੋਣਾਂ ਲਈ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ਵਿੱਚ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ।