
ਤਿੰਨੋ ਔਰਤਾਂ ਪੱਛਮੀ ਬੰਗਾਲ ਨਾਲ ਸੰਬੰਧਿਤ ਹਨ।
ਹਰਿਦੁਆਰ -ਉੱਤਰਾਖੰਡ ਦੇ ਹਰਿਦੁਆਰ ਵਿਖੇ ਇੱਕ ਪੌਸ਼ ਰਿਹਾਇਸ਼ੀ ਸੁਸਾਇਟੀ ਵਿੱਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ 'ਚ 5 ਪੁਰਸ਼ਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਦਕਿ ਤਿੰਨ ਔਰਤਾਂ ਨੂੰ ਉਨ੍ਹਾਂ ਦੇ ਚੰਗੁਲ 'ਚੋਂ ਛੁਡਵਾਇਆ ਗਿਆ ਹੈ।
ਹਰਿਦੁਆਰ ਦੇ ਸੀਨੀਅਰ ਪੁਲਿਸ ਕਪਤਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਇੱਕ ਇੰਜੀਨੀਅਰਿੰਗ ਕਾਲਜ ਦਾ ਵਿਦਿਆਰਥੀ, ਇੱਕ ਮਾਈਨਿੰਗ ਕਾਰੋਬਾਰੀ ਅਤੇ ਦੋ ਟਾਊਟ ਸ਼ਾਮਲ ਹਨ, ਜਦਕਿ ਬਚਾਈਆਂ ਗਈਆਂ ਤਿੰਨੋ ਔਰਤਾਂ ਪੱਛਮੀ ਬੰਗਾਲ ਨਾਲ ਸੰਬੰਧਿਤ ਹਨ।
ਪੁਲਿਸ ਨੇ ਕਿਹਾ ਕਿ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਆਦਮੀ ਟਾਊਟਾਂ ਨਾਲ ਕੀਮਤ ਦੀ ਗੱਲਬਾਤ ਕਰ ਰਹੇ ਸਨ। ਐਸ.ਐਸ.ਪੀ. ਨੇ ਦੱਸਿਆ ਕਿ ਇਹ ਛਾਪੇਮਾਰੀ ਜਿਊਰਸ ਕੰਟਰੀ ਨਾਮ ਦੀ ਸੁਸਾਇਟੀ ਵਿੱਚ ਕਿਰਾਏ ਦੇ ਫ਼ਲੈਟ ਵਿੱਚ ਗ਼ੈਰ-ਕਨੂੰਨੀ ਗਤੀਵਿਧੀਆਂ ਦੀਆਂ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਗਿਰੋਹ ਸੋਸ਼ਲ ਮੀਡੀਆ ਰਾਹੀਂ ਚਲਾਇਆ ਜਾ ਰਿਹਾ ਸੀ।