ਕਰਨਾਟਕ 'ਚ ਵਾਪਰਿਆ ਰੂਹ ਕੰਬਾਊ ਹਾਦਸਾ, ਆਟੋ ਰਿਕਸ਼ਾ ਤੇ ਟਰੱਕ ਦੀ ਹੋਈ ਟੱਕਰ, 7 ਔਰਤਾਂ ਦੀ ਮੌਤ
Published : Nov 5, 2022, 10:25 am IST
Updated : Nov 5, 2022, 10:25 am IST
SHARE ARTICLE
Shocking accident happened in Karnataka
Shocking accident happened in Karnataka

ਜ਼ਖ਼ਮੀਆਂ 'ਚੋਂ 2 ਦੀ ਹਾਲਤ ਗੰਭੀਰ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ।

 

ਬੀਦਰ- ਕਰਨਾਟਕ ਦੇ ਬੀਦਰ 'ਚ ਚਿੱਟਾਗੁੱਪਾ ਤਾਲੁਕ ਦੇ ਇਕ ਪਿੰਡ 'ਚ ਦੇਰ ਰਾਤ ਇਕ ਰੂਹ ਕੰਬਾਊ ਹਾਦਸਾ ਵਾਪਰਿਆ। ਇਕ ਆਟੋ ਰਿਕਸ਼ਾ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ’ਚ 7 ਔਰਤਾਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਔਰਤਾਂ ਮਜ਼ਦੂਰ ਸਨ ਅਤੇ ਕੰਮ ਤੋਂ ਬਾਅਦ ਆਟੋ ਰਿਕਸ਼ਾ 'ਤੇ ਘਰ ਪਰਤ ਰਹੀਆਂ ਸਨ।

ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਪਾਰਬਤੀ (40), ਪ੍ਰਭਾਵਤੀ (36), ਗੁੰਡੰਮਾ (60), ਯਦੰਮਾ (40), ਜਗੰਮਾ (34), ਈਸ਼ਵਰੰਮਾ (55) ਅਤੇ ਰੂਕਮਣੀ ਬਾਈ (60) ਵਜੋਂ ਹੋਈ ਹੈ। ਪੁਲਿਸ ਨੇ ਦੱਸਿਆ ਕਿ ਹਾਦਸੇ 'ਚ ਜ਼ਖ਼ਮੀ ਹੋਏ 11 ਲੋਕਾਂ 'ਚ ਦੋਵੇਂ ਵਾਹਨ ਡਰਾਈਵਰ ਵੀ ਸ਼ਾਮਲ ਹਨ। ਜ਼ਖ਼ਮੀਆਂ 'ਚੋਂ 2 ਦੀ ਹਾਲਤ ਗੰਭੀਰ ਹੈ। ਮਾਮਲਾ ਦਰਜ ਕਰ ਲਿਆ ਗਿਆ ਹੈ।
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement