ਹੋਸਟਲ 'ਚ ਮੁੰਡਿਆਂ ਨੇ ਮਿਲ ਕੇ ਵਿਦਿਆਰਥੀ ਦੀ ਕੀਤੀ ਕੁੱਟਮਾਰ

By : GAGANDEEP

Published : Nov 5, 2022, 9:01 pm IST
Updated : Nov 5, 2022, 9:01 pm IST
SHARE ARTICLE
photo
photo

ਵੀਡੀਓ ਵਾਇਰਲ ਹੋਣ ਤੋਂ ਬਾਅਦ ਸਾਰੇ ਦੋਸ਼ੀ ਗ੍ਰਿਫਤਾਰ

 

ਵਿਜੇਵਾੜਾ: ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿੱਚ ਸਥਿਤ ਐਸਆਰਕੇਆਰ ਇੰਜੀਨੀਅਰਿੰਗ ਕਾਲਜ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਨੂੰ ਪ੍ਰੈਸ ਨਾਲ ਸਾੜਨ ਦੀ ਘਟਨਾ ਸਾਹਮਣੇ ਆਈ ਹੈ। ਸਾਥੀਆਂ ਨੇ ਉਸ ਦੇ ਕਮਰੇ ਵਿਚ ਦਾਖਲ ਹੋ ਕੇ ਉਸ ਨੂੰ ਡੰਡੇ ਨਾਲ ਕੁੱਟਿਆ। ਘਟਨਾ ਦੋ ਦਿਨ ਪਹਿਲਾਂ ਦੀ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਿਜੇਵਾੜਾ ਪੁਲਿਸ ਨੇ ਦੱਸਿਆ ਕਿ ਜਿਸ ਵਿਦਿਆਰਥੀ ਦੀ ਕੁੱਟਮਾਰ ਕੀਤੀ ਗਈ, ਉਸ ਦਾ ਨਾਂ ਅੰਕਿਤ ਹੈ। ਹਮਲਾਵਰ ਇੱਕੋ ਜਮਾਤ ਵਿੱਚ ਪੜ੍ਹਦੇ ਹਨ। ਸਾਰੇ ਵਿਦਿਆਰਥੀ ਐਸਆਰਕੇਆਰ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਨਾਲ ਸਬੰਧਤ ਹਨ। ਅੰਕਿਤ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਕਾਲਜ ਪ੍ਰਬੰਧਕਾਂ ਨੇ ਪੁਲਿਸ ਨੂੰ ਦੱਸਿਆ ਕਿ ਹਮਲਾ ਕਰਨ ਵਾਲੇ ਚਾਰੇ ਲੜਕੇ ਪ੍ਰਾਈਵੇਟ ਹੋਸਟਲ ਵਿੱਚ ਰਹਿੰਦੇ ਹਨ।

ਘਟਨਾ ਦੋ ਦਿਨ ਪੁਰਾਣੀ ਹੈ। ਹਮਲੇ ਦੌਰਾਨ ਅੰਕਿਤ ਲੜਕੇ ਤੋਂ ਮਾਫੀ ਮੰਗਦਾ ਅਤੇ ਛੱਡਣ ਦੀ ਬੇਨਤੀ ਕਰਦਾ ਨਜ਼ਰ ਆ ਰਿਹਾ ਹੈ। ਕੁੱਟਮਾਰ ਤੋਂ ਬਾਅਦ ਸਾਰੇ ਲੜਕਿਆਂ ਨੇ ਉਨ੍ਹਾਂ ਨੂੰ ਗਰਮ ਪ੍ਰੈਸ ਨਾਲ ਸਾੜ ਦਿੱਤਾ। ਰਿਪੋਰਟ ਮੁਤਾਬਕ ਸਾਰੇ ਦੋਸ਼ੀ ਵਿਦਿਆਰਥੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਸਾਰੇ ਵਿਦਿਆਰਥੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਹਮਲੇ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਕਾਲਜ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪੁਲਿਸ ਕਾਰਵਾਈ ਤੋਂ ਬਾਅਦ ਕਾਰਵਾਈ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement