Arvind Kejriwal: ਮੋਦੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁਧ ਲੜਾਈ ‘ਨਾਟਕਬਾਜ਼ੀ’ : ਕੇਜਰੀਵਾਲ
Published : Nov 5, 2023, 7:22 pm IST
Updated : Nov 5, 2023, 7:22 pm IST
SHARE ARTICLE
 Arvind Kejriwal
Arvind Kejriwal

‘ਆਪ’ ਆਗੂ ਨੇ ਕਿਹਾ, ‘‘ਭ੍ਰਿਸ਼ਟ ਕੌਣ ਹੈ? ਭ੍ਰਿਸ਼ਟ ਉਹ ਨਹੀਂ ਹਨ ਜਿਨ੍ਹਾਂ ਨੂੰ ਈ.ਡੀ. ਫੜ ਕੇ ਸਲਾਖਾਂ ਪਿੱਛੇ ਭੇਜ ਦਿੰਦੀ ਹੈ।

 

 Arvind Kejriwal: ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁਧ ਲੜਾਈ ਨੂੰ ‘ਨਾਟਕਬਾਜ਼ੀ’ ਕਰਾਰ ਦਿਤਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਜਿਨ੍ਹਾਂ ਲੋਕਾਂ ’ਤੇ ਗ਼ਲਤ ਕੰਮ ਕਰਨ ਦਾ ਦੋਸ਼ ਲਾਉਂਦੀ ਹੈ, ਮਗਰੋਂ ਪਾਰਟੀ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਹੀ ਸਨਮਾਨ ਵੀ ਕਰਦੀ ਹੈ।

ਹਰਿਆਣਾ ਦੇ ਰੋਹਤਕ ’ਚ ਇਕ ਪਾਰਟੀ ਸਮਾਗਮ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੇ ਕੋਈ ‘ਵੱਡਾ ਪਾਪ ਜਾਂ ਅਪਰਾਧ’ ਕੀਤਾ ਹੈ ਅਤੇ ਭਾਜਪਾ ’ਚ ਸ਼ਾਮਲ ਹੋ ਗਿਆ ਹੈ, ਤਾਂ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.), ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਜਾਂ ਆਮਦਨ ਟੈਕਸ ਵਿਭਾਗ ਦੇ ਅਧਿਕਾਰੀ ਕਦੇ ਵੀ ਉਸ ਵਿਅਕਤੀ ਨੂੰ ਛੂਹਣ ਦੀ ਹਿੰਮਤ ਨਹੀਂ ਕਰਦੇ।

‘ਆਪ’ ਆਗੂ ਨੇ ਕਿਹਾ, ‘‘ਭ੍ਰਿਸ਼ਟ ਕੌਣ ਹੈ? ਭ੍ਰਿਸ਼ਟ ਉਹ ਨਹੀਂ ਹਨ ਜਿਨ੍ਹਾਂ ਨੂੰ ਈ.ਡੀ. ਫੜ ਕੇ ਸਲਾਖਾਂ ਪਿੱਛੇ ਭੇਜ ਦਿੰਦੀ ਹੈ। ਭ੍ਰਿਸ਼ਟ ਉਹ ਹਨ ਜੋ ਈ.ਡੀ. ਦੇ ਡਰ ਤੋਂ ਭਾਜਪਾ ’ਚ ਸ਼ਾਮਲ ਹੋਏ ਹਨ। ਜਿਹੜੇ ਲੋਕ ਈ.ਡੀ. ਵਲੋਂ ਫੜੇ ਗਏ ਹਨ ਪਰ ਭਾਜਪਾ ’ਚ ਸ਼ਾਮਲ ਨਹੀਂ ਹੋਏ ਹਨ, ਉਹ ਇਮਾਨਦਾਰ ਹਨ ਕਿਉਂਕਿ ਉਹ ਜਾਣਦੇ ਹਨ ਕਿ ਅੱਜ ਨਹੀਂ ਤਾਂ ਕੱਲ੍ਹ ਉਹ ਬਾਹਰ ਆ ਹੀ ਜਾਣਗੇ।’’

ਕੇਜਰੀਵਾਲ ਨੇ ਕਿਹਾ, ‘‘ਪਰ ਜੋ ਲੋਕ ਬੇਈਮਾਨੀ ’ਚ ਸ਼ਾਮਲ ਹਨ, ਉਨ੍ਹਾਂ ਨੂੰ ਪਤਾ ਹੈ ਕਿ ਜੇਕਰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਉਨ੍ਹਾਂ ਨੂੰ ਅਪਣੀ ਪੂਰੀ ਜ਼ਿੰਦਗੀ ਜੇਲ ’ਚ ਬਿਤਾਉਣੀ ਪਵੇਗੀ, ਇਸ ਲਈ ਉਹ ਤੁਰਤ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਲਈ ਸਮਝੋ ਕੌਣ ਭ੍ਰਿਸ਼ਟ ਹੈ ਅਤੇ ਕੌਣ ਇਮਾਨਦਾਰ ਹੈ।’’
ਈ.ਡੀ. ਨੇ ਹਾਲ ਹੀ ’ਚ ਕਥਿਤ ਦਿੱਲੀ ਆਬਕਾਰੀ ਨੀਤੀ ਘਪਲੇ ’ਚ ਪੁੱਛ-ਪੜਤਾਲ ਲਈ ਕੇਜਰੀਵਾਲ ਨੂੰ ਤਲਬ ਕੀਤਾ ਸੀ ਅਤੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਕਾਨੂੰਨ (ਪੀ.ਐਮ.ਐਲ.ਏ.) ਤਹਿਤ ਉਨ੍ਹਾਂ ਦਾ ਬਿਆਨ ਦਰਜ ਕੀਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement