Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਡੂੰਘੀ ਖੱਡ 'ਚ ਡਿੱਗੀ ਫ਼ੌਜ ਦੀ ਗੱਡੀ, ਹਾਦਸੇ 'ਚ ਇਕ ਜਵਾਨ ਸ਼ਹੀਦ
Jammu Kashmir: ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਸੋਮਵਾਰ ਨੂੰ ਇਕ ਵਾਹਨ ਸੜਕ ਤੋਂ ਫਿਸਲ ਕੇ ਟੋਏ 'ਚ ਡਿੱਗ ਗਿਆ। ਇਸ ਹਾਦਸੇ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਦੂਜਾ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੋਮਵਾਰ ਦੇਰ ਸ਼ਾਮ ਕਾਲਾਕੋਟ ਦੇ ਬਡੋਗ ਪਿੰਡ ਨੇੜੇ ਵਾਪਰਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਟੀਮ ਮੌਕੇ 'ਤੇ ਪਹੁੰਚ ਗਈ। ਬਚਾਅ ਕਰਮਚਾਰੀਆਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਜਵਾਨ ਬਦਰੀ ਲਾਲ ਅਤੇ ਕਾਂਸਟੇਬਲ ਜੈ ਪ੍ਰਕਾਸ਼ ਗੰਭੀਰ ਜ਼ਖਮੀ ਹੋ ਗਏ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਬਦਰੀਲਾਲ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਜਾਣਕਾਰੀ ਮੁਤਾਬਕ ਰਾਜੌਰੀ ਦੇ ਕਾਲਾਕੋਟ ਇਲਾਕੇ 'ਚ ਬਡੋਗ ਨੇੜੇ 63 ਰਾਸ਼ਟਰੀ ਰਾਈਫਲਜ਼ (ਆਰ.ਆਰ.) ਦੀ ਇਕ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ। ਜਦਕਿ ਦੂਜਾ ਜ਼ਖਮੀ ਹੈ।
ਇਕ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਦੋਵੇਂ ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਕਾਲਾਕੋਟ ਦੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) ਲਿਜਾਇਆ ਗਿਆ। ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।