
Gujarat News : ਇਕ ਮਜ਼ਦੂਰ ਦੀ ਮੌਤ, ਕਈ ਲੋਕ ਦੱਬੇ, ਬਚਾਅ ਕਾਰਜ ਜਾਰੀ
Gujarat News : ਗੁਜਰਾਤ ਦੇ ਆਨੰਦ ਜ਼ਿਲ੍ਹੇ ਵਿੱਚ ਸੋਮਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਬੁਲੇਟ ਟਰੇਨ ਪ੍ਰੋਜੈਕਟ ਦਾ ਇੱਕ ਨਿਰਮਾਣ ਅਧੀਨ ਪੁਲ ਢਹਿ ਗਿਆ। ਇਸ 'ਚ 2 ਲੋਕਾਂ ਨੂੰ ਬਚਾ ਲਿਆ ਗਿਆ ਹੈ ਅਤੇ ਇਲਾਜ਼ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ।ਪੁਲ ਦੇ ਡਿੱਗਣ ਕਾਰਨ ਕਈ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਉਥੇ ਹੀ 1-2 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਆਨੰਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਹੁਣ ਤੱਕ ਇਕ ਮਜ਼ਦੂਰ ਨੂੰ ਮਲਬੇ 'ਚੋਂ ਕੱਢ ਕੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ ਨੇ ਹਾਦਸੇ 'ਤੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਆਨੰਦ 'ਚ ਬੁਲੇਟ ਟਰੇਨ ਪ੍ਰੋਜੈਕਟ ਦੇ ਨਿਰਮਾਣ ਵਾਲੀ ਥਾਂ 'ਤੇ ਕੰਕਰੀਟ ਦੇ ਬਲਾਕ ਡਿੱਗ ਗਏ ਹਨ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਆਨੰਦ ਪੁਲਿਸ ਅਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਸਾਡੀ ਟੀਮ ਬਚਾਅ ਕਾਰਜ 'ਤੇ ਨਜ਼ਰ ਰੱਖ ਰਹੀ ਹੈ।
ਨੈਸ਼ਨਲ ਹਾਈ ਸਪੀਡ ਰੇਲ ਕਾਰਪੋਰੇਸ਼ਨ ਲਿਮਟਿਡ ਨੇ ਕਿਹਾ ਕਿ ਸੋਮਵਾਰ ਸ਼ਾਮ ਨੂੰ ਮਾਹੀ ਨਦੀ 'ਤੇ ਬੁਲੇਟ ਟਰੇਨ ਪ੍ਰੋਜੈਕਟ ਦੀ ਉਸਾਰੀ ਵਾਲੀ ਥਾਂ 'ਤੇ ਤਿੰਨ ਕਰਮਚਾਰੀ ਕੰਕਰੀਟ ਦੇ ਬਲਾਕਾਂ ਵਿਚਕਾਰ ਫਸ ਗਏ। ਕਰੇਨ ਅਤੇ ਖੁਦਾਈ ਮਸ਼ੀਨਾਂ ਦੀ ਮਦਦ ਨਾਲ ਰਾਹਤ ਕਾਰਜ ਜਾਰੀ ਹੈ। ਇੱਕ ਮਜ਼ਦੂਰ ਨੂੰ ਬਚਾ ਲਿਆ ਗਿਆ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਫਿਲਹਾਲ ਇਸ ਹਾਦਸੇ 'ਚ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।
(For more news apart from Big accident in Gujarat, Bullet train bridge collapsed, many people buried, rescue continues News in Punjabi, stay tuned to Rozana Spokesman)