
ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਦੇ ਚੁੰਟਾਪਾਥਰੀ ਜੰਗਲ ਖੇਤਰ ਦੀ ਘੇਰਾਬੰਦੀ ਕੀਤੀ
ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ’ਚ ਮੰਗਲਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ ਅਤੇ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਬਾਂਦੀਪੋਰਾ ਦੇ ਚੁੰਟਾਪਾਥਰੀ ਜੰਗਲ ਖੇਤਰ ਦੀ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਉਨ੍ਹਾਂ ਕਿਹਾ ਕਿ ਅਤਿਵਾਦੀਆਂ ਨੇ ਪਹਿਲਾਂ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਕੀਤੀ, ਜਿਸ ਦਾ ਜਵਾਬ ਦਿਤਾ ਗਿਆ। ਅਧਿਕਾਰੀ ਨੇ ਦਸਿਆ ਕਿ ਮੁਕਾਬਲੇ ’ਚ ਇਕ ਅਤਿਵਾਦੀ ਮਾਰਿਆ ਗਿਆ ਜਦਕਿ ਫੌਜ ਦਾ ਇਕ ਜਵਾਨ ਅਤੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (CRPF) ਦਾ ਇਕ ਜਵਾਨ ਜ਼ਖਮੀ ਹੋ ਗਿਆ। ਉਨ੍ਹਾਂ ਦਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ ਅਤੇ ਗੋਲੀਬਾਰੀ ਅਜੇ ਵੀ ਜਾਰੀ ਹੈ।