ਸਿੱਖਾਂ ਦੇ ਧਾਰਮਿਕ ਅਧਿਕਾਰਾਂ ਨੂੰ ਲੈ ਕੇ ਦਿੱਲੀ ਹਾਈਕੋਰਟ ਨੇ ਭਾਰਤ ਸਰਕਾਰ ਨੂੰ ਨੋਟਿਸ ਕੀਤਾ ਜਾਰੀ 
Published : Dec 5, 2018, 11:48 am IST
Updated : Dec 5, 2018, 11:48 am IST
SHARE ARTICLE
Delhi High Court
Delhi High Court

ਦਿੱਲੀ ਹਾਈ ਕੋਰਟ ਨੇ ਸੰਵਿਧਾਨ ਦੇ ਵਿਚ ਸਿੱਖਾਂ ਨੂੰ ਦਿੱਤੇ ਗਏ ਬੁਨਿਆਦੀ ਅਤੇ ਧਾਰਮਿਕ ਹੱਕਾਂ ਦੇ ਅਧਾਰ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ...

ਨਵੀਂ ਦਿੱਲੀ (ਭਾਸ਼ਾ) : ਦਿੱਲੀ ਹਾਈ ਕੋਰਟ ਨੇ ਸੰਵਿਧਾਨ ਦੇ ਵਿਚ ਸਿੱਖਾਂ ਨੂੰ ਦਿੱਤੇ ਗਏ ਬੁਨਿਆਦੀ ਅਤੇ ਧਾਰਮਿਕ ਹੱਕਾਂ ਦੇ ਅਧਾਰ ਭਾਰਤ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਵੱਲੋਂ ਇਹ ਨੋਟਿਸ ਸੁਰੱਖਿਆ ਏਜੰਸੀਆਂ ਵੱਲੋਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਦਿੱਤਾ ਗਿਆ ਹੈ। ਦਰਅਸਲ 15 ਅਗਸਤ, 2018 ਨੂੰ ਸੁਰੱਖਿਆ ਏਜੰਸੀਆਂ ਨੇ ਲਾਲ ਕਿਲ੍ਹੇ ਵਿੱਚ ਹੋ ਰਹੇ ਸੁਤੰਤਰਤਾ ਦਿਵਸ ਦੇ ਸਾਮਗਮ ਵਿੱਚ ਹਿੱਸਾ ਲੈਣ ਲਈ ਜੈਪੁਰ ਤੋਂ ਦਿੱਲੀ ਆਏ ਸਿੱਖ ਨੌਜਵਾਨ ਜਸਪ੍ਰੀਤ ਸਿੰਘ ਨੂੰ ਕਿਰਪਾਨ ਪਾ ਕੇ ਅੰਦਰ ਨਹੀਂ ਜਾਣ ਦਿੱਤਾ।

ਦਿੱਲੀ ਹਾਈ ਕੋਰਟਦਿੱਲੀ ਹਾਈ ਕੋਰਟ

ਇਸ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਹਾਈਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿੱਚ ਇਸ ਨੂੰ ਸਿੱਖਾਂ ਨੂੰ ਮਿਲੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਗਿਆ ਸੀ। ਇਸ ਪਟੀਸ਼ਨ ਦੀ ਸੁਣਵਾਈ ਦੌਰਾਨ ਅੱਜ ਮੁੱਖ ਜੱਜ ਦੀ ਬੈਂਚ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਭਾਰਤ ਸਰਕਾਰ ਨੂੰ ਜਨਵਰੀ ਮਹੀਨੇ ਵਿੱਚ ਇਸ ਦਾ ਜਵਾਬ ਦੇਣਾ ਪਏਗਾ ਕਿ ਸਿੱਖ ਨੌਜਵਾਨ ਨੂੰ ਕਿਰਪਾਨ ਪਾ ਕੇ ਸਮਾਗਮ ਅੰਦਰ ਸ਼ਾਮਲ ਕਿਉਂ ਨਹੀਂ ਹੋਣ ਦਿੱਤਾ ਗਿਆ।

ਸਿੱਖਸਿੱਖ

ਇਸ ਮਾਮਲੇ ਵਿਚ ਦਿਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਪੀਲ ਕੀਤੀ ਹੈ ਕਿ ਸੁਰਖੀਆਂ ਏਜੰਸੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਅਧਿਕਾਰੀਆਂ ਨੂੰ ਟਰੇਨਿੰਗ ਸਮੇਂ ਹੀ ਇਹ ਸਿਖਲਾਈ ਦੇਣ ਕੇ ਕੜਾ, ਕਿਰਪਾਨ ਅਤੇ ਕੇਸ ਸਿੱਖਾਂ ਦੇ ਅੰਗ ਹਨ ਅਤੇ ਸਿੱਖਾਂ ਨੂੰ ਇਹ ਕਕਾਰ ਆਪਣੇ ਨਾਲ ਰੱਖਣ ਦਾ ਹੱਕ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement