ਵਕੀਲ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਦਮਾਸ਼ ਫਰਾਰ
Published : Dec 5, 2018, 4:15 pm IST
Updated : Dec 5, 2018, 4:15 pm IST
SHARE ARTICLE
Bihar Police
Bihar Police

ਬਿਹਾਰ ਦੀ ਰਾਜਧਾਨੀ ਪਟਨਾ ਵਿਚ ਬੇਖੌਫ ਬਦਮਾਸ਼ਾਂ ਨੇ ਇਕ...

ਪਟਨਾ (ਭਾਸ਼ਾ): ਬਿਹਾਰ ਦੀ ਰਾਜਧਾਨੀ ਪਟਨਾ ਵਿਚ ਬੇਖੌਫ ਬਦਮਾਸ਼ਾਂ ਨੇ ਇਕ ਵਾਰ ਫਿਰ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ ਹੈ। ਬਦਮਾਸ਼ਾਂ ਨੇ ਪਟਨਾ ਹਾਈ ਕੋਰਟ  ਦੇ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਵਕੀਲਾਂ ਵਿਚ ਰੋਸ਼ ਬਣਿਆ ਹੋਇਆ ਹੈ। ਮ੍ਰਿਤਕ ਵਕੀਲ ਦਾ ਨਾਮ ਜਿਤੇਂਦਰ ਕੁਮਾਰ ਸੀ। ਘਟਨਾ ਸ਼ਾਸਤਰੀ ਨਗਰ ਥਾਣਾ ਅੰਤਰਗਤ ਰਾਜਵੰਸ਼ੀ  ਨਗਰ ਇਲਾਕੇ ਵਿਚ ਹੋਈ। ਘਟਨਾ ਦੇ ਤੁਰੰਤ ਬਾਅਦ ਜਿਤੇਂਦਰ ਕੁਮਾਰ ਨੂੰ ਆਈ.ਜੀ.ਆਈ.ਐਮ.ਐਸ ਹਸਪਤਾਲ ਲੈ ਜਾਇਆ ਗਿਆ।

Bihar PoliceBihar Police

ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ। ਘਟਨਾ ਤਕਰੀਬਨ ਬੁੱਧਵਾਰ ਦੇ ਸਵੇਰੇ ਕਰੀਬ 9:30 ਵਜੇ ਦੀ ਹੈ। ਜਦੋਂ ਜਿਤੇਂਦਰ ਕੁਮਾਰ ਅਪਣੇ ਵੱਡੇ ਭਰਾ ਦੀ ਕਲੀਨਿਕ ਵਿਚ ਬੈਠੇ ਸਨ। ਉਨ੍ਹਾਂ ਨੂੰ ਉਥੇ ਤੋਂ ਹਾਈ ਕੋਰਟ ਜਾਣਾ ਸੀ। ਉਸੀ ਦੌਰਾਨ ਕਲੀਨਿਕ ਦੇ ਬਾਹਰ ਮੋਟਰਸਾਈਕਲ ਸਵਾਰ ਬਦਮਾਸ਼ ਪੁੱਜੇ ਅਤੇ ਜਿਤੇਂਦਰ ਕੁਮਾਰ ਉਤੇ ਤਾਬੜ ਤੋੜ ਗੋਲੀਆਂ ਬਰਸਾ ਦਿਤੀਆਂ। ਹਾਈ ਕੋਰਟ ਦੇ ਵਕੀਲ ਉਤੇ ਹਮਲੇ ਦੀ ਖ਼ਬਰ ਜਿਵੇਂ ਹੀ ਪੁਲਿਸ ਨੂੰ ਮਿਲੀ। ਪੁਲਿਸ ਹਰਕਤ ਵਿਚ ਆ ਗਈ। ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।

Advocate DeadCrime

ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਵਾਰ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਅਤੇ ਇਸ ਮਾਮਲੇ ਵਿਚ ਜਿਤੇਂਦਰ ਕੁਮਾਰ ਦੀ ਹੱਤਿਆ ਕੀਤੀ ਗਈ ਹੈ। ਪੁਲਿਸ ਨੇ ਡੈਡਬੋਡੀ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤੀ ਹੈ। ਮ੍ਰਿਤਕ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਜਿਤੇਂਦਰ ਕੁਮਾਰ ਦਾ ਉਨ੍ਹਾਂ ਦੀ ਪਤਨੀ ਦੇ ਨਾਲ ਵੀ ਵਿਵਾਦ ਚੱਲ ਰਿਹਾ ਸੀ। ਉਹ ਉਨ੍ਹਾਂ ਦੇ ਨਾਲ ਨਹੀਂ ਰਹਿੰਦੀ ਸੀ। ਪੁਲਿਸ ਮਾਮਲਾ ਦਰਜ ਕਰਕੇ ਹਰ ਪਾਸੇ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Bihar, Patna

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement