ਨੀਰਵ ਮੋਦੀ ਭਗੌੜਾ ਕਰਾਰ, ਹੁਣ ਜਾਇਦਾਦਾਂ ਹੋਣਗੀਆਂ ਜ਼ਬਤ
Published : Dec 5, 2019, 4:26 pm IST
Updated : Dec 5, 2019, 4:36 pm IST
SHARE ARTICLE
File Photo
File Photo

ਅਦਾਲਤ ਨੇ 15 ਜਨਵਰੀ ਨੂੰ ਪੇਸ਼ ਹੋਣ ਦਾ ਦਿੱਤਾ ਹੁਕਮ

ਅਦਾਲਤ ਨੇ ਅੱਜ ਵੀਰਵਾਰ ਨੂੰ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਵਿਚ ਨੀਰਵ ਮੋਦੀ ਨੂੰ ਭਗੌੜਾ ਕਰਾਰ ਦਿੱਤਾ ਹੈ। ਇਹ ਕਾਰਵਾਈ ਆਰਥਿਕ ਅਪਰਾਧੀ ਕਾਨੂੰਨ ਅਧੀਨ ਕੀਤੀ ਗਈ ਹੈ। ਨੀਰਵ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਹੁਕਮ ਬਾਅਦ 'ਚ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵਿਸ਼ੇਸ਼ ਸੀਬੀਆਈ ਅਦਾਲਤ ਨੇ ਕੱਲ੍ਹ ਬੁੱਧਵਾਰ ਨੂੰ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮੁੱਖ ਮੁਲਜ਼ਮ ਨੀਰਵ ਮੋਦੀ ਅਤੇ ਦੋ ਹੋਰਨਾਂ ਵਿਰੁੱਧ ਮੁਨਾਦੀ ਦਾ ਹੁਕਮ ਜਾਰੀ ਕੀਤਾ ਸੀ। ਨਾਲ ਹੀ ਇਨ੍ਹਾਂ ਮੁਲਜ਼ਮਾਂ ਨੂੰ 15 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਹੈ। ਅਜਿਹਾ ਨਾ ਕਰਨ ਉੱਤੇ ਹੀ ਅਦਾਲਤ ਨੇ ਨੀਰਵ ਸਮੇਤ ਹੋਰ ਮੁਲਜ਼ਮਾਂ ਨੂੰ ਭਗੌੜਾ ਅਪਰਾਧੀ ਐਲਾਨਿਆ ਹੈ।

file photofile photo

ਵਿਸ਼ੇਸ਼ ਜੱਜ ਵੀਸੀ ਬੋਰਡੇ ਨੇ ਪੇਸ਼ ਹੋਣ ਦਾ ਹੁਕਮ ਨੀਰਵ, ਉਸਦੇ ਭਰਾ ਨੀਸ਼ਾਲ ਮੋਦੀ ਦੇ ਨੇੜਲੇ ਸਹਿਯੋਗੀ ਸੁਭਾਸ਼ ਪਰਬ ਵਿਰੁੱਧ ਜਾਰੀ ਕੀਤਾ। ਕਾਨੂੰਨ ਮੁਤਾਬਕ ਅਦਾਲਤ ਦੇ ਇਕ ਵਾਰੀ ਮੁਨਾਦੀ ਹੁਕਮ ਜਾਰੀ ਹੋਣ ਤੋਂ ਬਾਅਦ ਮੁਲਜ਼ਮਾਂ ਲਈ ਨਿਸ਼ਚਤ ਸਮਾਂ-ਸੀਮਾਂ ਅੰਦਰ ਪੇਸ਼ ਹੋਣਾ ਜ਼ਰੂਰੀ ਹੁੰਦਾ ਹੈ। ਅਜਿਹਾ ਨਾ ਹੋਣ 'ਤੇ ਉਸਨੂੰ ਭਗੌੜਾ ਕਰਾਰ ਦੇ ਦਿੱਤਾ ਜਾਂਦਾ ਹੈ।

file photofile photo

ਇਕ ਵਾਰ ਜਿਸ ਵਿਅਕਤੀ ਨੂੰ ਭਗੌੜਾ ਅਪਰਾਧੀ ਐਲਾਨ ਦਿੱਤਾ ਜਾਂਦਾ ਹੈ ਤਾਂ ਜਾਂਚ ਏਜੰਸੀ ਦੇਸ਼ ਵਿਚ ਮੌਜੂਦ ਉਸ ਦੀ ਸੰਪਤੀ ਨੂੰ ਜ਼ਬਤ ਕਰਨ ਦੀ ਕਾਰਵਾਈ ਸ਼ੁਰੂ ਕਰ ਸਕਦੀ ਹੈ। ਪੀਐੱਨਬੀ ਘੁਟਾਲੇ 'ਚ ਨੀਰਵ ਮੋਦੀ ਅਤੇ ਮੇਹੁਲ ਚੌਕਸੀ ਮੁੱਖ ਮੁਲਜ਼ਮ ਹਨ।

file photofile photo

ਨੀਰਵ ਇਨ੍ਹੀਂ ਦਿਨੀਂ ਲੰਦਨ ਦੀ ਜੇਲ੍ਹ ਵਿਚ ਬੰਦ ਹੈ ਅਤੇ ਉਸ ਦੀ ਭਾਰਤ ਹਵਾਲਗੀ ਦਾ ਮਾਮਲਾ ਮੁਤਲਵੀ ਪਿਆ ਹੈ। ਨੀਸ਼ਾਲ ਅਤੇ ਪਰਬ ਬਾਰੇ ਹਾਲੇ ਕਿਸੇ ਨੂੰ ਕੁੱਝ ਨਹੀਂ ਪਤਾ ਕਿ ਉਹ ਕਿੱਥੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement