
ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਨਾਲ ਸਾਡੇ ਸੱਭਿਆਚਾਰ ਲਈ ਵੀ ਘਾਤਕ ਹਨ
ਐਡੀਲੇਡ: ਆਸਟਰੇਲੀਆ ਦੀ ਐਡੀਲੇਡ ਵਿੱਚ ਭਾਰਤੀ ਕਿਸਾਨਾਂ ਦੇ ਹੱਕ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਨੌਜਵਾਨਾਂ ਨੇ ਕਿਹਾ ਕਿ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਨਾਲ ਸਾਡੇ ਸੱਭਿਆਚਾਰ ਲਈ ਵੀ ਘਾਤਕ ਹਨ , ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣੇ ਸਾਡੀਆਂ ਜ਼ਮੀਨਾਂ ਨੂੰ ਕੌਡੀਆਂ ਦੇ ਭਾਅ ਲੈ ਜਾਣਗੇ, ਉਨ੍ਹਾਂ ਕਿਹਾ ਕਿ ਹੁਣ ਇਹ ਪੰਜਾਬ ਲਈ ਸੰਕਟ ਦੀ ਘੜੀ ਹੈ।
photoਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਆਸ ਪਾਸ ਵਸਦੇ ਕਿਸਾਨਾਂ ਦੀਆਂ ਜ਼ਮੀਨਾਂ ਪੈਸੇ ਦੇ ਜ਼ੋਰ ‘ਤੇ ਖਰੀਦੀਆਂ ਗਈਆਂ ਹੁਣ ਪੰਜਾਬ ਦੇ ਕਿਸਾਨ ਕਰੋੜਾਂ ਦੀਆਂ ਜ਼ਮੀਨਾਂ ਵੇਚ ਕੇ ਮੱਥੇ ‘ਤੇ ਹੱਥ ਮਾਰ ਰਹੇ ਹਨ ਕਿਉਂਕਿ ਜ਼ਮੀਨ ਦੇ ਨਾਲ –ਨਾਲ ਸਾਡੇ ਤੋਂ ਸਾਡਾ ਸੱਭਿਆਚਾਰ ਖੋਹ ਲਿਆ ਹੈ। ਪੰਜਾਬੀ ਸਭਿਆਚਾਰ ਜ਼ਮੀਨ ਨਾਲ ਜੁੜਿਆ ਹੋਇਆ ਹੈ। ਜ਼ਮੀਨ ਤੋਂ ਬਿਨਾਂ ਪੰਜਾਬ ਦੇ ਕਿਸਾਨ ਦੀ ਕੋਈ ਪਹਿਚਾਨ ਨਹੀਂ।
Amit Shahਨੌਜਵਾਨਾਂ ਨੇ ਆਖਿਆ ਕਿ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਰਹੀਂ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਕਾਰਪੋਰੇਟ ਹੱਥਾਂ ਵਿੱਚ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਸਮੂਹ ਪੰਜਾਬੀ ਭਾਰਤ ਦੇ ਕਿਸਾਨਾਂ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ, ਕਿਸਾਨਾਂ ਦੇ ਸੰਘਰਸ਼ ਦੀ ਹਰ ਤਰ੍ਹਾਂ ਦੀ ਮੱਦਦ ਕਰਨ ਨੂੰ ਤਿਆਰ ਹਨ। ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੂੰ ਅੱਤਵਾਦ ਨਾਲ ਜੋੜ ਕਿ ਬਹੁਤ ਹੀ ਨਿੰਦਣਯੋਗ ਕੰਮ ਕਰ ਰਹੀ ਹੈ ।