
ਜੇਕਰ ਸ਼ਨੀਵਾਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਨਹੀਂ ਕਰਦੀ ਤਾਂ ਉਹ ਨਵੇਂ ਖੇਤੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਤੇਜ਼ ਕਰਨਗੇ।
ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੇ ਚਲਦੇ ਕਿਸਾਨਾਂ ਨੇ ਹੁਣ ਅੱਠ ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਰਾਸ਼ਟਰੀ ਰਾਜਧਾਨੀ ਵੱਲ ਜਾਣ ਵਾਲੀਆਂ ਹੋਰ ਸੜਕਾਂ ਬੰਦ ਕਰ ਦੇਣਗੇ।
ਸਰਕਾਰ ਨਾਲ ਅੱਜ ਪੰਜਵੇਂ ਦੌਰ ਦੀ ਗੱਲਬਾਤ ਤੋਂ ਪਹਿਲਾਂ ਕਿਸਾਨਾਂ ਨੇ ਹੋਰ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸਰਕਾਰ ਨੇ ਵਿਵਾਦ ਖਤਮ ਕਰਨ ਲਈ ਉਨ੍ਹਾਂ ਪ੍ਰਬੰਧਾਂ ਦਾ ਸੰਭਾਵਿਤ ਹੱਲ ਤਿਆਰ ਕਰ ਲਿਆ ਹੈ ਜਿੰਨ੍ਹਾਂ 'ਤੇ ਕਿਸਾਨਾਂ ਨੂੰ ਇਤਰਾਜ਼ ਹੈ।
ਓਧਰ ਕਿਸਾਨਾਂ ਨੇ ਸੰਭਾਵੀ ਕਦਮ ਤੈਅ ਕਰਨ ਲਈ ਦਿਨ 'ਚ ਬੈਠਕ ਕੀਤੀ। ਬੈਠਕ ਤੋਂ ਬਾਅਦ ਕਿਸਾਨ ਲੀਡਰਾਂ 'ਚੋਂ ਇਕ ਗੁਰਨਾਮ ਸਿੰਘ ਚਡੋਨੀ ਨੇ ਕਿਹਾ ਕਿ ਜੇਕਰ ਸ਼ਨੀਵਾਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਵੀਕਾਰ ਨਹੀਂ ਕਰਦੀ ਤਾਂ ਉਹ ਨਵੇਂ ਖੇਤੀ ਕਾਨੂੰਨਾਂ ਖਿਲਾਫ ਆਪਣਾ ਅੰਦੋਲਨ ਤੇਜ਼ ਕਰਨਗੇ।