ਕਿਸਾਨਾਂ ਦੇ ਹੱਕ ਚ ਨਿੱਤਰੇ ਦਿੱਲੀ ਵਾਸੀਆਂ ਨੇ ਮੋਦੀ ਸਰਕਾਰ ਦੇ ਝੂਠ ਦੀਆਂ ਖੋਲ੍ਹੀਆਂ ਪੋਲਾਂ
Published : Dec 5, 2020, 3:26 pm IST
Updated : Dec 5, 2020, 3:47 pm IST
SHARE ARTICLE
farmer
farmer

ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਕਿਸੇ ਧਰਮ ਦਾ ਨਹੀਂ ਹੈ

ਨਵੀਂ ਦਿਲੀ : ਹਰਦੀਪ ਸਿੰਘ ਭੋਗਲ: ਦਿੱਲੀ ਬਾਰਡਰ ‘ਤੇ ਬੈਠੇ ਕਿਸਾਨਾਂ ਦੀ ਹਮਾਇਤ ਵਿਚ ਆਏ ਦਿੱਲੀ ਵਾਸੀਆਂ ਨੇ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ।  ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣ ਬੁੱਝ ਕੇ ਕਿਸਾਨਾਂ ਦੇ ਮਸਲੇ ਨੂੰ ਹੱਲ ਨਹੀਂ ਕਰਨਾ ਚਾਹੁੰਦੀ । ਦੇਸ਼ ਦੇ ਕਿਸਾਨ ਸਖ਼ਤ ਠੰਢ ਦੇ ਵਿੱਚ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਹੇ ਹਨ, ਸਰਕਾਰ ਅਜੇ ਗੁੜੀ ਨੀਂਦ ਸੁੱਤੀ ਹੋਈ ਹੈ। 

photophotoਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦੇ ਲੋਕਾਂ ਦਾ ਢਿੱਡ ਭਰਦਾ ਹੈ ਪਰ ਅੱਜ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਕਿਸਾਨ ਭੁੱਖਾ ਮਰਨ ਵਾਲੇ ਪਾਸੇ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਐੱਮ ਐੱਸ ਪੀ ਲਿਖਤੀ ਰੂਪ ਵਿੱਚ ਦੇਵੇ ਤਾਂ ਜੋ ਤਾਂ ਜੋ ਕਿਸਾਨਾਂ ਦਾ ਭਰੋਸਾ ਬੱਝੇ।

farmerfarmerਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਕਾਨੂੰਨ ਕਿਸਾਨਾਂ ਦੇ ਪੱਖ ਵਿੱਚ ਨਹੀਂ ਹਨ ਇਹ ਕਾਨੂੰਨ ਅਸਲ ਵਿਚ ਕਾਨੂੰਨ ਪੂੰਜੀਪਤੀਆਂ ਦੇ ਲਈ ਸਰਕਾਰ ਨੇ ਬਣਾਏ ਗਏ ਹਨ, ਜਿਸ ਨਾਲ ਦੇਸ਼ ਦਾ ਕਿਸਾਨ ਬਰਬਾਦ ਹੋ ਜਾਵੇਗਾ, ਮੋਦੀ ਸਰਕਾਰ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿਚ ਆਈ ਪਰ ਹੁਣ ਮੋਦੀ ਸਰਕਾਰ ਲੋਕਾਂ ਦੀ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਪੂੰਜੀਪਤੀਆਂ ਨਾਲ ਕੀਤੇ ਵਾਅਦੇ ਨਿਭਾ ਰਹੀ ਹੈ।

pm modipm modiਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸੰਘਰਸ਼ ਕਿਸੇ ਧਰਮ ਦਾ ਨਹੀਂ ਹੈ ਇਹ ਸੰਘਰਸ਼ ਪੂਰੇ ਦੇਸ਼ ਦੀ ਕਿਸਾਨੀ ਨੂੰ ਬਚਾਉਣ ਲਈ ਲੜਿਆ ਜਾ ਰਿਹਾ ਹੈ, ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਅਤਿਵਾਦੀ ਕਹਿਣਾ ਅਤਿ ਨਿੰਦਣਯੋਗ ਹੈ, ਦਿੱਲੀ ਦੇ ਲੋਕ ਤਨ, ਮਨ, ਅਤੇ ਧਨ ਤੋਂ ਪੰਜਾਬ ਸਮੇਤ ਦੇਸ਼ ਦੇ ਕਿਸਾਨਾਂ ਨਾਲ ਹਨ, ਜਦੋਂ ਤੱਕ ਕਿਸਾਨਾਂ ਦਾ ਸੰਘਰਸ਼ ਚੱਲਦਾ ਰਹੇਗਾ ਦਿੱਲੀ ਨਿਵਾਸੀ ਕਿਸਾਨਾਂ ਦੀ ਮੱਦਦ ਕਰਦੇ ਰਹਿਣਗੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement