ਮੀਟਿੰਗ ਵਿਚ ਕੁਝ ਨਵਾਂ ਨਹੀਂ, ਉਹੀ ਪੁਰਾਣੀ ਗੱਲ ਕਰ ਰਹੀ ਸਰਕਾਰ- ਕਿਸਾਨ 
Published : Dec 5, 2020, 5:48 pm IST
Updated : Dec 5, 2020, 5:52 pm IST
SHARE ARTICLE
Farmer meeting with central government
Farmer meeting with central government

ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਪੰਜਵੇਂ ਗੇੜ ਦੀ ਬੈਠਕ ਜਾਰੀ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨੀ ਸੰਘਰਸ਼ ਦਾ ਅੱਜ 10ਵਾਂ ਦਿਨ ਹੈ। ਕੜਾਕੇ ਦੀ ਠੰਢ ਵਿਚ ਵੀ ਕਿਸਾਨ ਸੰਘਰਸ਼ ਵਿਚ ਡਟੇ ਹੋਏ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਬੈਠਕ ਵੀ ਜਾਰੀ ਹੈ। ਦਿੱਲੀ ਦੇ ਵਿਗਿਆਨ ਭਵਨ ਵਿਚ ਹੋਰ ਰਹੀ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ, ਸੋਮ ਪ੍ਰਕਾਸ਼ ਮੌਜੂਦ ਹਨ। 

Farmers Meeting Farmers Meeting

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੁਝ ਨਵਾਂ ਨਹੀਂ ਹੈ, ਸਰਕਾਰ ਉਹੀ ਪੁਰਾਣੀਆਂ ਗੱਲਾਂ ਕਰ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਹਨਾਂ ਸਾਹਮਣੇ ਕਾਨੂੰਨਾਂ ਵਿਚ ਸੋਧ ਕਰਨ ਦੀ ਪੇਸ਼ਕਸ਼ ਕੀਤੀ ਸੀ ਪਰ ਕਿਸਾਨਾਂ ਨੂੰ ਕਾਨੂੰਨਾਂ ਵਿਚ ਸੋਧ ਮਨਜ਼ੂਰ ਨਹੀਂ ਹੈ। 

farmer protestFarmer protest

ਕਿਸਾਨਾਂ ਦਾ ਕਹਿਣਾ ਹੈ ਕਿ ਸਾਡੀਆਂ ਮੰਗਾਂ ਪੂਰੀਆਂ ਕਰੋ, ਨਹੀਂ ਤਾਂ ਅਸੀਂ ਵਾਕਆਊਟ ਕਰਾਂਗੇ। ਮੀਟਿੰਗ ਦੌਰਾਨ ਕੁਝ ਸਮੇਂ ਦੀ ਲੰਚ ਬ੍ਰੇਕ ਹੋਈ, ਜਿਸ ਦੇ ਚਲਦਿਆਂ ਕਿਸਾਨਾਂ ਨੇ ਪੰਗਤ 'ਚ ਬੈਠ ਕੇ ਨਿਮਰਤਾ ਨਾਲ ਲੰਗਰ ਛਕਿਆ। ਕਿਸਾਨਾਂ ਲਈ ਇਹ ਲੰਗਰ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੰਗਰ ਭੇਜਿਆ ਗਿਆ ਹੈ। 

FarmerFarmer

ਦੱਸ ਦਈਏ ਕਿ ਇਸ ਤੋਂ ਪਹਿਲਾਂ ਹੋਈ ਚੌਥੇ ਦੌਰ ਦੀ ਮੀਟਿੰਗ ਦੌਰਾਨ ਵੀ ਕਿਸਾਨ ਜਥੇਬੰਦੀਆਂ ਨੇ ਸਰਕਾਰੀ ਖਾਣਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਤੇ ਉਹ ਅਪਣੇ ਨਾਲ ਲੰਗਰ ਲੈ ਕੇ ਮੀਟਿੰਗ ਵਿਚ ਪਹੁੰਚੇ ਸਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement