
ਕਿਸਾਨਾਂ ਨਾਲ ਪੰਜਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਨਰਿੰਦਰ ਤੋਮਰ ਦਾ ਬਿਆਨ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਵਿਚਾਲੇ ਮੀਟਿੰਗਾਂ ਦਾ ਦੌਰ ਜਾਰੀ ਹੈ। ਇਸ ਦੇ ਚਲਦਿਆਂ ਅੱਜ ਕਿਸਾਨ ਜਥੇਬੰਦੀਆਂ ਤੇ ਕੇਂਦਰੀ ਮੰਤਰੀਆਂ ਵਿਚਾਲੇ ਪੰਜਵੇਂ ਦੌਰ ਦੀ ਬੈਠਕ ਹੋਵੇਗੀ।
Farmer Protest
ਦੁਪਹਿਰ ਦੋ ਵਜੇ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ ਆਇਆ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਹਨਾਂ ਨੂੰ ਉਮੀਦ ਹੈ ਕਿ ਇਸ ਮੀਟਿੰਗ ਦੌਰਾਨ ਕਿਸਾਨ ਸਕਾਰਾਤਮਕ ਸੋਚਣਗੇ ਤੇ ਅੰਦੋਲਨ ਦਾ ਰਾਹ ਛੱਡਣਗੇ।
A meeting is scheduled with farmers at 2 pm today. I am very hopeful that farmers will think positively and end their agitation: Union Agriculture Minister Narendra Singh Tomar pic.twitter.com/tC8fZylo9m
— ANI (@ANI) December 5, 2020
ਦੱਸ ਦਈਏ ਕਿ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਕਿਸਾਨੀ ਸੰਘਰਸ਼ ਨੂੰ ਲੈ ਕੇ ਕੇਂਦਰੀ ਮੰਤਰੀਆਂ ਦੀ ਅਹਿਮ ਬੈਠਕ ਹੋ ਰਹੀ ਹੈ।
Rajnath Singh, Narendra Modi and Amit Shah
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪੀਊਸ਼ ਗੋਇਲ ਸ਼ਾਮਲ ਹਨ।