
ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਦੀ ਅਪੀਲ
ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਨਾਲ ਪੰਜਵੇਂ ਗੇੜ ਦੀ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਕਿਸਾਨ ਅੰਦੋਲਨ ਦੌਰਾਨ ਜੋ ਬੱਚੇ ਤੇ ਬਜ਼ੁਰਗ ਬੈਠੇ ਹੋਏ ਹਨ, ਉਹਨਾਂ ਨੂੰ ਅੰਦੋਲਨ ਤੋਂ ਵਾਪਸ ਭੇਜ ਦਿੱਤਾ ਜਾਵੇ।
Farmer meeting with central government
ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨੀ ਸੰਘਰਸ਼ ਦਾ ਅੱਜ 10ਵਾਂ ਦਿਨ ਹੈ। ਕੜਾਕੇ ਦੀ ਠੰਢ ਵਿਚ ਵੀ ਕਿਸਾਨ ਸੰਘਰਸ਼ ਵਿਚ ਡਟੇ ਹੋਏ ਹਨ। ਪ੍ਰਦਰਸ਼ਨਕਾਰੀਆਂ ਵਿਚ ਬਜ਼ੁਰਗਾਂ ਤੋਂ ਇਲਾਵਾ ਬੱਚੇ ਤੇ ਔਰਤਾਂ ਵੀ ਸ਼ਾਮਲ ਹਨ। ਇਸ ਦੌਰਾਨ ਕੇਂਦਰ ਸਰਕਾਰ ਨਾਲ ਪੰਜਵੇਂ ਗੇੜ ਦੀ ਬੈਠਕ ਵੀ ਜਾਰੀ ਹੈ।
Narendra Tomar
ਦਿੱਲੀ ਦੇ ਵਿਗਿਆਨ ਭਵਨ ਵਿਚ ਹੋਰ ਰਹੀ ਇਸ ਮੀਟਿੰਗ ਵਿਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਊਸ਼ ਗੋਇਲ, ਸੋਮ ਪ੍ਰਕਾਸ਼ ਮੌਜੂਦ ਹਨ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ ਦਾ ਕਹਿਣਾ ਹੈ ਕਿ ਮੀਟਿੰਗ ਵਿਚ ਕੁਝ ਨਵਾਂ ਨਹੀਂ ਹੈ, ਸਰਕਾਰ ਉਹੀ ਪੁਰਾਣੀਆਂ ਗੱਲਾਂ ਕਰ ਰਹੀ ਹੈ।
Farmers Meeting
ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਹਨਾਂ ਸਾਹਮਣੇ ਕਾਨੂੰਨਾਂ ਵਿਚ ਸੋਧ ਕਰਨ ਦੀ ਪੇਸ਼ਕਸ਼ ਕੀਤੀ ਸੀ ਪਰ ਕਿਸਾਨਾਂ ਨੂੰ ਕਾਨੂੰਨਾਂ ਵਿਚ ਸੋਧ ਮਨਜ਼ੂਰ ਨਹੀਂ ਹੈ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਬਰਕਰਾਰ ਹੈ। ਇਸ ਤੋਂ ਇਲਾਵਾ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਮੀਟਿੰਗ ਤੋਂ ਬਾਅਦ ਕਿਸਾਨ ਤੇ ਸਰਕਾਰ ਦੀ ਸਾਂਝੀ ਪ੍ਰੈਸ ਕਾਨਫਰੰਸ ਹੋ ਸਕਦੀ ਹੈ ।