ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਦੁਸ਼ਯੰਤ ਦਵੇ ਕਿਸਾਨਾਂ ਦੀ ਮਦਦ ਲਈ ਆਏ ਅੱਗੇ

By : GAGANDEEP

Published : Dec 5, 2020, 10:55 am IST
Updated : Dec 5, 2020, 12:03 pm IST
SHARE ARTICLE
Dushyant Dave
Dushyant Dave

ਕਿਸਾਨਾਂ ਆਗੂਆਂ ਨੂੰ ਮੁਫ਼ਤ 'ਚ ਕੇਸ ਲੜਨ ਦੀ ਕੀਤੀ ਪੇਸ਼ਕਸ਼

ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਵਿਖੇ ਕਿਸਾਨਾਂ ਦਾ ਅੰਦੋਲਨ ਬੀਤੇ 10 ਦਿਨਾਂ ਤੋਂ ਜਾਰੀ ਹੈ। ਸਰਕਾਰ ਨਾਲ ਹੁਣ ਤਕ ਕਿਸਾਨਾਂ ਦੀ ਚਾਰ ਵਾਰ ਗੱਲਬਾਤ ਹੋ ਚੁੱਕੀ ਹੈ, ਅੱਜ ਪੰਜਵੇਂ ਦੌਰ ਦੀ ਗੱਲਬਾਤ ਹੋਵੇਗੀ।

Dushyant DaveDushyant Dave

ਇਸੇ ਵਿਚਕਾਰ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਦੇਸ਼ ਦੇ ਉਚ ਕੋਟੀ ਦੇ ਵਕੀਲ ਦੁਸ਼ਯੰਤ ਦਵੇ ਨੇ ਕਿਸਾਨਾਂ ਦੀ ਹਮਾਇਤ ਵਿਚ ਬੋਲਦਿਆਂ ਆਖਿਆ ਕਿ ਜੇਕਰ ਕਿਸਾਨ ਚਾਹੁਣ ਤਾਂ ਉਹ ਉਨ੍ਹਾਂ ਦਾ ਇਹ ਮਾਮਲਾ ਅਦਾਲਤ ਵਿਚ ਬਿਨਾਂ ਫੀਸ ਦੇ ਲੜਨ ਲਈ ਤਿਆਰ ਹੈ । ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਵੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਦਾ ਸੰਘਰਸ਼ ਖ਼ਤਮ ਕਰਵਾਉਣ ਦੀ ਅਪੀਲ ਕੀਤੀ।

Supreme Court upholds imposition of GST on lotteries, betting and gamblingSupreme Court 

ਦੱਸ ਦਈਏ ਕਿ ਪੰਜਾਬ ਹਰਿਆਣਾ ਸਮੇਤ ਦੇਸ਼ ਭਰ ਦੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਬੀਤੇ 10 ਦਿਨਾਂ ਤੋਂ ਦਿੱਲੀ ਵਿਖੇ ਧਰਨਾ ਲਗਾਇਆ ਹੋਇਆ ਪਰ ਸਰਕਾਰ ਹਾਲੇ ਤਕ ਟੱਸ ਤੋਂ ਮੱਸ ਨਹੀਂ ਹੋ ਰਹੀ।  ਇਸਦੇ ਨਾਲ, ਦਵੇ ਨੇ ਖੇਤੀ ਕਾਨੂੰਨਾਂ ਨੂੰ ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਕਰਾਰ ਦਿੱਤਾ।

farmerfarmer

ਦੁਸ਼ਯੰਤ ਦਵੇ ਦੇ ਇਸ ਬਿਆਨ ਤੋਂ ਬਾਅਦ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ‘ਅਸੀਂ ਦੁਸ਼ਯੰਤ ਦਵੇ ਦੇੇ ਸ਼ੁਕਰਗੁਜ਼ਾਰ ਹਾਂ ਕਿ ਉਨ੍ਹਾਂ ਨੇ ਕਾਨੂੰਨੀ ਤੌਰ‘ ਤੇ ਕਿਸਾਨਾਂ ਦੀ ਸਹਾਇਤਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਸਰਕਾਰ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਜਦੋਂ ਦੇਸ਼ ਦੇ ਸੀਨੀਅਰ ਵਕੀਲ ਕਹਿ ਰਹੇ ਹਨ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਨਹੀਂ ਹਨ, ਤਾਂ ਸਰਕਾਰ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement