
12 ਲੋਕ ਜ਼ਖਮੀ
ਰਤਲਾਮ : ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੇਲਗਾਮ ਟਰੱਕ ਨੇ ਸੜਕ ਕਿਨਾਰੇ ਬੱਸ ਦਾ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਕੁਚਲ ਦਿੱਤਾ। ਟਰੱਕ ਦੀ ਲਪੇਟ 'ਚ ਆਉਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 12 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਰਤਲਾਮ ਦੇ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਹਾਦਸੇ ਦਾ ਸ਼ਿਕਾਰ ਹੋਏ ਲੋਕ ਮਾਤਾ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਘਰ ਪਰਤਣ ਲਈ ਬੱਸ ਦੀ ਉਡੀਕ ਕਰ ਰਹੇ ਸਨ। ਇਸ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਕੁਲੈਕਟਰ ਅਤੇ ਐੱਸਪੀ ਮੌਕੇ 'ਤੇ ਪਹੁੰਚੇ ਅਤੇ ਜਾਇਜ਼ਾ ਲਿਆ। ਜ਼ਿਲ੍ਹਾ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਿਆ। ਡੀਐਮ ਨੇ ਜ਼ਖ਼ਮੀਆਂ ਨੂੰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਜਾਣਕਾਰੀ ਮੁਤਾਬਕ ਇਹ ਘਟਨਾ ਰਤਲਾਮ ਜ਼ਿਲ੍ਹੇ ਤੋਂ ਕਰੀਬ 35 ਕਿਲੋਮੀਟਰ ਦੂਰ ਸਤਰੁੰਡਾ ਚੌਰਾਹੇ 'ਤੇ ਵਾਪਰੀ।
ਟਰੱਕ ਰਤਲਾਮ ਤੋਂ ਬਦਨਵਰ ਜਾ ਰਿਹਾ ਸੀ। ਇਸੇ ਦੌਰਾਨ ਸਤਰੁੰਡਾ ਚੌਰਾਹੇ ’ਤੇ ਚੌਪਾਟੀ ਨੇੜੇ ਟਰੱਕ ਦਾ ਟਾਇਰ ਫਟ ਗਿਆ। ਇਸ ਕਾਰਨ ਟਰੱਕ ਬੇਕਾਬੂ ਹੋ ਕੇ ਬੱਸ ਅੱਡੇ ਵੱਲ ਚਲਾ ਗਿਆ। ਬੱਸ ਸਟਾਪ 'ਤੇ ਲੋਕ ਬੱਸ ਦਾ ਇੰਤਜ਼ਾਰ ਕਰ ਰਹੇ ਸਨ, ਉਨ੍ਹਾਂ ਸਾਰਿਆਂ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। ਟਰੱਕ ਉਨ੍ਹਾਂ ਦੇ ਉੱਪਰ ਜਾ ਚੜਿਆ ਅਤੇ ਇੱਕ ਬਾਈਕ ਨੂੰ ਵੀ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਮੌਕੇ 'ਤੇ ਹਾਹਾਕਾਰ ਮੱਚ ਗਈ।