Manipur Gunfight: ਮਨੀਪੁਰ 'ਚ ਦੋ ਗੁੱਟਾਂ ਵਿਚਾਲੇ ਗੋਲੀਬਾਰੀ; 13 ਲੋਕਾਂ ਦੀ ਹੋਈ ਮੌਤ
Published : Dec 5, 2023, 8:58 am IST
Updated : Dec 5, 2023, 8:58 am IST
SHARE ARTICLE
13 killed in gunfight between 2 groups in strife-torn Manipur
13 killed in gunfight between 2 groups in strife-torn Manipur

ਮਿਆਂਮਾਰ ਸਰਹੱਦ ਨੇੜੇ ਲੀਥੂ ਪਿੰਡ ਵਿਚ ਵਾਪਰੀ ਘਟਨਾ

Manipur Gunfight: ਮਨੀਪੁਰ ਵਿਚ ਇਕ ਵਾਰ ਫਿਰ ਹਿੰਸਾ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ ਤੇਂਗਨੋਪਾਲ ਜ਼ਿਲ੍ਹੇ ਵਿਚ ਸੋਮਵਾਰ ਨੂੰ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ ਸੀ। ਜਿਸ 'ਚ 13 ਲੋਕਾਂ ਦੀ ਮੌਤ ਹੋ ਗਈ। ਮੀਡੀਆ ਰੀਪੋਰਟਾਂ ਅਨੁਸਾਰ ਇਕ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹੇ ਦੇ ਲੀਥੂ ਪਿੰਡ ਨੇੜੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ ਹੋਈ। ਘਟਨਾ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਉਥੋਂ 13 ਲਾਸ਼ਾਂ ਬਰਾਮਦ ਕੀਤੀਆਂ ਹਨ। ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਰੀਪੋਰਟ ਮੁਤਾਬਕ ਮ੍ਰਿਤਕਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

ਇਸ ਤੋਂ ਪਹਿਲਾਂ 3 ਦਸੰਬਰ ਨੂੰ, ਟੇਂਗਨੋਪਾਲ ਜ਼ਿਲ੍ਹੇ ਵਿਚ ਕੁਕੀ- ਆਦਿਵਾਸੀ ਸਮੂਹਾਂ ਨੇ ਭਾਰਤ ਸਰਕਾਰ ਅਤੇ UNLF ਵਿਚਕਾਰ ਸ਼ਾਂਤੀ ਸਮਝੌਤੇ ਦਾ ਸੁਆਗਤ ਕੀਤਾ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਸੱਤ ਮਹੀਨਿਆਂ ਬਾਅਦ ਐਤਵਾਰ ਨੂੰ ਹੀ ਸੂਬੇ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ 'ਤੇ ਲੱਗੀ ਪਾਬੰਦੀ ਹਟਾਈ ਗਈ ਹੈ। ਹਾਲਾਂਕਿ, ਕੁੱਝ ਜ਼ਿਲ੍ਹਿਆਂ ਦੇ ਸਰਹੱਦੀ ਖੇਤਰਾਂ ਵਿਚ ਪਾਬੰਦੀਆਂ ਅਜੇ ਵੀ ਜਾਰੀ ਹਨ। ਸੂਬੇ ਵਿਚ ਇੰਟਰਨੈਟ ਪਾਬੰਦੀ ਨੂੰ 23 ਸਤੰਬਰ ਨੂੰ ਥੋੜ੍ਹੇ ਸਮੇਂ ਲਈ ਹਟਾ ਦਿਤਾ ਗਿਆ ਸੀ, ਪਰ ਨਫ਼ਰਤ ਭਰੇ ਭਾਸ਼ਣ ਅਤੇ ਨਫ਼ਰਤ ਵਾਲੇ ਵੀਡੀਉ ਸੰਦੇਸ਼ਾਂ ਨੂੰ ਫੈਲਣ ਤੋਂ ਰੋਕਣ ਵਿਚ ਮਦਦ ਲਈ 26 ਸਤੰਬਰ ਨੂੰ ਮੁੜ ਬਹਾਲ ਕਰ ਦਿਤਾ ਗਿਆ ਸੀ।

ਦੱਸ ਦੇਈਏ ਕਿ 3 ਮਈ ਨੂੰ ਆਲ ਟ੍ਰਾਈਬਲ ਸਟੂਡੈਂਟਸ ਯੂਨੀਅਨ ਮਨੀਪੁਰ (ਏ.ਟੀ.ਐੱਸ.ਯੂ.ਐੱਮ.ਯੂ.) ਨੇ 'ਕਬਾਇਲੀ ਏਕਤਾ ਮਾਰਚ' ਕੱਢਿਆ ਸੀ। ਇਹ ਮਾਰਚ ਚੂਰਾਚੰਦਪੁਰ ਦੇ ਤੋਰਬੰਗ ਇਲਾਕੇ ਵਿਚ ਕੱਢੀ ਗਈ। ਇਹ ਰੈਲੀ ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਕੱਢੀ ਗਈ। ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਰੈਲੀ ਦੌਰਾਨ ਆਦਿਵਾਸੀਆਂ ਅਤੇ ਗੈਰ ਆਦਿਵਾਸੀਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਸ਼ਾਮ ਤਕ ਹਾਲਾਤ ਇੰਨੇ ਵਿਗੜ ਗਏ ਕਿ ਉਥੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕਰ ਦਿਤੀਆਂ ਗਈਆਂ।

(For more news apart from 13 killed in gunfight between 2 groups in strife-torn Manipur, stay tuned to Rozana Spokesman)

Location: India, Manipur, Imphal

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement