ਹਰਿਆਣਾ ਸਰਕਾਰ ਵਲੋਂ ਸੌਦਾ ਸਾਧ ਦੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਪੇਸ਼ੀ ਲਈ ਅਰਜ਼ੀ ਦਾਖ਼ਲ
Published : Jan 6, 2019, 12:20 pm IST
Updated : Jan 6, 2019, 12:20 pm IST
SHARE ARTICLE
Ram Rahim
Ram Rahim

ਹਰਿਆਣਾ ਸਰਕਾਰ ਨੇ ਪੰਚਕੁਲਾ ਦੀ ਸੀਬੀਆਈ ਅਦਾਲਤ 'ਚ ਅਰਜ਼ੀ ਦਾਇਰ ਕਰ ਕੇ ਅਪੀਲ ਕੀਤੀ ਹੈ.......

ਚੰਡੀਗੜ੍ਹ  (ਨੀਲ ਬੀ. ਸਿੰਘ): ਹਰਿਆਣਾ ਸਰਕਾਰ ਨੇ ਪੰਚਕੁਲਾ ਦੀ ਸੀਬੀਆਈ ਅਦਾਲਤ 'ਚ ਅਰਜ਼ੀ ਦਾਇਰ ਕਰ ਕੇ ਅਪੀਲ ਕੀਤੀ ਹੈ ਕਿ ਸਿਰਸਾ ਤੋਂ ਛਪਦੇ ਰਹੇ 'ਪੂਰਾ ਸੱਚ' ਨਾਮੀਂ ਅਖ਼ਬਾਰ ਦੇ ਸੰਪਾਦਕ ਰਾਮਚੰਦਰ ਛਤਰਪਤੀ ਹਤਿਆਕਾਂਡ ਮਾਮਲੇ ਵਿਚ ਫ਼ੈਸਲਾ ਸੁਣਾਉਣ ਮੌਕੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਨਿਜੀ ਪੇਸ਼ੀ ਦੀ ਬਜਾਏ ਵੀਡੀਉ ਕਾਂਨਫ਼ਰੰਸਿੰਗ ਰਾਹੀਂ ਪੇਸ਼ੀ ਦੀ ਆਗਿਆ ਦਿਤੀ ਜਾਵੇ। ਰਾਜ ਸਰਕਾਰ ਨਹੀਂ ਚਾਹੁੰਦੀ ਕਿ ਅਗੱਸਤ 2017 ਵਰਗੇ ਹਾਲਾਤ ਮੁੜ ਬਣਨ।  ਸੌਦਾ ਸਾਧ ਦੀ ਪੰਚਕੂਲਾ ਅਦਾਲਤ ਵਿਚ ਨਿਜੀ ਪੇਸ਼ੀ ਨੂੰ ਟਾਲਣ ਨੂੰ ਲੈ ਕੇ ਹਰਿਆਣਾ ਸਰਕਾਰ ਦੇ ਆਲਾ ਅਫ਼ਸਰਾਂ ਦੀ ਇਕ ਬੈਠਕ ਸ਼ੁਕਰਵਾਰ ਨੂੰ ਹੋਈ ਸੀ।

 ਬੈਠਕ ਵਿਚ ਹਰ ਪਹਿਲੂ ਉੱਤੇ ਚਰਚਾ ਕੀਤੀ ਗਈ। ਇਸ ਤੋਂ ਬਾਅਦ ਰਾਜ ਸਰਕਾਰ ਨੇ ਸੀਬੀਆਈ ਅਦਾਲਤ ਵਿਚ ਇਕ ਅਰਜ਼ੀ ਲਾਈ ਹੈ। ਇਸ ਤੋਂ ਇਲਾਵਾ ਰਾਜ ਸਰਕਾਰ ਨੇ ਪੰਚਕੂਲਾ ਵਿਚ ਕਨੂੰਨ ਵਿਵਸਥਾ ਨੂੰ ਦਰੁਸਤ ਰੱਖਣ ਲਈ ਪੁਲਿਸ ਪ੍ਰਸ਼ਾਸਨ ਨੂੰ ਵੀ ਅਲਰਟ ਕਰ ਦਿਤਾ ਹੈ। ਦਸਣਯੋਗ ਹੈ ਕਿ ਸੰਪਾਦਕ ਰਾਮਚੰਦਰ ਛਾਤਰਪਤੀ ਦੇ ਮਾਮਲੇ ਵਿਚ ਸੁਣਵਾਈ ਪੂਰੀ ਹੋ ਚੁੱਕੀ ਹੈ। ਅਦਾਲਤ ਨੇ ਦੋਵਾਂ ਪੱਖਾਂ ਵਲੋਂ ਪੇਸ਼ ਸਾਰੇ ਸਬੂਤਾਂ ਅਤੇ ਗਵਾਹਾਂ ਨੂੰ ਸੁਣ-ਵੇਖ ਲਿਆ ਹੈ ਅਤੇ ਇਸ ਮਾਮਲੇ ਵਿਚ ਹੁਣ 11 ਜਨਵਰੀ ਨੂੰ ਫ਼ੈਸਲਾ ਸੁਣਾਉਣਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement