
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਚ ਇਕ ਕਰੋੜ ਤੋਂ ਜ਼ਿਆਦਾ ਨੌਕਰੀਆਂ ਦੇ ਖ਼ਤਮ ਹੋਣ ਸਬੰਧੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ.......
ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ 'ਚ ਇਕ ਕਰੋੜ ਤੋਂ ਜ਼ਿਆਦਾ ਨੌਕਰੀਆਂ ਦੇ ਖ਼ਤਮ ਹੋਣ ਸਬੰਧੀ ਇਕ ਰਿਪੋਰਟ ਦਾ ਹਵਾਲਾ ਦਿੰਦਿਆਂ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਨ ਵਾਲੇ ਮੋਦੀ ਹੁਣ 'ਰਾਗ ਜੁਮਲਾ' ਅਲਾਪ ਰਹੇ ਹਨ। ਗਾਂਧੀ ਨੇ ਫ਼ੇਸਬੁੱਕ ਪੋਸਟ ਵਿਚ ਕਿਹਾ 'ਬ੍ਰੇਕਿੰਗ, 2018 'ਚ ਇਕ ਕਰੋੜ 10 ਲੱਖ ਨੌਕਰੀਆਂ ਖ਼ਤਮ ਹੋ ਗਈਆਂ।
ਹਰ ਸਾਲ 2 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਅੱਜ ਵੀ 'ਰਾਗ ਜੁਮਲਾ' ਅਲਾਪ ਰਹੇ ਹਨ।' ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਜੀ ਨੇ ਅਨਿਲ ਅੰਬਾਨੀ ਨੂੰ ਚੋਰੀ ਕਰਾਉਣ ਦੀ ਬਜਾਇ ਜੇਕਰ ਦੇਸ਼ ਲਈ ਕੰਮ ਕੀਤਾ ਹੁੰਦਾ ਤਾਂ ਨੌਜਵਾਨਾਂ ਦਾ ਭÎਵਿੱਖ ਸੁਰੱਖਿਆਤ ਹੁੰਦਾ। ਜ਼ਿਕਰਯੋਗ ਹੈ ਕਿ ਗਾਂਧੀ ਰਾਫ਼ੇਲ ਹਜਾਜ਼ ਸੌਦੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਦਯੋਗਪਤੀ ਅਨਿਲ ਅੰਬਾਨੀ 'ਤੇ ਲਗਾਤਾਰ ਹਮਲੇ ਕਰ ਰਹੇ ਹਨ। ਅੰਬਾਨੀ ਦੇ ਸਮੂਹ ਨੇ ਗਾਂਧੀ ਅਤੇ ਕਾਂਗਰਸ ਦੇ ਦੋਸ਼ਾਂ ਨੂੰ ਖ਼ਾਰਜ ਕੀਤਾ ਹੈ। (ਪੀਟੀਆਈ)