
ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਣਕਾਰੀ
ਨਵੀਂ ਦਿੱਲੀ : ਅੱਜ ਸੋਮਵਾਰ ਨੂੰ ਭਾਰਤੀ ਚੋਣ ਕਮਿਸ਼ਨ ਨੇ 'ਦਿੱਲੀ ਵਿਧਾਨ ਸਭਾ ਚੋਣਾਂ 2020' ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਵਿਧਾਨ ਸਭਾ ਲਈ ਵੋਟਾਂ ਅਗਲੇ ਮਹੀਨੇਂ ਫਰਵਰੀ ਵਿਚ ਪੈਣਗੀਆਂ ਅਤੇ ਅੱਜ ਤੋਂ ਚੋਣ ਜ਼ਾਬਤਾ ਲਾਗੂ ਕਰ ਦਿੱਤਾ ਗਿਆ ਹੈ ।
Photo
ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਵਿਧਾਨ ਸਭਾ ਲਈ ਵੋਟਾਂ 8 ਫਰਵਰੀ ਨੂੰ ਇੱਕੋ ਪੜਾਅ ਵਿਚ ਪੈਣਗੀਆਂ ਅਤੇ ਵੋਟਾਂ ਦੇ ਨਤੀਜੇ 11 ਫਰਵਰੀ ਨੂੰ ਆਉਣਗੇ। ਕਮਿਸ਼ਨਰ ਅਰੋੜਾ ਨੇ ਦੱਸਿਆ ਕਿ ਨਾਮਜ਼ਦਗੀਆਂ ਲਈ ਪ੍ਰਕਿਰਿਆ 14 ਜਨਵਰੀ ਤੋਂ ਸ਼ੁਰੂ ਹੋਵੇਗੀ ਜਿਹੜੀ ਕਿ 21 ਜਨਵਰੀ ਤੱਕ ਚੱਲਣਗੀਆਂ। ਭਾਵ ਕਿ ਨਾਮਜ਼ਦਗੀ ਲਈ ਪਰਚਾ ਭਰਨ ਦੀ ਆਖਰੀ ਮਿਤੀ 21 ਜਨਵਰੀ ਹੈ। ਕਮਿਸ਼ਨਰ ਅਰੋੜਾ ਅਨੁਸਾਰ ਸੂਬੇ ਵਿਚ ਚੋਣ ਜ਼ਾਬਤਾ ਅੱਜ ਤੋਂ ਲਾਗੂ ਕਰ ਦਿੱਤਾ ਗਿਆ ਹੈ।
File Photo
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਵਿਚ ਕੁੱਲ 70 ਸੀਟਾਂ ਹਨ। ਪਿਛਲੀ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਬੁਰੇ ਤਰੀਕੇ ਨਾਲ ਮਾਤ ਦਿੱਤੀ ਸੀ। 2015 ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 70 ਵਿਚੋਂ 67 ਸੀਟਾਂ ਆਪਣੇ ਨਾਅ ਕੀਤੀਆਂ ਸਨ ਜਦਕਿ ਭਾਜਪ 3 ਸੀਟਾਂ 'ਤੇ ਹੀ ਸੀਮਟ ਕੇ ਰਹਿ ਗਈ ਸੀ। ਦਿੱਲੀ ਦੀ ਸੱਤਾ 'ਤੇ ਲਗਾਤਾਰ 15 ਸਾਲ ਕਾਬਜ਼ ਰਹਿਣ ਵਾਲੀ ਕਾਂਗਰਸ ਪਾਰਟੀ ਨੂੰ ਇਕ ਸੀਟ ਵੀ ਨਸੀਬ ਨਹੀਂ ਹੋਈ ਸੀ।
File Photo
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸਤ ਪੂਰੀ ਤਰ੍ਹਾਂ ਗਰਮਾ ਚੁੱਕੀ ਹੈ। ਸਿਆਸੀ ਬਿਆਬਾਜ਼ੀ ਦਾ ਦੌਰ ਵੀ ਸ਼ੁਰੂ ਹੋ ਚੁੱਕਿਆ ਹੈ। ਇਕ ਪਾਸੇ ਜਿੱਥੇ ਦਿੱਲੀ ਦੇ ਮੁੱਖ ਮੰਤਰੀ ਆਪਣੇ ਪੰਜ ਸਾਲਾਂ ਵਿਚ ਕੀਤੇ ਕੰਮਾਂ ਨੂੰ ਜਨਤਾ ਅੱਗੇ ਗਿਣਵਾਉਣ ਵਿਚ ਲੱਗੇ ਹੋਏ ਹਨ ਉੱਥੇ ਹੀ ਭਾਜਪਾ ਆਮ ਆਦਮੀ ਪਾਰਟੀ ‘ਤੇ ਵਾਅਦਾ ਖਿਲਾਫੀ ਦਾ ਆਰੋਪ ਲਗਾ ਰਹੀ ਹੈ ਅਤੇ ਜਨਤਾਂ ਨੂੰ ਆਪਣੇ ਵਾਲੇ ਭਰਮਾਉਣ ਵਿਚ ਲੱਗੀ ਹੈ। ਦਿੱਲੀ ਦੀ ਤੀਜੀ ਧੀਰ ਕਾਂਗਰਸ ਵੀ ਅੰਦਰੋ-ਅੰਦਰ ਚੋਣਾਂ ਲਈ ਰਣਨੀਤੀ ਘੜਨ ਵਿਚ ਲੱਗੀ ਹੋਈ ਹੈ।