
ਕਿਸਾਨ ਯੂਨੀਅਨਾਂ ਨੂੰ ਤਿੰਨ ਕਾਨੂੰਨਾਂ ਰਾਹੀਂ ਸੁਧਾਰਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁਧਵਾਰ ਨੂੰ ਕਿਹਾ ਕਿ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ। ਇਸ ਦੇ ਨਾਲ ਹੀ ਮੰਤਰੀ ਨੇ ਪ੍ਰਦਰਸ਼ਨ ਕਰ ਰਹੇ ਕਿਸਾਨ ਯੂਨੀਅਨਾਂ ਨੂੰ ਤਿੰਨ ਕਾਨੂੰਨਾਂ ਰਾਹੀਂ ਸੁਧਾਰਾਂ ਦੀਆਂ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ।
Tomar
ਤੋਮਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਦਰਸ਼ਨਕਾਰੀ ਸੰਘ ਕਿਸਾਨਾਂ ਦੇ ਹਿਤਾਂ ’ਤੇ ਧਿਆਨ ਕੇਂਦਰਤ ਕਰਨਗੀਆਂ ਅਤੇ ਸਰਕਾਰ ਨੂੰ ਉਸਾਰੂ ਗੱਲਬਾਤ ਰਾਹੀਂ ਹੱਲ ਕੱਢਣ ਵਿਚ ਸਹਾਇਤਾ ਕਰਨਗੀਆਂ। ਕਾਨੂੰਨਾਂ ਦਾ ਸਮਰਥਨ ਕਰਨ ਵਾਲੇ ਇਕ ਸਮੂਹ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਉਨ੍ਹਾਂ ਦੇ ਹਿਤਾਂ ਲਈ ਵਚਨਬੱਧ ਹੈ।
Narendra Singh Tomar
ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਕਿਸਾਨਾਂ ਨਾਲ ਮੁਲਾਕਾਤ ਕਰ ਰਹੇ ਹਾਂ ਜੋ ਤਿੰਨ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ। ਇਕੱਠੇ ਮਿਲ ਕੇ ਇਸ ਐਕਟ ਦਾ ਵਿਰੋਧ ਕਰਨ ਵਾਲਿਆਂ ਨਾਲ ਗੱਲਬਾਤ ਜਾਰੀ ਹੈ। ਤੋਮਰ ਨੇ ਕਿਹਾ ਕਿ ਦੇਸ਼ ਭਰ ਤੋਂ ਵੱਡੀ ਗਿਣਤੀ ਵਿਚ ਕਿਸਾਨ ਕਾਨੂੰਨਾਂ ਦੇ ਸਮਰਥਨ ਵਿਚ ਆ ਰਹੇ ਹਨ। ਅਸੀਂ ਉਨ੍ਹਾਂ ਨੂੰ ਮਿਲ ਰਹੇ ਹਾਂ ਅਤੇ ਉਨ੍ਹਾਂ ਦੇ ਪੱਤਰ ਅਤੇ ਫ਼ੋਨ ਵੀ ਆ ਰਹੇ ਹਨ। ਅਸੀਂ ਉਨ੍ਹਾਂ ਦਾ ਸਵਾਗਤ ਕਰਦੇ ਹਾਂ ਅਤੇ ਉਨ੍ਹਾਂ ਦਾ ਧਨਵਾਦ ਪ੍ਰਗਟ ਕਰਦੇ ਹਾਂ।
Narendra Tomar
ਕਿਸਾਨ ਸਤੰਬਰ ਵਿਚ ਪਾਸ ਕੀਤੇ ਕਾਨੂੰਨਾਂ ਵਿਰੁਧ ਦਿੱਲੀ ਦੀਆਂ ਸਰਹੱਦਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ। ਇਸ ਬਾਰੇ ਕੇਂਦਰ ਸਰਕਾਰ ਅਤੇ ਕਿਸਾਨਾਂ ਦੇ ਨੁਮਾਇੰਦਿਆਂ ਵਿਚਾਲੇ ਸੱਤ ਦੌਰ ਗੱਲਬਾਤ ਹੋ ਚੁੱਕੀ ਹੈ, ਪਰ ਉਹ ਅੰਦੋਲਨ ਨੂੰ ਰੋਕਣ ਵਿਚ ਅਸਫ਼ਲ ਰਹੇ ਹਨ।