
ਕਿਹਾ, ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਕਿਸਾਨਾਂ ਦੀ ਮੰਗ
ਮੁੰਬਈ : ਮਹਾਰਾਸ਼ਟਰ ਸਰਕਾਰ ਨੇ ਇਕ ਵਾਰ ਫਿਰ ਮੋਦੀ ਸਰਕਾਰ ’ਤੇ ਸ਼ਬਦੀ ਹਮਲੇ ਕੀਤੇ ਹਨ। ਸ਼ਿਵਸੈਨਾ ਨੇ ਅਪਣੀ ਸੰਪਾਦਕੀ ‘ਸਾਮਨਾ’ ’ਚ ਇਕ ਲੇਖ ਰਾਹੀਂ ਕਿਸਾਨ ਅੰਦੋਲਨ ਨੂੰ ਲੈ ਕੇ ਮੋਦੀ ਸਰਕਾਰ ’ਤੇ ਸਵਾਲ ਖੜੇ ਕੀਤੇ ਹਨ। ਸਾਮਨਾ ’ਚ ਸ਼ਿਵਸੈਨਾ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਸਰਕਾਰ ਕਿਸਾਨਾਂ ਨਾਲ ਚਰਚਾ ਕਰਨ ਦਾ ਨਾਟਕ ਕਰ ਰਹੀ ਹੈ।
shiv sena
ਸਾਮਨਾ ’ਚ ਲਿਖੇ ਲੇਖ ’ਚ ਦਸਿਆ ਗਿਆ ਹੈ ਕਿ ਕਿਸਾਨਾਂ ਅਤੇ ਸਰਕਾਰ ਵਿਚਾਲੇ 7 ਦੌਰ ਦੀ ਗੱਲਬਾਤ ਹੋ ਚੁਕੀ ਹੈ ਪਰ ਅਜੇ ਤਕ ਕੋਈ ਨਤੀਜਾ ਕਿਉ ਨਹੀਂ ਨਿਕਲਿਆ ਹੈ। ਇਸ ਦਾ ਮਤਲਬ ਇਹ ਹੈ ਕਿ ਸਰਕਾਰ ਨੂੰ ਇਸ ਵਿਚ ਕੋਈ ਦਿਲਚਸਪੀ ਨਹੀਂ ਹੈ। ਸਰਕਾਰ ਦੀ ਰਣਨੀਤੀ ਇਹੀ ਹੈ ਕਿ ਕਿਸਾਨ ਅੰਦੋਲਨ ਇੰਝ ਹੀ ਚਲਦਾ ਰਹੇ।
Shiv Sena
ਸ਼ਿਵਸੈਨਾ ਨੇ ਸਾਮਨਾ ’ਚ ਲਿਖਿਆ ਕਿ ਦਿੱਲੀ ’ਚ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਉਪਰੋਂ ਤਿੰਨ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਕਿਸਾਨਾਂ ਦੇ ਤੰਬੂਆਂ ’ਚ ਪਾਣੀ ਵੜ ਗਿਆ ਹੈ ਅਤੇ ਉਨ੍ਹਾਂ ਦੇ ਕਪੜੇ ਤੇ ਬਿਸਤਰੇ ਵੀ ਭਿੱਜ ਗਏ ਹਨ। ਇਸ ਤੋਂ ਬਾਅਦ ਵੀ ਕਿਸਾਨ ਪਿੱਛੇ ਹਟਣ ਦਾ ਨਾਮ ਨਹੀਂ ਲੈ ਰਹੇ। ਸਾਮਨਾ ’ਚ ਲਿਖਿਆ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੀ ਕਿਸਾਨਾਂ ਦੀ ਮੰਗ ਹੈ ਅਤੇ ਇਸ ਅੰਦੋਲਨ ਕਾਰਨ ਦਿੱਲੀ ਦੀ ਸਰਹੱਦ ’ਤੇ 50 ਕਿਸਾਨਾਂ ਦੀ ਮੌਤ ਹੋ ਗਈ ਹੈ।
Shiv Sena
ਅੱਗੇ ਲਿਖਿਆ ਗਿਆ ਹੈ ਕਿ ਜੇਕਰ ਸਰਕਾਰ ’ਚ ਥੋੜ੍ਹੀ ਵੀ ਇਨਸਾਨੀਅਤ ਹੁੰਦੀ ਤਾਂ ਖੇਤੀ ਕਾਨੂੰਨ ਨੂੰ ਤੁਰੰਤ ਰੱਦ ਕਰਵਾਉਦੀ ਅਤੇ ਕਿਸਾਨਾਂ ਦੀ ਜਾਨ ਨਾਲ ਖੇਡਣ ਵਾਲੇ ਇਸ ਖੇਡ ਨੂੰ ਰੋਕਦੀ। ਸ਼ਿਵਸੈਨਾ ਨੇ ਅਪਣੀ ਸੰਪਾਦਕੀ ਸਾਮਨਾ ’ਚ ਸੋਮਵਾਰ ਨੂੰ ਹੋਈ ਬੈਠਕ ਬਾਰੇ ਵੀ ਲਿਖਿਆ ਹੈ। ਸਾਮਨਾ ’ਚ ਲਿਖਿਆ ਹੈ ਕਿ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ, ਵਣਜ ਮੰਤਰੀ ਪਿਊਸ਼ ਗੋਇਲ ਅਤੇ ਰਾਜ ਮੰਤਰੀ ਸੋਮਪਾਲ ਸ਼ਾਸਤਰੀ ਨਾਲ ਕਿਸਾਨਾਂ ਦੀ ਬੈਠਕ ਹੋਈ। ਇਸ ਬੈਠਕ ’ਚ 40 ਕਿਸਾਨ ਨੇਤਾ ਮੌਜੂਦ ਸਨ ਪਰ ਕੋਈ ਨਤੀਜਾ ਨਹੀਂ ਨਿਕਲਿਆ।