
ਨੌਜਵਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਿਹਾ ਸੀ।
ਨਵੀਂ ਦਿੱਲੀ: ਖੇਤੀ ਕਾਨੂਨੂਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਅਜਿਹੇ 'ਚ ਇੱਕ ਹੋਰ ਨੌਜਵਾਨ ਕਿਸਾਨ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਮੌੜ ਮੰਡੀ ਦੇ 23 ਸਾਲਾ ਨੌਜਵਾਨ ਦੀ ਹਾਰਟ ਅਟੈਕ ਕਾਰਨ ਮੌਤ ਹੋਈ ਹੈ। ਨੌਜਵਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਿਹਾ ਸੀ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਮੰਡੀ ਕਲਾਂ ਵਜੋਂ ਹੋਈ ਹੈ। ਦੱਸ ਦੇਈਏ ਕਿ ਹੁਣ ਤੱਕ ਕਿਸਾਨ ਅੰਦੋਲਨ 'ਚ 57 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ।
ਜਿਕਰਯੋਗ ਹੈ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਦਿੱਲੀ ਦੀਆਂ ਹੱਦਾਂ ਤੇ ਬੈਠੇ ਹਨ। ਸਰਕਾਰ ਨਾਲ ਕਈ ਮੁਲਾਕਾਤਾਂ ਤੋਂ ਬਾਅਦ ਵੀ ਕੋਈ ਠੋਸ ਹੱਲ ਨਹੀਂ ਨਿਕਲਿਆ ਹੈ। ਹੁਣ ਕਿਸਾਨਾਂ ਨੇ ਵੀ ਰੋਹ ਨੂੰ ਹੋਰ ਤੇਜ਼ ਕਰਨ ਦੀ ਚੇਤਾਵਨੀ ਦਿੱਤੀ ਹੈ। ਦਿੱਲੀ ਤੇ ਆਸ ਪਾਸ ਦੇ ਇਲਾਕਿਆਂ ਵਿਚ ਮੌਸਮ ਦਾ ਮਿਜ਼ਾਜ ਤਲਖ਼ ਬਣਿਆ ਹੋਇਆ ਹੈ। ਲਗਾਤਾਰ ਮੀਂਹ ਪੈ ਰਿਹਾ ਹੈ।
ਅੱਜ ਸਵੇਰੇ ਹੀ ਦਿੱਲੀ ਦੇ ਕਈ ਇਲਾਕਿਆਂ ਵਿਚ ਮੀਂਹ ਦੇ ਨਾਲ ਗੜੇ ਵੀ ਪਏ ਹਨ। ਇਸ ਮੁਸੀਬਤ ਭਰੇ ਮੌਸਮ ਵਿਚ ਕਿਸਾਨ ਲਗਾਤਾਰ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਬਾਰਡਰਾਂ ’ਤੇ ਡਟੇ ਹੋਏ ਹਨ।