ਖ਼ਬਰਾਂ |

ਤਾਜ਼ਾ |

ਲੋਕ ਕਹਿੰਦੇ ਸੀ 40 ਕਿਲੋਮੀਟਰ ਨਹੀਂ ਚੱਲਣਾ,ਅੰਮਿ੍ਤਸਰੋਂ ਦਿੱਲੀ ਮੋਰਚੇ ‘ਚ ਲੈ ਪਹੁੰਚਿਆ ਮੋਟਰਸਾਈਕਲ
Published : Jan 6, 2021, 6:13 pm IST
Updated : Jan 6, 2021, 6:16 pm IST
SHARE ARTICLE
farmer protest
farmer protest

ਉਨ੍ਹਾਂ ਕਿਹਾ ਕਿ ਇਨਸਾਨ ਕੋਈ ਵੱਡਾ ਛੋਟਾ ਨਹੀਂ ਹੁੰਦਾ ਬਸ ਉਸ ਦੇ ਮਜ਼ਬੂਤ ਹੋਣੇ ਚਾਹੀਦੇ ਹਨ ।

ਨਵੀਂ ਦਿੱਲੀ, ( ਹਰਦੀਪ ਸਿੰਘ ਭੋਗਲ) : ਮੋਟਰ ਸਾਈਕਲ ‘ਤੇ ਅੰਮ੍ਰਿਤਸਰ ਤੋਂ ਦਿੱਲੀ ਟਿਕਰੀ ਬਾਰਡਰ ਪਹੁੰਚਿਆ ਨੌਜਵਾਨ ਮੁੰਡਾ ਕਿਹਾ ਲੋਕ ਕਹਿੰਦੇ ਸੀ 40 ਕਿਲੋਮੀਟਰ ਨਹੀਂ ਚੱਲਣਾ ਤੇਰਾ ਮੋਟਰਸਾਈਕਲ ਵੇਖ ਲਓ ਮੈਂ ਅੰਮ੍ਰਿਤਸਰ ਤੋਂ ਦਿੱਲੀ ਟਿਕਰੀ ਬਾਰਡਰ ਪਹੁੰਚ ਗਿਆ ਹਾਂ । ਉਨ੍ਹਾਂ ਕਿਹਾ ਕਿ ਮੇਰੇ ਆਉਣ ਦਾ ਮਕਸਦ ਸਿਰਫ ਇਹ ਹੈ ਕਿ ਮੈਂ ਲੋਕਾਂ ਲਈ ਮਿਸਾਲ ਪੈਦਾ ਕਰ ਸਕਾਂ, ਉਨ੍ਹਾਂ ਕਿਹਾ ਕਿ ਮੇਰੀ ਮੋਟਰਸਾਈਕਲ ਬਾਰੇ ਮੇਰੇ ਘਰ ਵਾਲਿਆਂ ਅਤੇ ਮਕੈਨਿਕ ਦਾ ਇਹ ਕਹਿਣਾ ਸੀ ਕਿ ਮੋਟਰਸਾਈਕਲ 40 ਕਿਲੋਮੀਟਰ ਤੋਂ ਵੱਧ ਨਹੀਂ ਚੱਲ ਸਕਦਾ  ਪਰ ਮੈਂ ਉਨ੍ਹਾਂ ਦੇ ਇਸ ਚੈਲੇਂਜ ਨੂੰ ਕਬੂਲ ਕਰਦਿਆਂ ਦਿੱਲੀ ਪਹੁੰਚਿਆ ਹਾਂ । ਉਨ੍ਹਾਂ ਕਿਹਾ ਕਿ ਇਨਸਾਨ ਕੋਈ ਵੱਡਾ ਛੋਟਾ ਨਹੀਂ ਹੁੰਦਾ ਬਸ ਉਸ ਦੇ ਮਜ਼ਬੂਤ ਹੋਣੇ ਚਾਹੀਦੇ ਹਨ ।

photophotoਨੌਜਵਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਦੇ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਮੈਂ ਅੰਮ੍ਰਿਤਸਰ ਤੋਂ ਦਿੱਲੀ ਤਕ ਸਫ਼ਰ ਕਰਕੇ ਸੰਘਰਸ਼ ਵਿਚ ਯੋਗਦਾਨ ਪਾਉਣ ਆਇਆ ਹਾਂ । ਉਨ੍ਹਾਂ ਕਿਹਾ ਕਿ ਅਸੀਂ ਜੰਗ ਤਾਂ ਜਿੱਤ ਚੁੱਕੇ ਹਾਂ ਬਸ ਹੁਣ ਮੋਹਰ ਲਾਉਣੀ ਹੀ ਬਾਕੀ ਹੈ । ਨੌਜਵਾਨ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਸ਼ਾਮਲ ਕਿਸਾਨਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਆ ਰਹੀਆਂ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਦੇ ਸੰਘਰਸ਼ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ  ਅਣਗੌਲਿਆਂ ਕਰ ਰਹੀ ਹੈ ।

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੋਲ ਕਾਰਪੋਰੇਟ ਘਰਾਣਿਆਂ ਨੂੰ ਮਿਲਣ ਦਾ ਤਾਂ ਵਕਤ ਹੈ ਪਰ ਸੰਘਰਸ਼ ਕਰ ਰਹੇ ਕਿਸਾਨਾਂ ਲਈ ਸਰਕਾਰ ਕੋਲ ਕੋਈ ਵਕਤ ਨਹੀਂ ਹੈ । ਨੌਜਵਾਨ ਨੇ ਸਮੂਹ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਸੰਘਰਸ਼ ਇਕੱਲੀ ਕਿਸਾਨਾਂ ਦਾ ਨਹੀਂ ਇਹ ਸੰਘਰਸ਼ ਸਮੁੱਚੇ ਦੇਸ਼ ਵਾਸੀਆਂ ਦਾ ਹੈ, ਇਸ ਲਈ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਆਪਣਾ ਯੋਗਦਾਨ ਜ਼ਰੂਰ ਪਾਓ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement