ਬਰਡ ਫਲੂ ਦਾ ਪੰਜਾਬ ਵਿਚ ਹਾਲੇ ਕੋਈ ਖਤਰਾ ਨਹੀਂ - ਤ੍ਰਿਪਤ ਬਾਜਵਾ
Published : Jan 6, 2021, 6:31 pm IST
Updated : Jan 6, 2021, 6:32 pm IST
SHARE ARTICLE
Tripat Bajwa
Tripat Bajwa

- ਸਰਕਾਰ ਵਲੋਂ ਕਿਸੇ ਵੀ ਸਥਿੱਤੀ ਨਾਲ ਨਿਪਟਣ ਲਈ ਪੂਰੀ ਤਿਆਰੀ:

ਚੰਡੀਗੜ੍ਹ: ਪੰਜਾਬ ਦੇ ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਸੂਬੇ ਵਿਚ ਅਜੇ ਤੱਕ ਬਰਡ ਫਲ਼ੂ ਦਾ ਕੋਈ ਕੇਸ ਨਹੀਂ ਸਾਹਮਣੇ ਆਇਆ, ਪਰ ਫਿਰ ਵੀ ਸੂਬਾ ਸਰਕਾਰ ਵਲੋਂ ਕਿਸੇ ਵੀ ਸਥਿੱਤੀ ਨਾਲ ਨਿਪਟਣ ਲਈ ਪੂਰੀਆਂ ਪੇਸ਼ਬੰਦੀਆਂ ਕਰ ਲਈਆਂ ਗਈਆਂ ਹਨ। ਪੰਜਾਬ ਭਵਨ ਵਿਖੇ ਆਪਣੇ ਵਿਭਾਗਾਂ ਦੀਆਂ ਪਿਛਲੇ ਚਾਰ ਸਾਲ ਦੌਰਾਨ ਕੀਤੀਆਂ ਗਈਆਂ ਪ੍ਰਾਪਤੀਆਂ ਸਬੰਧੀ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ, ਉਹਨਾਂ ਲੋਕਾਂ ਨੂੰ ਸੁਚੇਤ ਕਰਿਦਆਂ ਕਿਹਾ ਕਿ ਅੰਡਾ-ਮੀਟ ਖਾਣ ਵਾਲਿਆਂ ਨੂੰ ਡਰਨ ਦੀ ਲੋੜ ਨਹੀਂ ਸਿਰਫ਼ ਇਹਨਾਂ ਵਸਤਾਂ ਨੂੰ ਚੰਗੀ ਤਰਾਂ ਪਕਾ ਕੇ ਖਾਣ ਦੀ ਲੋੜ ਹੈ।

photophotoਬਾਜਵਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਸੂਬਾ ਸਰਕਾਰ ਦੇ ਹੋਰਨਾਂ ਮਹਿਕਮਿਆਂ ਨਾਲ ਰਲੇ ਹਰ ਤਰਾਂ ਦੀ ਨਿਗਰਾਨੀ ਵਿਚ ਜੁਟਿਆ ਹੋਇਆ ਹੈ ਤਾਂ ਜੋ ਬਜ਼ਾਰ ਵਿਚ ਗੈਰ ਮਿਆਰੀ ਮੀਟ-ਮੱਛੀ ਨਾ ਵਿਕੇ।ਇਸ ਦੇ ਨਾਲ ਹੀ ਉੇਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਫੈਲਾਉਣ ਵਾਲਿਆਂ ਤੋਂ ਬਚਣ ਅਤੇ ਜੇਕਰ ਕੋਈ ਅਫਵਾਹ ਫੈਲਾਉਂਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪ੍ਰਸਾਸ਼ਨ ਨੂੰ ਦੇਣ।

photophotoਉਨ੍ਹਾਂ ਦੱਸਿਆ ਕਿ ਪੇਂਡੂ ਵਿਕਾਸ ਵਿਭਾਗ ਵਲੋਂ ਕੋਵਿਡ ਦੇ ਦੌਰਾਨ ਵੱਡੇ ਪੱਧਰ ‘ਤੇ ਮੂਹਰੇ ਹੋ ਕੇ ਲੜਾਈ ਲੜੀ ਗਈ ਸੂਬੇ ਦੇ 12,860 ਪਿੰਡਾਂ ਵਿੱਚ 3 ਵਾਰੀ ਸੋਡੀਅਮ ਹਾਈਪੋਕਲੋਰਾਈਡ ਦਾ ਛਿੜਕਾਅ ਕਰਵਾਇਆ ਗਿਆ। ਸੂਬੇ ਦੇ 4,000/- ਸਵੈ-ਸਹਾਇਤਾ ਗਰੁੱਪਾਂ ਵੱਲੋਂ 6.45 ਲੱਖ ਮਾਸਕ ਤਿਆਰ ਕੀਤੇ ਗਏ। ਸੂਬੇ ਦੀਆਂ ਪੰਚਾਇਤਾਂ ਨੂੰ ਕੋਵਿਡ ਵਿਰੁੱਧ ਲੜਾਈ ਲਈ 50,000/- ਰੁਪਏ ਤੱਕ ਖਰਚ ਕਰਨ ਦਾ ਅਧਿਕਾਰ ਦਿੱਤਾ ਗਿਆ। ਬਾਜਵਾ ਨੇ ਦਸਿਆ ਕਿ ਸੂਬਾ ਸਰਕਾਰ ਦੀ ਅਹਿਮ ਸਮਾਰਟ ਵਿਲੇਜ ਸਕੀਮ ਦਾ ਜਿਕਰ ਕਰਦਿਆਂ ਦੱਸਿਆ ਕਿ ਸਾਲ 2019 ਵਿੱਚ ਸ਼ੁਰੂ ਕੀਤੀ ਗਈ ਸਮਾਰਟ ਵਿਲੇਜ਼ ਕੰਪੇਨ ਦੇ ਪਹਿਲੇ ਪੜਾਅ ਵਿੱਚ 835 ਕਰੋੋੜ ਰੁਪਏ ਦੀ ਲਾਗਤ ਨਾਲ 19,132 ਕੰਮ ਨੇਪਰੇ ਚਾੜ੍ਹੇ ਗਏ ਹਨ।   

   photophoto

ਉਨ੍ਹਾਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪਿਛਲੇ 4 ਸਾਲਾਂ ਦੌਰਾਨ ਮਗਨਰੇਗਾ ਸਕੀਮ ਤਹਿਤ ਰਜਿ਼ਸਟਰਡ ਹੋਏ ਵਰਕਰਾਂ ਨੂੰ 9 ਕਰੋੜ 29 ਲੱਖ ਦਿਨ ਦੇ ਰੋਜ਼ਗਾਰ ਰਾਹੀਂ ਤਕਰੀਬਨ 2400 ਕਰੋੜ ਰੁਪਏ ਮਜ਼ਦੂਰੀ ਵਜੋਂ ਦਿੱਤੇ।ਸਾਲ 2017 ਤੋਂ ਹੁਣ ਤੱਕ ਇਸ ਸਕੀਮ ਤਹਿਤ 2994 ਕਰੋੜ ਰੁਪਏ ਦਾ ਖਰਚ ਕੀਤਾ ਗਿਆ, ਜਦੋਂ ਕਿ ਪਿਛਲੀ ਸਰਕਾਰ ਦੇ 10 ਸਾਲਾਂ ਦੇ ਅਰਸੇ ਦੌਰਾਨ (2007 ਤੋਂ 2017 ਤੱਕ) ਸਿਰਫ 2027 ਰੁਪਏ ਖਰਚ ਕੀਤੇ ਗਏ ਸਨ। ਮਗਨਰੇਗਾ ਤਹਿਤ 2364 ਸਕੂਲਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਉੱਤੇ ਹੁਣ ਤੱਕ 18 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।

Tripat BajwaTripat Bajwaਉਨ੍ਹਾਂ  ਨੇ ਇਹ ਵੀ ਦਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋੋਜਨਾ-ਗ੍ਰਾਮੀਣ  ਤਹਿਤ ਹੁਣ ਤੱਕ 15,193 ਮਕਾਨ ਬਣਾ ਕੇ ਲਾਭਪਾਤਰੀਆਂ ਨੂੰ ਦੇ ਦਿੱਤੇ ਗਏ ਹਨ ਅਤੇ 5742 ਮਕਾਨ ਮੁਕੰਮਲ ਹੋਣ ਦੇ ਨੇੜੇ ਹਨ। ਇੱਕ ਮਕਾਨ ਬਣਾਉਣ ਲਈ ਲਾਭਪਾਤਰੀ ਨੂੰ 3 ਕਿਸ਼ਤਾਂ ਵਿੱਚ 1,20,000/-ਰੁਪਏ ਮੁਹੱਈਆ ਕੀਤੇ ਜਾਂਦੇ ਹਨ। ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸੂਬੇ ਵਿੱਚ 21,163 ਸਵੈ-ਸਹਾਇਤਾ ਗਰੁੱਪ ਬਣਾਏ ਗਏ ਹਨ, ਇਹਨਾਂ ਗਰੁੱਪਾਂ ਵਿੱਚ 2,20,240 ਔੌਰਤਾਂ ਸ਼ਾਮਿਲ ਹਨ।ਇਹਨਾਂ ਗਰੁੱਪਾਂ ਨੂੰ ਆਪਣੇ ਕਾਰੋੋਬਾਰ ਸ਼ੁਰੂ ਕਰਨ ਲਈ 45.40 ਕਰੋੋੜ ਰੁਪਏ ਦੀ ਸਹਾਇਤਾ ਦੇਣ ਤੋੋਂ ਬਿਨਾਂ ਸਸਤੀਆਂ ਵਿਆਜ ਦਰਾਂ ਉੱਤੇ 115 ਕਰੋੋੜ ਰੁਪਏ ਕਰਜ਼ੇ ਵਜੋੋਂ ਮੁਹੱਈਆ ਕਰਵਾਏ ਗਏ ਹਨ।

Tripat Rajinder Singh Bajwa and OthersTripat Rajinder Singh Bajwa and Othersਰੂਰਬਨ-ਸਿ਼ਆਮਾ ਪ੍ਰਸ਼ਾਦ ਮੁਖਰਜ਼ੀ ਰੁਰਬਨ ਮਿਸ਼ਨ ਤਹਿਤ ਪਿੰਡਾਂ ਦਾ ਟਿਕਾਊ ਵਿਕਾਸ ਕਰਵਾਉਣ ਲਈ 7 ਜਿ਼ਲ੍ਹਿਆਂ ਦੇ 332 ਪਿੰਡਾਂ ਦੇ 8 ਰੁਰਬਨ ਕਲੱਸ਼ਟਰ ਬਣਾ ਕੇ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਸਨ। ਕੁੱਲ 240 ਕਰੋੋੜ ਰੁਪਏ ਦੀ ਸਕੀਮ ਵਿੱਚੋੋਂ ਹੁਣ ਤੱਕ 100 ਕਰੋੋੜ ਰੁਪਏ ਖਰਚੇ ਜਾ ਚੁੱਕੇ ਹਨ। ਪਿੰਡਾਂ ਦੇ ਛੱਪੜਾਂ ਦੀ ਸਫਾਈ ਤੇ ਸਾਂਭ-ਸੰਭਾਲ ਲਈ ਤਹਿਤ 192 ਪਿੰਡਾਂ ਦੇ ਛੱਪੜਾਂ ਨੂੰ ਸੀਚੇਵਾਲ ਅਤੇ ਥਾਪਰ ਮਾਡਲ ਤਹਿਤ ਤਿਆਰ ਕਰ ਦਿੱਤਾ ਗਿਆ ਹੈ।ਪਿਛਲੇ ਸਾਲ ਮਾਨਸੂਨ ਤੋੋਂ ਪਹਿਲਾ ਸੂਬੇ ਦੇ ਤਕਰੀਬਨ 12,296 ਛੱਪੜਾਂ ਨੂੰ ਖਾਲੀ ਕਰਕੇ ਗਾਰ ਕੱਢਣ ਦਾ ਕੰਮ ਨੇਪਰੇ ਚਾੜ੍ਹਿਆ ਗਿਆ ਸੀ। ਇਸ ਕਾਰਜ ਉੱਤੇ 9.52 ਕਰੋੜ ਰੁਪਏ ਦੀ ਲਾਗਤ ਆਈ। 49.75 ਕਰੋੜ ਰੁਪਏ ਖਰਚ ਕੇ 190 ਪਿੰਡਾਂ ਦੇ ਛੱਪੜਾਂ ਦੇ ਪਾਣੀ ਨੂੰ ਸਾਫ ਕਰਕੇ ਸਿੰਚਾਈ ਲਈ ਵਰਤਣ ਦਾ ਪ੍ਰਬੰਧ ਕੀਤਾ ਗਿਆ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement