ਕਸ਼ਮੀਰ ’ਚ ਬਰਫ਼ਬਾਰੀ ਕਾਰਨ ਜਨ-ਜੀਵਨ ਪ੍ਰਭਾਵਤ, ਹਾਈਵੇਅ ਬੰਦ, ਉਡਾਣਾਂ ਰੱਦ
Published : Jan 6, 2021, 9:55 pm IST
Updated : Jan 6, 2021, 9:55 pm IST
SHARE ARTICLE
snowfall
snowfall

ਕਈ ਇਲਾਕਿਆਂ ’ਚ ਬਰਫ਼ ਪੈਣ ਦਾ ਸਿਲਸਿਲਾ ਜਾਰੀ

ਸ਼੍ਰੀਨਗਰ : ਕਸ਼ਮੀਰ ਘਾਟੀ ਵਿਚ ਭਾਰੀ ਬਰਫ਼ਬਾਰੀ ਕਾਰਨ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ਅਤੇ ਮੁਗ਼ਲ ਰੋਡ ਬੰਦ ਰਹਿਣ ਕਾਰਨ ਲਗਾਤਾਰ ਚੌਥੇ ਦਿਨ ਬੁਧਵਾਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਘਾਟੀ ਦਾ ਸੰਪਰਕ ਕੱਟਿਆ ਰਿਹਾ। ਹਵਾਈ ਉਡਾਣਾਂ ਦੀ ਆਵਾਜਾਈ ਵੀ ਰੱਦ ਹੈ। ਐਤਵਾਰ ਨੂੰ ਬਰਫ਼ਬਾਰੀ ਸ਼ੁਰੂ ਹੋਈ ਅਤੇ ਹੁਣ ਤਕ ਕਈ ਇਲਾਕਿਆਂ ’ਚ ਬਰਫ਼ ਪੈਣ ਦਾ ਸਿਲਸਿਲਾ ਜਾਰੀ ਹੈ। 

SnowfallSnowfall

ਮੌਸਮ ਮਹਿਕਮੇ ਨੇ ਦਸਿਆ ਕਿ ਦੁਪਹਿਰ ਬਾਅਦ ਮੌਸਮ ’ਚ ਕੁਝ ਸੁਧਾਰ ਆਉਣ ਦੀ ਸੰਭਾਵਨਾ ਹੈ। ਟ੍ਰੈਫ਼ਿਕ ਕੰਟਰੋਲ ਰੂਮ ਦੇ ਇਕ ਅਧਿਕਾਰੀ ਨੇ ਦਸਿਆ ਕਿ ਜੰਮੂ-ਕਸ਼ਮੀਰ ਨੈਸ਼ਨਲ ਹਾਈਵੇਅ ’ਤੇ ਆਵਾਜਾਈ ਦੀ ਆਗਿਆ ਨਹੀਂ ਹੈ, ਕਿਉਂਕਿ ਉਥੇ ਬਰਫ਼ ਜਮੀਂ ਹੋਈ ਹੈ ਅਤੇ ਕਈ ਥਾਵਾਂ ’ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਨੇ ਦਸਿਆ ਕਿ ਜਵਾਹਰ ਸੁਰੰਗ ਨੇੜੇ ਬਰਫ਼ ਇਕੱਠੀ ਹੋਣ ਨਾਲ ਹਾਈਵੇਅ ਬੰਦ ਹੈ। 

SnowfallSnowfall

ਅਧਿਕਾਰੀਆਂ ਨੇ ਦਸਿਆ ਕਿ ਦਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸਭ ਤੋਂ ਜ਼ਿਆਦਾ ਬਰਫ਼ਬਾਰੀ ਹੋਈ ਹੈ। ਬਰਫ਼ ਹਟਾਉਣ ਦਾ ਕੰਮ ਜਾਰੀ ਹੈ ਅਤੇ 260 ਕਿਲੋਮੀਟਰ ਲੰਬੇ ਹਾਈਵੇਅ ’ਤੇ ਫਸੇ ਵਾਹਨਾਂ ਨੂੰ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਨੰਤਨਾਗ ਜ਼ਿਲ੍ਹੇ ਵਿਚ ਵੀ ਭਾਰੀ ਬਰਫ਼ਬਾਰੀ ਹੋਈ। ਸ਼੍ਰੀਨਗਰ ਸ਼ਹਿਰ ਵਿਚ ਪਿਛਲੇ 3 ਦਿਨਾਂ ਤੋਂ ਭਾਰੀ ਬਰਫ਼ਬਾਰੀ ਹੋ ਰਹੀ ਹੈ ਅਤੇ ਅੰਤਰ-ਜ਼ਿਲ੍ਹਾ ਮਾਰਗਾਂ ਅਤੇ ਜ਼ਿਲ੍ਹਾ ਹੈੱਡਕੁਆਰਟਰਾਂ ਨੂੰ ਤਹਿਸੀਲ ਨਾਲ ਜੋੜਨ ਵਾਲੇ ਮੁੱਖ ਮਾਰਗਾਂ ’ਤੇ ਬਰਫ਼ ਹਟਾਉਣ ਦਾ ਕੰਮ ਜਾਰੀ ਹੈ। 

snowfallsnowfall

ਅਧਿਕਾਰੀਆਂ ਮੁਤਾਬਕ ਬਰਫ਼ਬਾਰੀ ਅਤੇ ਖ਼ਰਾਬ ਵਿਜ਼ੀਬਿਲਟੀ ਕਾਰਨ ਸ਼੍ਰੀਨਗਰ ਹਵਾਈ ਅੱਡੇ ’ਤੇ ਚੌਥੇ ਦਿਨ ਵੀ ਜਹਾਜ਼ ਸੇਵਾ ਬਹਾਲ ਨਹੀਂ ਹੋ ਸਕੀ। ਅਗਲੇ 24 ਘੰਟਿਆਂ ਵਿਚ ਜੰਮੂ-ਕਸ਼ਮੀਰ ਦੇ ਦੂਰ-ਦੁਰਾਡੇ ਇਲਾਕਿਆਂ ਵਿਚ ਹਲਕਾ ਮੀਂਹ ਅਤੇ ਬਰਫ਼ਬਾਰੀ ਪੈ ਸਕਦੀ ਹੈ, ਪਰ ਵੀਰਵਾਰ ਤੋਂ 14 ਜਨਵਰੀ ਤਕ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਨਹੀਂ ਹੈ।

snowfallsnowfall

ਹਿਮਾਚਲ ’ਚ ਭਾਰੀ ਬਰਫ਼ਬਾਰੀ, ਨੈਸ਼ਨਲ ਹਾਈਵੇਅ ਸਣੇ 100 ਤੋਂ ਜ਼ਿਆਦਾ ਸੜਕਾਂ ਬੰਦ-ਸ਼ਿਮਲਾ : ਹਿਮਾਚਲ ਦੇ ਉੱਚੇ ਖ਼ੇਤਰਾਂ ’ਚ ਹੋ ਰਹੀ ਤਾਜ਼ਾ ਬਰਫ਼ਬਾਰੀ ਕਾਰਨ 3 ਨੈਸ਼ਨਲ ਹਾਈਵੇਅ ਸਮੇਤ 100 ਤੋਂ ਜ਼ਿਆਦਾ ਸੜਕਾਂ ਬੰਦ ਹੋ ਗਈਆਂ ਹਨ ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਰੁੱਕ ਗਈ ਹੈ। ਨੈਸ਼ਨਲ ਹਾਈਵੇਅ ਸ਼ਿਮਲਾ-ਰਾਮਪੁਰ, ਠਿਯੋਗ-ਰੇਹੜੂ, ਚੰਬਾ ਭਰਮੌਰ ਅਤੇ ਸੈਂਜ-ਲੂਹਰੀ ਬੰਦ ਹੋ ਗਏ ਹਨ। ਸ਼ਿਮਲਾ ਰਾਮਪੁਰ ਨੈਸ਼ਨਲ ਹਾਈਵੇਅ ਨਾਰਕੰਡਾ ਅਤੇ ਕੁਫਰੀ, ਠਿਯੋਗ ਰੇਹੜੂ ਖੜਾਪੱਥਰ ’ਚ ਬੰਦ ਹੋਣ ਕਾਰਨ ਉਪਰੀ ਸ਼ਿਮਲਾ ਦਾ ਹੈੱਡਕੁਆਟਰ ਨਾਲੋਂ ਸੰਪਰਕ ਟੁੱਟ ਗਿਆ ਹੈ। ਚੌਪਾਲ ਦੇ ਖਿੜਕੀ ’ਚ ਵੀ ਸੜਕ ਬੰਦ ਹੋ ਗਈ ਹੈ। ਇਸ ਨਾਲ ਲੋਕਾਂ ਦੀ ਆਵਾਜਾਈ ’ਤੇ ਅਸਰ ਪਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement