ਦਿੱਲੀ ਦੇ ਚਾਂਦਨੀ ਚੌਕ ਬਾਜ਼ਾਰ 'ਚ ਲੱਗੀ ਭਿਆਨਕ ਅੱਗ, 58 ਦੁਕਾਨਾਂ ਸੜ ਕੇ ਹੋਈਆਂ ਸੁਆਹ
Published : Jan 6, 2022, 11:53 am IST
Updated : Jan 6, 2022, 12:26 pm IST
SHARE ARTICLE
Terrible fire broke out in Delhi's Chandni Chowk market
Terrible fire broke out in Delhi's Chandni Chowk market

ਕਰੋੜਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

 

ਨਵੀਂ ਦਿੱਲੀ: ਰਾਜਧਾਨੀ ਦਿੱਲੀ 'ਚ ਲਾਲ ਕਿਲੇ ਦੇ ਸਾਹਮਣੇ ਸਥਿਤ ਲਾਜਪਤ ਰਾਏ ਮਾਰਕੀਟ 'ਚ ਵੀਰਵਾਰ ਸਵੇਰੇ ਅੱਗ ਲੱਗ ਗਈ। ਇਸ ਅੱਗ ਵਿੱਚ 58 ਛੋਟੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ।

 

PHOTOTerrible fire broke out in Delhi's Chandni Chowk market

ਇਨ੍ਹਾਂ ਸਾਰੀਆਂ ਦੁਕਾਨਾਂ 'ਤੇ ਕੱਪੜਿਆਂ ਦਾ ਵਪਾਰ ਕੀਤਾ ਜਾ ਰਿਹਾ ਸੀ। ਇਹ ਮਾਰਕਿਟ ਕਰੀਬ 46 ਸਾਲ ਪੁਰਾਣੀ ਹੈ। ਫਾਇਰ ਬ੍ਰਿਗੇਡ ਦੀਆਂ 12 ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਅੱਗ ਕਿਵੇਂ ਲੱਗੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੱਗ ਸਵੇਰੇ 4:45 ਵਜੇ ਲੱਗੀ।

 

FIRETerrible fire broke out in Delhi's Chandni Chowk market

ਲਾਜਪਤ ਰਾਏ ਮਾਰਕੀਟ ਵਿੱਚ ਅੱਗ ਲੱਗਣ ਕਾਰਨ 58 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦਾ ਕਹਿਣਾ ਹੈ ਕਿ ਲਾਜਪਤ ਰਾਏ ਮਾਰਕੀਟ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਬੁਝਾਉਣ ਲਈ 13 ਫਾਇਰ ਟੈਂਡਰ ਭੇਜੇ ਗਏ।

 

FIRETerrible fire broke out in Delhi's Chandni Chowk market

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement