
ਆਸ਼ੂਤੋਸ਼ ਵਜੋਂ ਹੋਈ ਪਛਾਣ
ਨਵੀਂ ਦਿੱਲੀ - ਸ਼ਹਿਰ ਦੇ ਕਾਂਝਵਾਲਾ ਇਲਾਕੇ ਵਿੱਚ ਕਾਰ ਦੀ ਲਪੇਟ ਵਿੱਚ ਆ ਕੇ ਹੋਈ ਇੱਕ ਔਰਤ ਦੀ ਮੌਤ ਦੇ ਮਾਮਲੇ ਵਿੱਚ, ਦਿੱਲੀ ਪੁਲੀਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮ ਦੀ ਪਛਾਣ ਆਸ਼ੂਤੋਸ਼ ਵਜੋਂ ਕੀਤੀ ਹੈ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਛੇਵਾਂ ਵਿਅਕਤੀ ਹੈ।
ਵਿਸ਼ੇਸ਼ ਪੁਲਿਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਸਾਗਰ ਪ੍ਰੀਤ ਹੁੱਡਾ ਨੇ ਕਿਹਾ, "ਸੁਲਤਾਨਪੁਰੀ ਕੇਸ ਦੇ ਛੇਵੇਂ ਮੁਲਜ਼ਮ ਆਸ਼ੂਤੋਸ਼, ਜਿਸ ਨੇ ਪੁਲਿਸ ਨੂੰ ਝੂਠੀ ਜਾਣਕਾਰੀ ਦਿੱਤੀ ਸੀ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।"
ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਪੰਜ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਆਸ਼ੂਤੋਸ਼ ਤੋਂ ਕਾਰ ਲਈ ਸੀ। ਵੀਰਵਾਰ ਨੂੰ, ਪੁਲਿਸ ਨੇ ਕਿਹਾ ਸੀ ਕਿ ਉਹ ਦੋ ਸ਼ੱਕੀਆਂ ਦੀ ਭਾਲ ਕਰ ਰਹੀ ਹੈ ਜੋ ਕਥਿਤ ਤੌਰ 'ਤੇ ਪੰਜ ਦੋਸ਼ੀਆਂ ਨੂੰ ਬਚਾਉਣ ਵਿੱਚ ਸ਼ਾਮਲ ਸਨ।
ਇਸ ਮਾਮਲੇ ਵਿੱਚ ਪੁਲੀਸ ਨੇ ਪਹਿਲਾਂ ਦੀਪਕ ਖੰਨਾ (26), ਅਮਿਤ ਖੰਨਾ (25), ਕ੍ਰਿਸ਼ਨਾ (27), ਮਿਥੁਨ (26) ਅਤੇ ਮਨੋਜ ਮਿੱਤਲ ਨੂੰ ਗ੍ਰਿਫ਼ਤਾਰ ਕੀਤਾ ਸੀ। ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਅਤੇ ਕਾਲ ਡਿਟੇਲ ਰਿਕਾਰਡ ਦੇ ਆਧਾਰ 'ਤੇ ਪੁਲਿਸ ਨੂੰ ਦੋ ਹੋਰ ਵਿਅਕਤੀਆਂ- ਆਸ਼ੂਤੋਸ਼ ਅਤੇ ਅੰਕੁਸ਼ ਖੰਨਾ ਦੀ ਸ਼ਮੂਲੀਅਤ ਬਾਰੇ ਪਤਾ ਲੱਗਾ, ਜੋ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਨ।
ਅੰਕੁਸ਼ ਖੰਨਾ ਦੋਸ਼ੀ ਅਮਿਤ ਖੰਨਾ ਦਾ ਭਰਾ ਹੈ। ਅਮਿਤ ਦੇ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਹੈ ਅਤੇ ਉਹ ਅੰਕੁਸ਼ ਨੂੰ ਹਾਦਸੇ ਬਾਰੇ ਸੂਚਿਤ ਕੀਤਾ, ਤਾਂ ਉਸ ਦੇ ਭਰਾ ਨੇ ਦੀਪਕ ਨੂੰ ਪੁਲਿਸ ਨੂੰ ਇਹ ਦੱਸਣ ਲਈ ਮਨਾਇਆ ਸੀ ਉਹ ਹਾਦਸੇ ਵਾਲੇ ਦਿਨ ਗੱਡੀ ਚਲਾ ਰਿਹਾ ਸੀ।