1984 Sikh Genocide Case: ਸੱਜਣ ਕੁਮਾਰ ਦੇ ਸਾਥੀ ਬਲਵਾਨ ਖੋਖਰ ਨੂੁੰ ਸੁਪਰੀਮ ਕੋਰਟ ਨੇ ਨਹੀਂ ਦਿੱਤੀ ਜ਼ਮਾਨਤ
Published : Jan 6, 2025, 4:00 pm IST
Updated : Jan 6, 2025, 4:00 pm IST
SHARE ARTICLE
1984 Sikh Genocide Case  today News in punjabi
1984 Sikh Genocide Case today News in punjabi

ਸਿੱਖ ਵਕੀਲ H.S ਫੂਲਕਾ ਵੱਲੋਂ ਵਿਰੋਧ ਕਰਨ 'ਤੇ ਅਦਾਲਤ ਨੇ ਖ਼ਾਰਜ ਕੀਤੀ ਅਰਜ਼ੀ

1984 Sikh Genocide Case  today News in punjabi: ਅੱਜ 1984 ਸਿੱਖ ਨਸਲਕੁਸ਼ੀ  ਦੇ ਇਕ ਮਾਮਲੇ ਦੀ ਸੁਪਰੀਮ ਕੋਰਟ ਵਿਚ ਸੁਣਵਾਈ ਸੀ। ਇਹ ਮਾਮਲਾ ਸੱਜਣ ਕੁਮਾਰ ਤੇ ਉਸ ਦੇ ਸਾਥੀ ਬਲਵਾਨ ਖੋਖਰ ਨਾਲ ਸਬੰਧਤ ਹੈ। ਦਰਅਸਲ ਬਲਵਾਨ ਖੋਖਰ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਵਿਚ ਇਕ ਅਰਜ਼ੀ ਦਾਖਲ ਕਰਕੇ ਇਹ ਕਹਿੰਦਿਆਂ ਜ਼ਮਾਨਤ ਮੰਗੀ ਸੀ ਉਸ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗੀਆਂ ਹੋਈਆਂ ਹਨ ਤੇ ਉਸ ਦਾ 50% ਸਰੀਰ ਕੰਮ ਨਹੀਂ ਕਰਦਾ।

 ਇਸ ਦੇ ਨਾਲ ਉਸ ਨੇ ਕਿਹਾ ਕਿ ਕੁੱਲ ਮਿਲਾ ਕੇ ਉਹ ਪਿਛਲੇ 12 ਸਾਲ ਤੋਂ ਜੇਲ ਵਿਚ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ। ਬਲਵਾਨ ਖੋਖਰ ਦੀ ਇਸ ਅਰਜ਼ੀ ਦਾ ਵਿਰੋਧ ਕਰਦਿਆਂ ਸਿੱਖ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਇਹ ਮਾਮਲਾ ਸਿੱਧੇ ਤੌਰ 'ਤੇ 5 ਕਤਲਾਂ ਨਾਲ ਜੁੜਿਆਂ ਹੋਇਆ ਹੈ। ਇਸ ਤੋਂ ਇਲਾਵਾ ਉਸ ਇਲਾਕੇ ਵਿਚ 241 ਸਿੱਖਾਂ ਦਾ ਕਤਲ ਹੋਇਆ ਸੀ ਤੇ ਭੀੜ ਦੀ ਅਗਵਾਈ ਉਹ ਲੋਕ ਕਰ ਰਹੇ ਸਨ।

ਇਸ ਲਈ ਉਹ ਲੋਕ ਜ਼ਮਾਨਤ ਦੇ ਹੱਕਦਾਰ ਨਹੀਂ ਹੈ।  ਫੂਲਕਾ ਦੀਆਂ ਦਲੀਲਾਂ ਸੁਣ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਜੇਕਰ ਅੱਜ ਇਕ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ ਤਾਂ ਉਸ ਤੋਂ ਬਾਅਦ ਦੂਜਾ ਦੋਸ਼ੀ ਵੀ ਜ਼ਮਾਨਤ ਅਰਜ਼ੀ ਦਾਇਰ ਕਰੇਗਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement