HMPV Outbreak News: ਕਰਨਾਟਕ ਤੋਂ ਬਾਅਦ ਗੁਜਰਾਤ ਪਹੁੰਚਿਆ HMPV ਵਾਇਰਸ, ਅਹਿਮਦਾਬਾਦ ’ਚ 2 ਸਾਲ ਦੇ ਬੱਚੇ ’ਚ ਮਿਲੇ ਲੱਛਣ

By : PARKASH

Published : Jan 6, 2025, 2:28 pm IST
Updated : Jan 6, 2025, 2:28 pm IST
SHARE ARTICLE
After Karnataka, 8MPV virus reaches Gujarat, symptoms found in 2-year-old child in Ahmedabad
After Karnataka, 8MPV virus reaches Gujarat, symptoms found in 2-year-old child in Ahmedabad

HMPV Outbreak News: ਭਾਰਤ ਵਿਚ ਐਚਐਮਪੀਵੀ ਵਾਇਰਸ ਦਾ ਹੁਣ ਤਕ ਦਾ ਤੀਜਾ ਮਾਮਲਾ ਆਇਆ ਸਾਹਮਣੇ 

 

HMPV Outbreak News: ਗੁਜਰਾਤ ਦੇ ਅਹਿਮਦਾਬਾਦ ’ਚ ‘ਹਿਊਮਨ ਮੈਟਾਪਨੀਓਮੋਵਾਇਰਸ’ (ਐਚਐਮਪੀਵੀ) ਨਾਲ ਪੀੜਤ ਮਰੀਜ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅਹਿਮਦਾਬਾਦ ਦੇ ਚਾਂਦਖੇੜਾ ਇਲਾਕੇ ਦੇ ਇਕ ਨਿਜੀ ਹਸਪਤਾਲ ਵਿਚ ਦੋ ਸਾਲ ਦੇ ਬੱਚੇ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਬੱਚੇ ਵਿਚ ਐਚਐਮਪੀਵੀ ਵਾਇਰਸ ਦੇ ਲੱਛਣ ਪਾਏ ਗਏ ਹਨ।

ਭਾਰਤ ਵਿਚ ਹੁਣ ਤਕ ਐਚਐਮਪੀਵੀ ਵਾਇਰਸ ਦੇ ਤਿੰਨ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ’ਚੋਂ ਦੋ ਮਾਮਲੇ ਕਰਨਾਟਕ ਵਿਚ ਸਾਹਮਣੇ ਆਏ ਹਨ ਅਤੇ ਹੁਣ ਇਕ ਮਾਮਲਾ ਗੁਜਰਾਤ ਤੋਂ ਸਾਹਮਣੇ ਆਇਆ ਹੈ। ਬੱਚੇ ਵਿਚ ਜ਼ੁਕਾਮ ਅਤੇ ਬੁਖ਼ਾਰ ਦੇ ਲੱਛਣ ਹਨ। ਪ੍ਰਾਈਵੇਟ ਹਸਪਤਾਲ ਦੀ ਲੈਬ ਅਨੁਸਾਰ ਬੱਚੇ ਦੀ ਐਚਐਮਵੀਪੀ ਰਿਪੋਰਟ ਪਾਜ਼ੇਟਿਵ ਆਈ ਹੈ। ਬੱਚਾ ਮੋਡਾਸਾ ਨੇੜਲੇ ਪਿੰਡ ਦਾ ਰਹਿਣ ਵਾਲਾ ਹੈ।

ਗੁਜਰਾਤ ਸਰਕਾਰ ਦੇ ਸਿਹਤ ਵਿਭਾਗ ਨੇ ਸੋਮਵਾਰ ਨੂੰ ਚੀਨ ਵਿਚ ਫੈਲੇ ਐਚਐਮਪੀਵੀ ਵਾਇਰਸ ਨੂੰ ਲੈ ਕੇ ਇਕ ਸਿਹਤ ਸਲਾਹ ਜਾਰੀ ਕੀਤੀ ਹੈ। ਵਾਇਰਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਖੰਘ ਜਾਂ ਛਿੱਕ ਆਉਣ ’ਤੇ ਅਪਣੇ ਮੂੰਹ ਅਤੇ ਨੱਕ ਨੂੰ ਰੁਮਾਲ ਨਾਲ ਢੱਕਣ ਦੀ ਸਲਾਹ ਦਿਤੀ ਹੈ।
ਗੁਜਰਾਤ ਸਿਹਤ ਵਿਭਾਗ ਮੁਤਾਬਕ ਜੇਕਰ ਤੁਸੀਂ ਬਿਮਾਰ ਹੋ ਤਾਂ ਜਨਤਕ ਥਾਵਾਂ ’ਤੇ ਜਾਣ ਤੋਂ ਬਚੋ।

ਸਾਹ ਦੀ ਸਮੱਸਿਆ ਹੋਣ ’ਤੇ ਤੁਰੰਤ ਡਾਕਟਰਾਂ ਨਾਲ ਸੰਪਰਕ ਕਰੋ। ਗੁਜਰਾਤ ਦੇ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਜੇਕਰ ਸਰਦੀਆਂ ਦੇ ਮੌਸਮ ਵਿਚ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਵਿਚ ਐਚਐਮਪੀਵੀ ਵਰਗੇ ਲੱਛਣ ਦਿਖਾਈ ਦਿੰਦੇ ਹਨ, ਤਾਂ ਉਨ੍ਹਾਂ ਨੂੰ ਤੁਰਤ ਇਸ ਦੀ ਜਾਂਚ ਕਰਵਾਉਣੀ ਚਾਹੀਦੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement