ਬਾਬਾ ਸਿੱਦੀਕੀ ਕਤਲ ਕੇਸ: ਮੁੰਬਈ ਪੁਲਿਸ ਨੇ ਵਿਸ਼ੇਸ਼ ਅਦਾਲਤ ’ਚ 4,590 ਪੰਨਿਆਂ ਦੀ ਚਾਰਜਸ਼ੀਟ ਕੀਤੀ ਦਾਇਰ
Published : Jan 6, 2025, 5:16 pm IST
Updated : Jan 6, 2025, 5:16 pm IST
SHARE ARTICLE
Baba Siddiqui murder case: Mumbai Police files 4,590-page chargesheet in special court
Baba Siddiqui murder case: Mumbai Police files 4,590-page chargesheet in special court

ਅਨਮੋਲ ਬਿਸ਼ਨੋਈ ਨੇ ਦਹਿਸ਼ਤ ਪੈਦਾ ਕਰਨ ਲਈ ਕਤਲ ਦੇ ਹੁਕਮ ਦਿਤੇ ਸਨ।

ਮੁੰਬਈ: ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਆਗੂ ਬਾਬਾ ਸਿੱਦੀਕੀ ਦੇ ਕਤਲ ਮਾਮਲੇ ’ਚ ਮੁੰਬਈ ਪੁਲਿਸ ਨੇ ਸੋਮਵਾਰ ਨੂੰ ਚਾਰਜਸ਼ੀਟ ਦਾਇਰ ਕੀਤੀ। ਇਸ ਵਿਚ ਕਿਹਾ ਗਿਆ ਹੈ ਕਿ ਗੈਂਗਸਟਰ ਅਨਮੋਲ ਬਿਸ਼ਨੋਈ ਨੇ ਅਪਣੇ ਸੰਗਠਤ ਅਪਰਾਧ ਸਿੰਡੀਕੇਟ ਰਾਹੀਂ ਡਰ ਦਾ ਮਾਹੌਲ ਪੈਦਾ ਕਰਨ ਲਈ ਕਤਲ ਕੀਤਾ।

ਜੇਲ੍ਹ ’ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਸਮੇਤ 26 ਗ੍ਰਿਫਤਾਰ ਮੁਲਜ਼ਮਾਂ ਅਤੇ ਤਿੰਨ ਲੋੜੀਂਦੇ ਵਿਅਕਤੀਆਂ ਵਿਰੁਧ ਇਕ ਵਿਸ਼ੇਸ਼ ਅਦਾਲਤ ’ਚ 4,590 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਚਾਰਜਸ਼ੀਟ ਮੁਤਾਬਕ ਅਨਮੋਲ ਬਿਸ਼ਨੋਈ ਨੇ ਦਹਿਸ਼ਤ ਅਤੇ ਦਬਦਬੇ ਦਾ ਮਾਹੌਲ ਪੈਦਾ ਕਰਨ ਦੇ ਇਰਾਦੇ ਨਾਲ ਸਿੱਦੀਕੀ ਨੂੰ ਮਾਰਨ ਦੀ ਸਾਜ਼ਸ਼ ਰਚੀ ਸੀ। ਅਨਮੋਲ ਬਿਸ਼ਨੋਈ ਤੋਂ ਇਲਾਵਾ ਹੋਰ ਲੋੜੀਂਦੇ ਮੁਲਜ਼ਮ ਮੁਹੰਮਦ ਯਾਸੀਨ ਅਖਤਰ ਅਤੇ ਸ਼ੁਭਮ ਲੋਨਕਰ ਹਨ।

ਪੁਲਿਸ ਨੇ ਹੁਣ ਤਕ 26 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ’ਤੇ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕ੍ਰਾਈਮ (ਮਕੋਕ) ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਾਰੇ ਮੁਲਜ਼ਮ ਨਿਆਂਇਕ ਹਿਰਾਸਤ ’ਚ ਹਨ। ਮਹਾਰਾਸ਼ਟਰ ਦੇ ਸਾਬਕਾ ਮੰਤਰੀ ਸਿੱਦੀਕੀ (66) ਦੀ 12 ਅਕਤੂਬਰ 2024 ਨੂੰ ਮੁੰਬਈ ਦੇ ਬਾਂਦਰਾ ਇਲਾਕੇ ’ਚ ਉਨ੍ਹਾਂ ਦੇ ਬੇਟੇ ਜ਼ੀਸ਼ਾਨ ਸਿੱਦੀਕੀ ਦੇ ਦਫਤਰ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿਤੀ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement