Supreme Court News: ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ’ਚ ਅੱਜ ਹੋਣ ਵਾਲੀ ਸੁਣਵਾਈ ਟਲੀ

By : PARKASH

Published : Jan 6, 2025, 1:27 pm IST
Updated : Jan 6, 2025, 1:27 pm IST
SHARE ARTICLE
Hearing in Supreme Court regarding Jagjit Singh Dallewal postponed
Hearing in Supreme Court regarding Jagjit Singh Dallewal postponed

Supreme Court News: ਹੁਣ 10 ਜਨਵਰੀ ਨੂੰ ਹੋਵੇਗੀ ਅਗਲੀ ਸੁਣਵਾਈ

 

Supreme Court News:  ਖਨੌਰੀ ਬਾਰਡਰ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਦੇ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ’ਚ ਸੋਮਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ। ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਡੱਲੇਵਾਲ ਨਾਲ ਹੋਣ ਵਾਲੀ ਮੁਲਾਕਾਤ ਕਾਰਨ ਇਹ ਸੁਣਵਾਈ ਅੱਜ ਟਾਲ ਦਿਤੀ ਗਈ। ਹੁਣ ਅਗਲੀ ਸੁਣਵਾਈ10 ਜਨਵਰੀ ਨੂੰ ਹੋਵੇਗੀ। ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ।

ਪਿਛਲੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ ਦੇ ਪੈਂਤੜੇ ’ਤੇ ਸਵਾਲ ਖੜੇ ਕੀਤੇ ਸਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਸੀ ਕਿ ਉਹ ਜਗਜੀਤ ਸਿੰਘ ਡੱਲੇਵਾਲ ਨੂੰ ਕਿਉਂ ਨਹੀਂ ਮਨਾ ਸਕੀ। ਸਰਕਾਰ ਉਨ੍ਹਾਂ ਨੂੰ ਇਹ ਕਿਉਂ ਨਹੀਂ ਸਮਝਾ ਰਹੀ ਕਿ ਕਿਸਾਨ ਆਗੂ ਦਾ ਅੰਦੋਲਨ ਅਤੇ ਮਰਨ ਵਰਤ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਬਾਅਦ ਵੀ ਜਾਰੀ ਰਹੇਗਾ?

ਸੁਪਰੀਮ ਕੋਰਟ ਨੇ ਕੁਝ ਕਿਸਾਨ ਆਗੂਆਂ ਦੇ ਬਿਆਨਾਂ ’ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਕਿਸਾਨਾਂ ਨੂੰ ਸੁਨੇਹਾ ਦਿਤਾ ਜਾਵੇ ਕਿ ਇਹ ਸਹੀ ਨਹੀਂ ਹੈ। ਸਾਡੀਆਂ ਹਦਾਇਤਾਂ ਇਹ ਨਹੀਂ ਸਨ ਕਿ ਡੱਲੇਵਾਲ ਅਪਣਾ ਮਰਨ ਵਰਤ ਤੋੜ ਲਵੇ, ਪਰ ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਲਗਾਤਾਰ ਯਤਨ ਕੀਤੇ ਜਾਣ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement