ਅਕਾਲੀ ਦਲ ਵਲੋਂ ਸ਼ਹੀਦ ਉਧਮ ਸਿੰਘ ਦੀ ਤਸਵੀਰ ਸੰਸਦ 'ਚ ਲਾਉਣ ਦੀ ਮੰਗ
Published : Feb 6, 2019, 1:32 pm IST
Updated : Feb 6, 2019, 1:32 pm IST
SHARE ARTICLE
Prem Singh Chandumajra
Prem Singh Chandumajra

ਫ਼ਰਵਰੀ: ਲੋਕ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕ ਮੈਂਬਰ ਨੇ ਮੰਗਲਵਾਰ ਨੂੰ ਮੰਗ ਚੁੱਕੀ ਕਿ ਸਰਕਾਰ ਨੂੰ ਬ੍ਰਿਟਿਸ਼ ਸਰਕਾਰ ਉਤੇ ਜਲਿਆਂਵਾਲਾ ਬਾਗ਼ ਹਤਿਆਕਾਂਡ ਲਈ ਮਾਫ਼ੀ.....

ਨਵੀਂ ਦਿੱਲੀ : ਲੋਕ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇਕ ਮੈਂਬਰ ਨੇ ਮੰਗਲਵਾਰ ਨੂੰ ਮੰਗ ਚੁੱਕੀ ਕਿ ਸਰਕਾਰ ਨੂੰ ਬ੍ਰਿਟਿਸ਼ ਸਰਕਾਰ ਉਤੇ ਜਲਿਆਂਵਾਲਾ ਬਾਗ਼ ਹਤਿਆਕਾਂਡ ਲਈ ਮਾਫ਼ੀ ਮੰਗਣ ਲਈ ਦਬਾਅ ਬਣਾਉਣਾ ਚਾਹੀਦਾ ਹੈ ਅਤੇ ਸੰਸਦ ਵਿਚ ਸ਼ਹੀਦ ਉਧਮ ਸਿੰਘ ਦੀ ਤਸਵੀਰ ਲਾਈ ਜਾਣੀ ਚਾਹੀਦੀ ਹੈ। ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬ੍ਰਿਟਸ਼ ਕਾਲ ਦੀ ਜਲਿਆਂਵਾਲਾ ਬਾਗ਼ ਦੀ ਘਟਨਾ ਦੇ 100 ਸਾਲ ਪੂਰੇ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬ੍ਰਿਟੀਸ਼ ਸਰਕਾਰ ਉਤੇ ਦਬਾਅ ਬਣਾਉਣਾ ਚਾਹੀਦਾ ਹੈ ਕਿ ਜਲਿਆਂਵਾਲਾ ਬਾਗ਼ ਕਤਲੇਆਮ ਲਈ ਮਾਫ਼ੀ ਮੰਗੇ।

ਚੰਦੂਮਾਜਰਾ ਨੇ ਮੰਗ ਕੀਤੀ ਕਿ ਜਲਿਆਂਵਾਲਾ ਬਾਗ਼ ਹਤਿਆਕਾਂਡ ਲਈ ਜ਼ਿੰਮੇਦਾਰ ਅੰਗ੍ਰੇਜ਼ ਅਫ਼ਸਰ ਜਨਰਲ ਡਾਇਰ ਨੂੰ ਮਾਰ ਕੇ ਸ਼ਹੀਦਾਂ ਦੀ ਮੌਤ ਦਾ ਬਦਲਾ ਲੈਣ ਵਾਲੇ ਸ਼ਹੀਦ ਉਧਮ ਸਿੰਘ ਦੀ ਤਸਵੀਰ ਸੰਸਦ ਵਿਚ ਲਾਈ ਜਾਣੀ ਚਾਹੀਦੀ ਹੈ।  (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement