ਮਹਾਤਮਾ ਗਾਂਧੀ ਦੇ ਪੁਤਲੇ ਨੂੰ ਗੋਲੀ ਮਾਰਨ ਵਾਲੀ ਪੂਜਾ ਪਾਂਡੇ ਤੇ ਉਸ ਦਾ ਪਤੀ ਗ੍ਰਿਫ਼ਤਾਰ
Published : Feb 6, 2019, 9:57 am IST
Updated : Feb 6, 2019, 9:57 am IST
SHARE ARTICLE
Pooja Pandey
Pooja Pandey

ਰਾਸ਼ਟਰਪਤੀ ਮਹਾਤਮਾ ਗਾਂਧੀ ਦੇ ਪੁਤਲੇ ਨੂੰ ਗੋਲੀ ਮਾਰਨ ਦੇ ਮਾਮਲੇ ਵਿਚ ਹਿੰਦੂ ਮਹਾਂਸਭਾ...

ਨਵੀਂ ਦਿੱਲੀ : ਰਾਸ਼ਟਰਪਤੀ ਮਹਾਤਮਾ ਗਾਂਧੀ ਦੇ ਪੁਤਲੇ ਨੂੰ ਗੋਲੀ ਮਾਰਨ ਦੇ ਮਾਮਲੇ ਵਿਚ ਹਿੰਦੂ ਮਹਾਂਸਭਾ ਦੀ ਰਾਸ਼ਟਰੀ ਸਕੱਤਰ ਪੂਜਾ ਸ਼ਕੁਨ ਪਾਂਡੇ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਪੂਜਾ ਸ਼ਕੁਨ ਪਾਂਡੇ ਨੂੰ ਦਿੱਲੀ ਤੋਂ ਨੋਇਡਾ ਵਿਚ ਵੜਨ ਦੇ ਸਮੇਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਪੂਜਾ ਪਾਂਡੇ ਦੇ ਨਾਲ ਉਨ੍ਹਾਂ ਦੇ ਪਤੀ ਅਸ਼ੋਕ ਪਾਂਡੇ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿਚ ਅਲੀਗੜ੍ਹ ਪੁਲਿਸ ਨੇ ਕੁਲ 13 ਲੋਕਾਂ ਦੇ ਵਿਰੁਧ ਮਾਮਲਾ ਦਰਜ ਕੀਤਾ ਸੀ। ਹੁਣ ਤੱਕ ਇਸ ਮਾਮਲੇ ਵਿਚ 7 ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਹੁਣ ਪੁਲਿਸ ਪੂਜਾ ਪਾਂਡੇ ਅਤੇ ਉਨ੍ਹਾਂ ਦੇ ਪਤੀ ਅਸ਼ੋਕ ਪਾਂਡੇ ਨੂੰ ਬੁੱਧਵਾਰ ਨੂੰ ਕੋਰਟ ਵਿਚ ਪੇਸ਼ ਕਰੇਗੀ।

Mahatma GandhiMahatma Gandhi

ਤੁਹਾਨੂੰ ਦੱਸ ਦਈਏ ਕਿ ਮਹਾਤਮਾ ਗਾਂਧੀ ਦੇ ਪੁਤਲੇ ਨੂੰ ਪੂਜਾ ਸ਼ਕੁਨ ਪਾਂਡੇ ਨੇ ਪਿਸਤੌਲ ਨਾਲ ਗੋਲੀ ਮਾਰ ਦਿਤੀ ਸੀ। ਇਸ ਤੋਂ ਬਾਅਦ ਇਸ ਦਾ ਵੀਡੀਓ ਵੀ ਸਾਹਮਣੇ ਆਇਆ ਸੀ। ਜਿਸ ਉਤੇ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਸ ਤੋਂ ਬਾਅਦ ਪੂਜਾ ਪਾਂਡੇ ਅੰਡਰਗਰਾਊਂਡ ਹੋ ਗਈ ਸੀ। ਪਰ ਪੁਲਿਸ ਉਸ ਦੀ ਤਲਾਸ਼ ਵਿਚ ਜੋਰਾਂ-ਸ਼ੋਰਾਂ ਨਾਲ ਜੁਟੀ ਰਹੀ ਅਤੇ ਆਖਿਰ ਕਰ ਬੁੱਧਵਾਰ ਨੂੰ ਗ੍ਰਿਫ਼ਤਾਰ ਕਰ ਲਈ। ਪੁਲਿਸ ਪਿਛਲੇ ਕਈ ਦਿਨਾਂ ਤੋਂ ਪੂਜਾ ਪਾਂਡੇ ਸਮੇਤ ਮਾਮਲੇ  ਦੇ ਸਾਰੇ 13 ਮੁਲਜ਼ਮਾਂ ਦੀ ਤਲਾਸ਼ ਲਈ ਛਾਪੇਮਾਰੀ ਕਰ ਰਹੀ ਹੈ।

Pooja Shakun PandeyPooja Shakun Pandey

ਮਹਾਤਮਾ ਗਾਂਧੀ ਦੇ ਪੁਤਲੇ ਉਤੇ ਗੋਲੀਆਂ ਚਲਾਉਣ ਦੀ ਘਟਨਾ ਤੋਂ ਬਾਅਦ ਹੀ ਹਿੰਦੂ ਮਹਾਂਸਭਾ ਦੀ ਪੂਜਾ ਸ਼ਕੁਨ ਪਾਂਡੇ ਦੀਆਂ ਕਈ ਪੁਰਾਣੀਆਂ ਤਸਵੀਰਾਂ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਵਿਚ ਉਹ ਭਾਜਪਾ ਦੇ ਦਿੱਗਜ ਨੇਤਾਵਾਂ ਦੇ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਵਾਇਰਲ ਤਸਵੀਰਾਂ ਵਿਚ ਪੂਜਾ ਸ਼ਕੁਨ ਪਾਂਡੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਉਪ-ਪ੍ਰਧਾਨ ਸ਼ਿਵਰਾਜ ਸਿੰਘ ਚੌਹਾਨ  ਦੇ ਨਾਲ ਵੀ ਦਿਖ ਰਹੀ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement