ਸਬਰੀਮਾਲਾ ਮੰਦਰ ਬੋਰਡ ਨੇ ਕਿਹਾ, ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਾਂਗੇ
Published : Feb 6, 2019, 6:44 pm IST
Updated : Feb 6, 2019, 6:45 pm IST
SHARE ARTICLE
Sabarimala Temple
Sabarimala Temple

ਤ੍ਰਾਵਣਕੋਰ ਦੇਵਾਸਮ ਬੋਰਡ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਹਰ ਉਮਰ ਦੀਆਂ ਔਰਤਾਂ ਨੂੰ ਅੰਦਰ ਆਉਣ ਦੀ ਇਜਾਜ਼ਤ ਦੇਵੇਗਾ।

ਨਵੀਂ ਦਿੱਲੀ : ਸਬਰੀਮਾਲਾ ਮੰਦਰ ਦਾ ਪ੍ਰਬੰਧ ਕਰਨ ਵਾਲਾ ਤ੍ਰਾਵਣਕੋਰ ਦੇਵਾਸਮ ਬੋਰਡ ਅਪਣੇ ਫ਼ੈਸਲੇ ਤੋਂ ਪਿੱਛੇ ਹਟ ਗਿਆ ਹੈ। ਉਸ ਨੇ ਕਿਹਾ ਹੈ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਨਮਾਨ ਕਰਦੇ ਹੋਏ ਹਰ ਉਮਰ ਦੀਆਂ ਔਰਤਾਂ ਨੂੰ ਅੰਦਰ ਆਉਣ ਦੀ ਇਜਾਜ਼ਤ ਦੇਵੇਗਾ। ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ 54 ਮੁੜ ਤੋਂ ਵਿਚਾਰਨ ਯੋਗ ਪਟੀਸ਼ਨਾਂ ਸਮੇਤ 64 ਅਰਜ਼ੀਆਂ ਦਾਖਲ ਕੀਤੀਆਂ ਗਈਆਂ ਹਨ।

Travancore-Devaswom-BoardTravancore-Devaswom-Board

ਅੱਜ ਚੀਫ ਜਸਟਿਸ ਦੀ ਅਗਵਾਈ ਵਾਲੀ ਸੰਵਿਧਾਨਕ ਬੈਂਚ ਨੇ ਸੁਣਵਾਈ ਕੀਤੀ। ਪਟੀਸ਼ਨਕਰਤਾਵਾਂ ਵਿਚੋਂ ਇਕ ਨਾਇਕ ਸਰਵਿਸ ਸੁਸਾਇਟੀ ਦੇ ਵਕੀਲ ਕੇ.ਪਰਾਸਮਨ ਨੇ ਕੋਰਟ ਨੂੰ ਕਿਹਾ ਕਿ ਸਬਰੀਮਾਲਾ ਦੀ ਰਵਾਇਤ ਨੂੰ ਛੁਆਛੂਤ ਦੇ ਬਰਾਬਰ ਨਹੀਂ ਰੱਖਿਆ ਜਾ ਸਕਦਾ ਹੈ। ਇਹ ਸਿਰਫ ਇਕ ਧਾਰਮਿਕ ਰੀਤ ਹੈ। ਪਟੀਸ਼ਨਕਰਤਾਵਾਂ ਨੇ ਮੰਗ ਕੀਤੀ ਹੈ ਕਿ ਸੁਪਰੀਮ ਕੋਰਟ ਅਪਣੇ ਫ਼ੈਸਲੇ 'ਤੇ ਮੁੜ ਤੋਂ ਵਿਚਾਰ ਕਰੇ।

Sabarimala TempleSabarimala Temple

ਕੇਰਲ ਸਰਕਾਰ ਨੇ ਫ਼ੈਸਲੇ 'ਤੇ ਮੁੜ ਤੋਂ ਵਿਚਾਰ ਕਰਨ ਦਾ ਵਿਰੋਧ ਕੀਤਾ। ਉਸ ਦੇ ਵਕੀਲ ਜੈਦੀਪ ਗੁਪਤਾ ਨੇ ਕੋਰਟ ਨੂੰ ਕਿਹਾ ਕਿ ਤੁਹਾਡੇ ਸਾਹਮਣੇ ਤੱਥ ਨਹੀਂ ਰੱਖੇ ਗਏ ਹਨ ਜੋ ਕਿ ਇਸ ਫ਼ੈਸਲੇ ਨੂੰ ਮੁੜ ਤੋਂ ਵਿਚਾਰੇ ਜਾਣ ਦੀ ਗੱਲ ਨੂੰ ਸਹੀ ਸਾਬਤ ਕਰਨ। ਇਸ ਮਾਮਲੇ ਤੇ ਮੁੜ ਤੋਂ ਵਿਚਾਰ ਕਰ ਰਹੀ ਸੰਵਿਧਾਨਕ ਬੈਂਚ ਵਿਚ ਚੀਫ ਜਸਟਿਸ ਤੋਂ ਇਲਾਵਾ ਜਸਟਿਸ ਆਰਐਫ ਨਰੀਮਨ, ਏਐਮ ਖਾਨਵਿਲਕਰ,

Government of KeralaGovernment of Kerala

ਡੀਵਾਈ ਚੰਦਰਚੂੜ ਅਤੇ ਇੰਦੂ ਮਲਹੋਤਰਾ ਸ਼ਾਮਲ ਹਨ। ਸਾਬਕਾ ਅਟਾਰਨੀ ਜਨਲਰ ਅਤੇ ਸੀਨੀਅਰ ਵਕੀਲ ਪਰਾਸਰਨ ਨੇ ਕੋਰਟ ਦੇ 28 ਸਤੰਬਰ ਦੇ ਫ਼ੈਸਲੇ ਦਾ ਵਿਰੋਧ ਕੀਤਾ। ਉਹਨਾਂ ਕਿਹਾ ਕਿ ਸੰਵਿਧਾਨ ਦਾ ਆਰਟੀਕਲ 15 ਕਹਿੰਦਾ ਹੈ ਕਿ ਦੇਸ਼ ਦੀਆਂ ਸਾਰੀਆਂ ਧਰਮ ਨਿਰਪੱਖ ਸੰਸਥਾਵਾਂ ਦੇ ਦਰਵਾਜੇ ਸਾਰਿਆਂ ਲਈ ਖੋਲ੍ਹੇ ਜਾਣੇ ਚਾਹੀਦੇ ਹਨ, ਪਰ ਇਹ ਧਾਰਮਿਕ ਸੰਸਥਾਵਾਂ ਲਈ ਨਹੀਂ ਹਨ।

Supreme CourtSupreme Court

ਦੱਸ ਦਈਏ ਕਿ ਸੁਪਰੀਮ ਕੋਰਟ ਨੇ 28 ਸਤੰਬਰ ਨੂੰ 41 ਨਾਲ ਫ਼ੈਸਲਾ ਦਿੰਦੇ ਹੋਏ ਸਬਰੀਮਾਲਾ ਵਿਚੇ ਭਗਵਾਨ ਅਈਅੱਪਾ ਮੰਦਰ ਵਿਚ 10 ਤੋਂ 50 ਸਾਲ ਤੱਕ ਦੀਆਂ ਔਰਤਾਂ ਦੇ ਦਾਖਲੇ ਦੀ ਲਗਭਗ 800 ਸਾਲ ਪੁਰਾਣੀ ਰੀਤ ਖਤਮ ਕਰਨ ਦਾ ਹੁਕਮ ਦਿਤਾ ਸੀ। ਇਹ ਫ਼ੈਸਲਾ ਉਸ ਵੇਲ੍ਹੇ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ ਦਿਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement