
ਕਿਸਾਨ ਯੂਨੀਅਨਾਂ ਨੇ ਪਿੰਡ-ਪਿੰਡ 'ਚ ਸਾੜੇ ਮੋਦੀ ਸਰਕਾਰ ਦੇ ਪੁਤਲੇ
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ਼ 'ਚ ਮੋਦੀ ਸਰਕਾਰ ਵਲੋਂ ਲਿਆਂਦੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ), ਐਨ ਆਰ ਸੀ ਅਤੇ ਐਨ ਪੀ ਆਰ ਲਾਗੂ ਕਰਨ ਵਿਰੁਧ ਲੱਗੇ ਮੋਰਚੇ ਦੀ ਹਮਾਇਤ 'ਚ ਪੁੱਜੇ ਪੰਜਾਬ ਦੇ ਕਿਸਾਨਾਂ ਦਿੱਲੀ ਪੁਲਿਸ ਵਲੋਂ ਰੋਕਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਚਨਾ ਮੁਤਾਬਕ ਵੱਡੀ ਗਿਣਤੀ 'ਚ ਪੁੱਜੀ ਦਿੱਲੀ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਤੋਂ ਤਿੰਨ ਕਿਲੋਮੀਟਰ ਪਿੱਛੇ ਹੀ ਰੋਕ ਲਿਆ।
File Photo
ਇਸ ਦਾ ਵਿਰੋਧ ਕਰਦਿਆਂ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ 'ਚ ਕੇਂਦਰ ਸਰਕਾਰ ਦੇ ਪੁਤਲੇ ਫੂਕੇ। ਯੂਨੀਅਨ ਦੇ ਜਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਬੁਰਜ ਸੇਮਾ ਨੇ ਦਸਿਆ ਕਿ ਮੋਦੀ ਸਰਕਾਰ ਵਲੋਂ ਨਾਗਰਿਕਤਾ ਸੋਧ ਕਾਨੂੰਨ ਬਣਾ ਕੇ ਸੰਵਿਧਾਨ ਦੀ ਉਲੰਘਣਾ ਕੀਤੀ ਜਾ ਰਹੀ ਹੈ ਅਤੇ ਭਾਰਤ ਨੂੰ ਹਿੰਦੂ ਰਾਸ਼ਟਰ ਦਾ ਨਾਹਰਾ ਦੇ ਕੇ ਭਾਜਪਾ ਸਰਕਾਰ ਫ਼ਿਰਕੂ ਮਾਹੌਲ ਭਟਕਾ ਰਹੀ ਹੈ।
File Photo
ਉਨ੍ਹਾਂ ਕਿਹਾ ਕਿ ਸ਼ਾਹੀਨ ਬਾਗ਼ ਵਿਚ ਬੈਠੇ ਸੰਘਰਸ਼ੀ ਲੋਕਾਂ ਦੀ ਹਮਾਇਤ ਵਿਚ ਗਏ ਜਥੇ ਨੂੰ ਰੋਕ ਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁਧ ਦਿੱਲੀ ਵਿਚ ਕਿਸਾਨਾਂ ਨੂੰ ਰੋਸ ਪ੍ਰਦਰਸ਼ਨ ਕਰਨ ਤੋਂ ਰੋਕਿਆ ਗਿਆ ਤਾਂ ਕਲ ਨੂੰ ਪੰਜਾਬ ਵਿਚ ਰੇਲਾਂ, ਸੜਕਾਂ ਜਾਮ ਕੀਤੀਆਂ ਜਾਣਗੀਆਂ।
File Photo
ਕਿਸਾਨ ਆਗੂਆਂ ਨੇ ਦਸਿਆ ਕਿ ਕਿਸਾਨ ਯੂਨੀਅਨਾਂ ਦੀ ਸ਼ਾਹੀਨ ਬਾਗ਼ ਦੇ ਸੰਘਰਸ਼ਕਾਰੀਆਂ ਨਾਲ ਪੂਰੀ ਹਮਾਇਤ ਹੈ। ਜੇਕਰ ਸਰਕਾਰ ਨੇ ਇਸ ਕਾਲੇ ਕਾਨੂੰਨ ਨੂੰ ਵਾਪਸ ਨਾਂ ਲਿਆ ਤਾਂ ਕਿਸਾਨ ਦੇਸ਼ ਵਿਆਪੀ ਅੰਦੋਲਨ ਛੇੜਨ ਤੋਂ ਵੀ ਗੁਰੇਜ਼ ਨਹੀਂ ਕਰਨਗੇ ਤੇ ਸਰਕਾਰ ਦੇ ਨੱਕ 'ਚ ਦਮ ਕਰ ਦੇਣਗੇ।