
26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਜਾਂਚ...
ਨਵੀਂ ਦਿੱਲੀ: 26 ਜਨਵਰੀ ਨੂੰ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਜਾਂਚ ਪੜਤਾਲ ਚੱਲ ਰਹੇ ਹੈ। ਦੇਸ਼ ਦੇ ਕਿਸਾਨਾਂ ਦੇ ਚੱਕਾ ਜਾਮ ਦੌਰਾਨ ਦਿੱਲੀ ਪੁਲਿਸ ਨੇ ਸ਼ਨੀਵਾਰ ਨੂੰ ਉਤਰ ਪ੍ਰਦੇਸ਼ ਪੰਜਾਬ ਅਤੇ ਹਰਿਆਣਾ ਵਿਚ ਕਈਂ ਥਾਵਾਂ ਉਤੇ ਛਾਪੇਮਾਰੀ ਕੀਤੀ ਹੈ। ਦਿੱਲੀ ਪੁਲਿਸ ਦੀ ਇਹ ਛਾਪੇਮਾਰੀ ਅਜਿਹੇ ਸਮੇਂ ਹੋਈ ਜਦੋਂ 26 ਜਨਵਰੀ ਦੇ ਦਿਨ ਲਾਲ ਕਿਲ੍ਹੇ ਤੇ ਹੋਈ ਹਿੰਸਾ ਦਾ ਇਕ ਹੋਰ ਵੀਡੀਓ ਸਾਹਮਣੇ ਆਇਆ ਹੈ।
farmer tractor prade
ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਲਾਲ ਕਿਲ੍ਹੇ ‘ਤੇ ਪਹੁੰਚੇ ਪ੍ਰਦਰਸ਼ਨਕਾਰੀ ਗੇਟ ਤੋੜਨ ਦੀ ਗੱਲ ਕਰ ਰਹੇ ਹਨ। ਇਸ ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਸ਼ਰਾਰਤੀ ਅਨਸਰ ਕੁੱਟਣ-ਮਾਰਨ ਦੀ ਗੱਲ ਕਰ ਰਹੇ ਹਨ। ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਇਸ ਮਾਮਲੇ ਦੀ ਪੜਤਾਲ ਕਰ ਰਹੀ ਹੈ। ਕ੍ਰਾਇਮ ਬ੍ਰਾਂਚ ਨੂੰ ਨੈਸ਼ਨਲ ਫਾਰੇਂਸਿਕ ਐਕਸਪ੍ਰਟਸ ਦੇ ਮਾਧੀਅਮ ਨਾਲ ਕੁਝ ਤਸਵੀਰਾਂ ਮਿਲੀਆਂ ਹਨ।
tractor prade
ਇਨ੍ਹਾਂ ਤਸਵੀਰਾਂ ਤੋਂ ਪਤਾ ਚਲਦਾ ਹੈ ਕਿ ਕਿਸ ਤਰ੍ਹਾਂ ਨਕਾਬਪੋਸ਼ ਲੋਕਾਂ ਨੇ ਹਮਾਲ ਕੀਤਾ ਸੀ। ਤਸਵੀਰਾਂ ਵਿਚ ਨਕਾਬਪੋਸ਼ ਹਮਲਾਵਰ ਪੁਲਿਸ ਉਤੇ ਹਮਲਾ ਕਰਨ ਦੀ ਤਿਆਰੀ ਕਰਦੇ ਦਿਖ ਰਹੇ ਹਨ। ਜਿਹੜੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਵਿਚ ਕਈਂ ਨਕਾਬਪੋਸ਼ ਸ਼ਰਾਰਤੀ ਅਨਸਰਾਂ ਨੇ ਹਿੰਸਾ ਦੇ ਸਮੇਂ ਪੁਲਿਸ ਕਰਮਚਾਰੀਆਂ ਉਤੇ ਹਮਲਾ ਕਰਦੇ ਹੋਏ ਦਿਖੇ ਸਨ। ਦਿੱਲੀ ਪੁਲਿਸ ਦੀ ਕ੍ਰਾਇਮ ਬ੍ਰਾਂਚ ਇਨ੍ਹਾਂ ਸਾਰਿਆਂ ਦੀ ਭਾਲ ਵਿਚ ਹੈ।
Red fort
ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ਼ ਕਿਸਾਨ ਦੋ ਮਹੀਨੇ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਬਾਰਡਰਾਂ ਉਤੇ ਪ੍ਰਦਰਸ਼ਨ ਕਰ ਰਹੇ ਹਨ। ਦਿੱਲੀ ਵਿਚ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ਉਤੇ ਖੇਤੀ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਚਲ ਰਿਹਾ ਹੈ। 26 ਜਨਵਰੀ ਨੂੰ ਕਿਸਾਨਾਂ ਨੇ ਦਿੱਲੀ ਵਿਚ ਅਪਣੀਆਂ ਮੰਗਾਂ ਦੇ ਸਮਰਥਨ ਵਿਚ ਟ੍ਰੈਕਟਰ ਪਰੇਡ ਕੱਢਿਆ ਸੀ ਜਿਸ ਵਿਚ ਹੜਕੰਪ ਮਚ ਗਿਆ ਸੀ।
red fort farmer
ਟ੍ਰੈਕਟਰ ਪਰੇਡ ਦੇ ਦੌਰਾਨ ਪ੍ਰਦਰਸ਼ਨਕਾਰੀਆਂ ਦਾ ਇਕ ਗਰੁੱਪ ਲਾਲ ਕਿਲ੍ਹੇ ਪਹੁੰਚ ਗਿਆ ਅਤੇ ਉਥੇ ਅਪਣਾ ਝੰਡਾ ਲਹਿਰਾ ਦਿੱਤਾ ਜਿੱਥੇ 15 ਅਗਸਤ ਨੂੰ ਤਿਰੰਗਾ ਲਹਿਰਾਇਆ ਜਾਂਦਾ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਝੜਪਾਂ ਹੋਈਆਂ। ਦਿੱਲੀ ਦੇ ਆਈ.ਟੀ.ਓ ਉਤੇ ਵੀ ਪ੍ਰਦਰਸ਼ਨਕਾਰੀਆਂ ਅਤੇ ਦਿੱਲੀ ਪੁਲਿਸ ਦੇ ਵਿਚਾਲੇ ਝੜਪ ਹੋਈ। ਇਨ੍ਹਾਂ ਝੜਪਾਂ ਵਿਚ 80 ਤੋਂ ਜ਼ਿਆਦਾ ਪੁਲਿਸ ਕਰਮਚਾਰੀ ਜਖ਼ਮੀ ਹੋ ਗਏ ਸਨ।